18 ਜਥੇਬੰਦੀਆਂ ਦੇ ਸੱਦੇ 'ਤੇ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫ਼ੂਕਿਆ

ਪਟਿਆਲਾ, 23 ਅਕਤੂਬਰ : ਅੱਜ ਇੱਥੇ ਪਸਿਆਣਾ ਪੁੱਲ ਨੇੜੇ ਗਰੀਨ ਪਾਰਕ ਕਲੋਨੀ ਵਿਖੇ ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵੱਲੋ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫ਼ੂਕਿਆ ਗਿਆ ।

ਪਟਿਆਲਾ, 23 ਅਕਤੂਬਰ : ਅੱਜ ਇੱਥੇ ਪਸਿਆਣਾ ਪੁੱਲ ਨੇੜੇ ਗਰੀਨ ਪਾਰਕ ਕਲੋਨੀ ਵਿਖੇ ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵੱਲੋ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫ਼ੂਕਿਆ ਗਿਆ । ਰੈਲੀ ਨੂੰ ਸੰਬੋਧਨ ਕਰਦਿਆਂ ਗੁਰਦੇਵ ਸਿੰਘ ਗਜੂਮਾਜਰਾ, ਰਣਜੀਤ ਸਿੰਘ ਸਵਾਜਪੁਰ, ਕਰਨੈਲ ਸਿੰਘ ਲੰਗ, ਜਰਨੈਲ ਸਿੰਘ ਕਾਲੇਕੇ, ਯਾਦਵਿੰਦਰ ਸਿੰਘ ਬੁਰਰ, ਸਤਵੰਤ ਸਿੰਘ ਵਜੀਦਪੁਰ, ਬਲਕਾਰ ਸਿੰਘ ਤਰੋੜਾ ਖੁਰਦ,ਵਿਕਰਮਜੀਤ ਸਿੰਘ ਅਰਨੋਂ, ਕੁਲਦੀਪ ਸਿੰਘ ਬਰਾਸ,ਸ਼ਿਵ ਰਤਨ ,ਭਗਵੰਤ ਸਿੰਘ ਸਮਾਣਾ, ਚਮਕੌਰ ਸਿੰਘ ਘਨੁੜਕੀ, ਸੂਬੇਦਾਰ ਜੋਗਿੰਦਰ ਸਿੰਘ ਆਦਿ ਨੇ ਸੰਬੋਧਨ ਕਰਦਿਆਂ  ਮੰਗ ਕੀਤੀ ਕਿ  ਸਾਰੀਆਂ ਫਸਲਾਂ ਦੀ ਖਰੀਦ yਤੇ ਐਮ. ਐਸ. ਪੀ. ਗਰੰਟੀ ਕਨੂੰਨ ਬਣਾਇਆ ਜਾਵੇ ਅਤੇ ਸਾਰੀਆਂ ਫਸਲਾਂ ਦਾ ਰੇਟ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ C2+50% ਦੇ ਫਾਰਮੂਲੇ ਨਾਲ ਦਿੱਤਾ ਜਾਵੇ। ਕੇਂਦਰ ਸਰਕਾਰ ਉੱਤਰ ਭਾਰਤ ਲਈ 50 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਜਾਰੀ ਕੀਤਾ ਜਾਵੇ। ਹੜ੍ਹ ਦੇ ਕਾਰਨਾਂ ਦੀ ਪੜਤਾਲ ਲਈ ਉੱਚ ਪੱਧਰੀ ਜਾਂਚ ਕਮੇਟੀ ਬਣਾ ਕੇ ਗੈਰਕੁਦਰਤੀ ਕਾਰਨਾਂ ਜਿਵੇਂ ਨਿਕਾਸੀ ਰਸਤਿਆਂ ਵਿੱਚ ਇਮਾਰਤੀ ਉਸਾਰੀਆਂ ਦਾ ਹੋਣਾ ਦਰਿਆਵਾਂ ਦੇ ਕੁਦਰਤੀ ਵਹਾਅ ਨਾਲ ਛੇੜਛਾੜ ਆਦਿ ਦੀ ਜਾਂਚ ਕਰਕੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਘੱਗਰ ਪਲਾਨ ਮੁਤਾਬਿਕ ਹਰਿਆਣਾ ਤੇ ਪੰਜਾਬ ਦੇ ਦਰਿਆਵਾਂ ਕਾਰਨ ਹਰ ਸਾਲ ਹੋਣ ਵਾਲੇ ਨੁਕਸਾਨ ਦਾ ਪੱਕਾ ਹੱਲ ਕੀਤਾ ਜਾਵੇ। ਹੜ੍ਹ ਕਾਰਨ ਨੁਕਸਾਨੀ ਫਸਲ ਦਾ ਪ੍ਰਤੀ ਏਕੜ 50 ਹਜ਼ਾਰ, ਜਾਨੀ ਨੁਕਸਾਨ ਦਾ 10 ਲੱਖ, ਮਰੇ ਪਸ਼ੂ ਦਾ 1 ਲੱਖ ਰੁਪਏ, ਕਿਸਾਨਾਂ ਮਜ਼ਦੂਰਾਂ ਦੇ ਢਹਿ ਗਏ ਘਰਾਂ ਦਾ 5 ਲੱਖ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ। ਇਸਤੋਂ ਇਲਾਵਾ ਹੋਰ ਵੀ ਕਈ ਮੰਗਾਂ ਕੀਤੀਆਂ ਗਈਆਂ।