ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਡੇਢ ਸਾਲ ਬਾਅਦ ਵੀ ਨਹੀਂ ਮਿਲਿਆ ਇਨਸਾਫ ਸ਼ਿਵ ਸੈਨਾ ਵਲੋਂ 1 ਨਵੰਬਰ ਨੂੰ ਕੱਢਿਆ ਜਾਵੇਗਾ ਇਨਸਾਫ਼ ਮਾਰਚ

ਐਸ.ਏ.ਐਸ.ਨਗਰ, 19 ਅਕਤੂਬਰ -ਸ਼ਿਵ ਸੈਨਾ ਪੰਜਾਬ ਵਲੋਂ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਦੇ ਡੇਢ ਸਾਲ ਬਾਅਦ ਵੀ ਗਾਇਕ ਦੇ ਪਰਿਵਾਰ ਨੂੰ ਇਨਸਾਫ ਨਾ ਮਿਲਣ ਦੇ ਰੋਸ ਵਜੋਂ 1 ਨਵੰਬਰ ਨੂੰ ਇਨਸਾਫ਼ ਮਾਰਚ ਕੱਢਿਆ ਜਾ ਰਿਹਾ ਹੈ।

ਐਸ.ਏ.ਐਸ.ਨਗਰ, 19 ਅਕਤੂਬਰ -ਸ਼ਿਵ ਸੈਨਾ ਪੰਜਾਬ ਵਲੋਂ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਦੇ ਡੇਢ ਸਾਲ ਬਾਅਦ ਵੀ ਗਾਇਕ ਦੇ ਪਰਿਵਾਰ ਨੂੰ ਇਨਸਾਫ ਨਾ ਮਿਲਣ ਦੇ ਰੋਸ ਵਜੋਂ 1 ਨਵੰਬਰ ਨੂੰ ਇਨਸਾਫ਼ ਮਾਰਚ ਕੱਢਿਆ ਜਾ ਰਿਹਾ ਹੈ।
ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਲਾਡੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਹ ਮਾਰਚ ਸਭ ਤੋਂ ਪਹਿਲਾਂ ਇੱਥੋਂ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ ਅਤੇ ਉਥੇ ਗੁਰੂ ਚਰਨਾਂ ਵਿਚ ਅਰਦਾਸ ਕਰਨ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿੰਡ ਪਹੁੰਚ ਕੇ ਅਤੇ ਉਥੇ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਦੇ ਡੀ ਜੀ ਪੀ ਨਾਲ ਚੰਡੀਗੜ੍ਹ ਡੀਜੀਪੀ ਦਫ਼ਤਰ ਵਿੱਚ ਮੁਲਾਕਾਤ ਕਰਕੇ ਮੰਗ ਪੱਤਰ ਦਿੱਤਾ ਜਾਵੇਗਾ।
ਉਹਨਾਂ ਕਿਹਾ ਕਿ ਸ਼ਿਵ ਸੈਨਾ ਪੰਜਾਬ ਵਲੋਂ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਿੱਧੂ ਮੂਸੇ ਵਾਲਾ ਦੇ ਅਸਲ ਕਾਤਲ ਸਲਾਖਾਂ ਪਿੱਛੇ ਨਹੀਂ ਪਹੁੰਚਦੇ ਅਤੇ ਮੂਸੇ ਵਾਲਾ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲਦਾ।