ਪਿੰਡ ਬੱਡਲਾ ਵਿਖੇ ਮਹਾਂਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ 27 ਅਕਤੂਬਰ ਨੂੰ

ਹੁਸ਼ਿਆਰਪੁਰ, 24 ਅਕਤੂਬਰ - ਪਿੰਡ ਬੱਡਲਾ ਵਿਖੇ ਭਗਵਾਨ ਵਾਲਮੀਕਿ ਮੰਦਰ ਦੇ ਅਸਥਾਨ ਤੇ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ, ਭਗਵਾਨ ਵਾਲਮੀਕਿ ਜੀ ਨੌਜਵਾਨ ਸਭਾ ਬੱਡਲਾ ਅਤੇ ਇਲਾਕੇ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਜੀ ਪ੍ਰਬੰਧਕ ਕਮੇਟੀ ਵੱਲੋਂ ਮਹਾਂਰਿਸ਼ੀ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ 28 ਅਕਤੂਬਰ ਨੂੰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।

ਹੁਸ਼ਿਆਰਪੁਰ, 24 ਅਕਤੂਬਰ - ਪਿੰਡ ਬੱਡਲਾ ਵਿਖੇ ਭਗਵਾਨ ਵਾਲਮੀਕਿ ਮੰਦਰ ਦੇ ਅਸਥਾਨ ਤੇ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ, ਭਗਵਾਨ ਵਾਲਮੀਕਿ ਜੀ ਨੌਜਵਾਨ ਸਭਾ ਬੱਡਲਾ ਅਤੇ ਇਲਾਕੇ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਜੀ ਪ੍ਰਬੰਧਕ ਕਮੇਟੀ ਵੱਲੋਂ ਮਹਾਂਰਿਸ਼ੀ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ 28 ਅਕਤੂਬਰ ਨੂੰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ 27 ਅਕਤੂਬਰ ਨੂੰ 12 ਵਜੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਜਾ ਰਿਹਾ ਹੈ। ਜੋ ਕਿ ਭਗਵਾਨ ਵਾਲਮੀਕਿ ਮੰਦਰ ਤੋਂ ਆਰੰਭ ਹੋ ਕੇ ਵੱਖ ਵੱਖ ਮੁਹੱਲਿਆਂ ਤੋਂ ਹੁੰਦੀ ਹੋਈ ਸ਼ਾਮ ਨੂੰ ਸਮਾਪਤੀ ਹੋਵੇਗੀ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ 28 ਅਕਤੂਬਰ ਨੂੰ ਸਵੇਰੇ 10 ਵਜੇ ਝੰਡੇ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਪੂਜਾ ਅਰਚਨਾ ਕੀਤੀ ਜਾਵੇਗੀ। ਇਸ ਮੌਕੇ ਸਮਾਗਮ ਦੌਰਾਨ ਗੁਰੂ ਜੀ ਦੇ ਲੰਗਰ ਅਤੁੱਟ ਵਰਤਾਏ ਜਾਣਗੇ