
ਟ੍ਰੈਫਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ
ਖਰੜ, 23 ਅਕਤੂਬਰ- ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਸਬ ਡਿਵੀਜ਼ਨ ਖਰੜ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ, ਪੜਛ ਵਿਖੇ ਟ੍ਰੈਫਿਕ ਜਾਗਰੂਕਤਾ ਸੈਮੀਨਅਰ ਦਾ ਆਯੋਜਨ ਕੀਤਾ ਗਿਆ।
ਖਰੜ, 23 ਅਕਤੂਬਰ- ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਸਬ ਡਿਵੀਜ਼ਨ ਖਰੜ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ, ਪੜਛ ਵਿਖੇ ਟ੍ਰੈਫਿਕ ਜਾਗਰੂਕਤਾ ਸੈਮੀਨਅਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ, ਲੇਨ ਡਰਾਇਵਿੰਗ, ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ, ਵਾਤਾਵਰਣ ਦੀ ਸੁਰੱਖਿਆ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੀਤੇ ਗਏ।
