ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਜੱਜ ਬਣੀ ਧੀ ਦਾ ਸਨਮਾਨ
ਐਸ.ਏ.ਐਸ.ਨਗਰ, 19 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਜ਼ਿਲ੍ਹਾ ਮੁਹਾਲੀ ਦੇ ਪਿੰਡ ਕੈਲੋਂ ਦੀ ਧੀ ਪਰਵਿੰਦਰ ਕੌਰ ਦਾ ਜੱਜ ਬਣਨ ਤੇ ਉਨ੍ਹਾਂ ਦੇ ਘਰ ਪਹੁੰਚ ਕੇ ਸਨਮਾਨ ਕੀਤਾ ਗਿਆ।

ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਪਰਵਿੰਦਰ ਕੌਰ ਨੇ ਆਪਣੇ ਮਾਤਾ ਪਿਤਾ ਦਾ ਨਾਂਅ ਚਮਕਾਉਣ ਦੇ ਨਾਲ ਆਪਣੇ ਪਿੰਡ ਅਤੇ ਇਲਾਕੇ ਦਾ ਨਾਂਅ ਵੀ ਰੌਸ਼ਨ ਕੀਤਾ। ਉਨ੍ਹਾਂ ਆਖਿਆ ਕਿ ਇੱਕ ਬੱਚੀ ਦਾ ਗ਼ੁਰਬਤ ਤੋਂ ਉੱਠਕੇ ਜੁਡੀਸ਼ਰੀ ਪੀਸੀਐਸ ਦਾ ਇਮਤਿਹਾਨ ਪਾਸ ਕਰਨਾ ਪੂਰੇ ਪੰਜਾਬ ਦੀਆਂ ਧੀਆਂ ਅਤੇ ਮਾਂ ਪਿਓ ਲਈ ਇਕ ਵੱਡਾ ਸੁਨੇਹਾ ਹੈ। ਉਹਨਾਂ ਕਿਹਾ ਕਿ ਪਰਵਿੰਦਰ ਕੌਰ ਨੇ ਆਪਣੀ ਮਿਹਨਤ ਸਦਕਾ ਇਹ ਸਾਬਿਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚੇ ਦੇਸ਼ ਦੇ ਉੱਚ ਪੱਧਰ ਦੇ ਇਮਤਿਹਾਨਾਂ ਨੂੰ ਕਿਵੇਂ ਮਾਤ ਪਾ ਸਕਦੇ ਹਨ।
ਇਸ ਮੌਕੇ ਮੁਹਾਲੀ ਤੋਂ ਹਲਕਾ ਇੰਚਾਰਜ਼ ਪਰਵਿੰਦਰ ਸਿੰਘ ਸੋਹਾਣਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕੰਵਲਜੀਤ ਸਿੰਘ ਰੂਬੀ, ਮਨਮੋਹਨ ਸਿੰਘ, ਗੁਰਪ੍ਰਤਾਪ ਸਿੰਘ ਬੜੀ, ਕਮਲਜੀਤ ਸਿੰਘ ਬੜੀ ਤੋਂ ਇਲਾਵਾ ਪਿੰਡ ਵਾਸੀ ਮੌਜੂਦਾ ਸਨ।