ਖਾਲਸਾ ਕਾਲਜ ਮੁਹਾਲੀ ਵਿਖੇ ਖਾਦੀ ਮਹੋਤਸਵ ਦਾ ਆਯੋਜਨ

ਐਸ.ਏ.ਐਸ.ਨਗਰ, 23 ਅਕਤੂਬਰ - ਖਾਲਸਾ ਕਾਲਜ ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼ ਮੁਹਾਲੀ ਵਿਖੇ ਖਾਦੀ ਮਹੋਤਸਵ ਦਾ ਆਯੋਜਨ ਕੀਤਾ ਗਿਆ ਜਿਸਦੀ ਮੇਜਬਾਨੀ ਐਨ ਐਸ ਐਸ ਵਿੰਗ ਅਤੇ ਰੋਟਰੈਕਟ ਕਲੱਬ ਵਲੋਂ ਕੀਤੀ ਗਈ।

ਐਸ.ਏ.ਐਸ.ਨਗਰ, 23 ਅਕਤੂਬਰ - ਖਾਲਸਾ ਕਾਲਜ ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼ ਮੁਹਾਲੀ ਵਿਖੇ ਖਾਦੀ ਮਹੋਤਸਵ ਦਾ ਆਯੋਜਨ ਕੀਤਾ ਗਿਆ ਜਿਸਦੀ ਮੇਜਬਾਨੀ ਐਨ ਐਸ ਐਸ ਵਿੰਗ ਅਤੇ ਰੋਟਰੈਕਟ ਕਲੱਬ ਵਲੋਂ ਕੀਤੀ ਗਈ। ਇਸ ਮੌਕੇ ਖਾਦੀ ਨੂੰ ਸਮਰਪਿਤ ਪ੍ਰਦਰਸ਼ਨੀ ਲਗਾਈ ਗਈ, ਜਿੱਥੇ ਪ੍ਰਦਰਸ਼ਨੀ ਵਿੱਚ ਆਉਣ ਵਾਲੇ ਲੋਕਾਂ ਅਤੇ ਵਿਦਿਆਰਥੀਆਂ ਨੂੰ ਖਾਦੀ ਦੀ ਮਹੱਤਤਾ ਅਤੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਸ ਮੌਕੇ ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਕਾਲਜ ਪ੍ਰਿੰਸੀਪਲ ਡਾ: ਹਰੀਸ਼ ਕੁਮਾਰੀ ਨੇ ਕਿਹਾ ਕਿ ਵਿਰਾਸਤੀ ਸੰਭਾਲ ਅਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਨੌਜਵਾਨਾਂ ਵਿੱਚ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਕੇ ਖਾਦੀ ਉਤਪਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਪ੍ਰਦਰਸ਼ਨੀ ਦਾ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਤੋਂ ਖਾਦੀ ਸਬੰਧੀ ਜਾਣਕਾਰੀ ਵੀ ਹਾਸਲ ਕੀਤੀ। ਇਸ ਮੌਕੇ ਕਾਲਜ ਦਾ ਟੀਚਿੰਗ ਸਟਾਫ਼ ਵੀ ਹਾਜ਼ਰ ਸੀ।