ਸ਼ਹਿਰ ਦੀਆਂ ਸਾਰੀਆਂ ਸੜਕਾਂ ਦੀ ਬਦਲੀ ਜਾਵੇਗੀ ਨੁਹਾਰ - ਅਮਰਜੀਤ ਸਿੰਘ ਜੀਤੀ ਸਿੱਧੂ

ਐਸ ਏ ਐਸ ਨਗਰ, 14 ਮਈ- ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਫੇਜ਼ 11 ਦੇ ਵਾਰਡ ਨੰਬਰ 20 ਅਤੇ 21 ਵਿੱਚ ਸੜਕਾਂ ਉੱਤੇ ਪ੍ਰੀਮਿਕਸ ਪਾਉਣ ਦਾ ਕੰਮ ਆਰੰਭ ਕਰਵਾਇਆ। ਉਨ੍ਹਾਂ ਦੱਸਿਆ ਕਿ ਇਸ ਕੰਮ ਉੱਤੇ 35 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਇਹ ਪ੍ਰੀਮਿਕਸ ਇਸ ਕਰਕੇ ਪਵਾਇਆ ਜਾ ਰਿਹਾ ਹੈ ਕਿਉਂਕਿ ਇਨ੍ਹਾਂ ਸੜਕਾਂ ਦੀ ਬਣਦੀ ਲੋੜ ਸੀ। ਉਨ੍ਹਾਂ ਕਿਹਾ ਕਿ ਪ੍ਰੀਮਿਕਸ ਪਾਉਣ ਤੋਂ ਬਾਅਦ ਇਨ੍ਹਾਂ ਸੜਕਾਂ ਦੀ ਨੁਹਾਰ ਬਦਲ ਜਾਵੇਗੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਮੁਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਉਨ੍ਹਾਂ ਦੇ ਨਾਲ ਸਨ।

ਫੇਜ਼ 11 ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਬਾਰੇ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਇਥੋਂ ਪਾਣੀ ਦੀ ਨਿਕਾਸੀ ਲਈ ਦੋ ਕਰੋੜ ਰੁਪਏ ਦੀ ਲਾਗਤ ਨਾਲ ਪਾਈਪਲਾਈਨ ਪਾਈ ਜਾ ਰਹੀ ਹੈ ਜਿਸ ਨਾਲ ਇਹ ਸਮੱਸਿਆ ਖਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇੱਥੇ ਬਰਸਾਤੀ ਪਾਣੀ ਦੀ ਬਹੁਤ ਵੱਡੀ ਮਾਰ ਪੈਂਦੀ ਸੀ ਅਤੇ ਲੋਕ ਬਰਸਾਤ ਦੇ ਮੌਸਮ ਵਿੱਚ ਰਾਤ ਨੂੰ ਸੌਣ ਤੋਂ ਵੀ ਡਰਦੇ ਸਨ ਕਿ ਕਿਤੇ ਪਾਣੀ ਉਨ੍ਹਾਂ ਦੇ ਘਰ ਨਾ ਵੜ ਜਾਵੇ ਤੇ ਉਨ੍ਹਾਂ ਦਾ ਨੁਕਸਾਨ ਨਾ ਹੋਵੇ।
ਉਨ੍ਹਾਂ ਕਿਹਾ ਕਿ ਇਹ ਪਾਈਪ ਲਾਈਨ ਪੈਟਰੋਲ ਪੰਪ ਤੋਂ ਮੰਦਰ ਤੱਕ ਅਤੇ ਮੰਦਰ ਤੋਂ ਜਗਤਪੁਰਾ ਤੱਕ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫੇਜ਼ 11 ਨੂੰ ਬਰਸਾਤੀ ਪਾਣੀ ਦੀ ਮਾਰ ਤੋਂ ਬਚਾਉਣ ਲਈ ਇੱਕ ਵਿਸਤਰਿਤ ਪਲਾਨ ਤਿਆਰ ਕੀਤਾ ਗਿਆ ਹੈ ਅਤੇ ਇਸ ਪੂਰੇ ਇਲਾਕੇ ਦਾ ਪਾਣੀ ਬਾਬਾ ਵਾਈਟ ਹਾਊਸ ਦੇ ਪਿਛਲੇ ਪਾਸੇ ਦੀ ਚੋਅ ਸੁੱਟਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਦੇ ਮੁਕੰਮਲ ਬੰਦੋਬਸਤ ਦੇ ਨਾਲ-ਨਾਲ ਸੀਵਰੇਜ ਦੇ ਪਾਣੀ ਦੇ ਓਵਰਫਲੋ ਦੀ ਸਮੱਸਿਆ ਦਾ ਵੀ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਭਾਵੇਂ ਪ੍ਰਾਈਵੇਟ ਤੌਰ ’ਤੇ ਮਦਦ ਕਿਉਂ ਨਾ ਲੈਣੀ ਪਵੇ, ਇਸ ਵਾਰ ਬਰਸਾਤੀ ਪਾਣੀ ਦੀ ਮਾਰ ਲੋਕਾਂ ਨੂੰ ਨਹੀਂ ਪਵੇਗੀ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਇਸ ਇਲਾਕੇ ਵਿੱਚ ਦਫਤਰ ਵੀ ਖੋਲਿਆ ਗਿਆ ਹੈ ਤਾਂ ਜੋ ਇਸ ਇਲਾਕੇ ਦੇ ਲੋਕਾਂ ਨੂੰ ਜੋ ਵੀ ਸਮੱਸਿਆ ਆਉਂਦੀ ਹੈ, ਉਸ ਦਾ ਫੌਰੀ ਤੌਰ ’ਤੇ ਹੱਲ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਲੋਕ 35-35 ਸਾਲਾਂ ਤੋਂ ਉਨ੍ਹਾਂ ਨਾਲ ਪਰਿਵਾਰ ਵਾਂਗ ਜੁੜੇ ਹੋਏ ਹਨ ਅਤੇ ਇਨ੍ਹਾਂ ਦੀ ਹਰ ਛੋਟੀ-ਵੱਡੀ ਮੁਸ਼ਕਿਲ ਦਾ ਹੱਲ ਕਰਨਾ ਉਨ੍ਹਾਂ ਦਾ ਫਰਜ਼ ਹੈ ਜਿਸ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।