
ਲੈਕਚਰਾਰਾਂ ਤੇ ਅਧਿਆਪਕਾਂ ਦੀਆਂ ਸਕੂਲ ਆਫ਼ ਐਮੀਨੈਂਸ ’ਚ ਹੋਈਆਂ ਬਦਲੀਆਂ ਰੱਦ, ਸਿੱਖਿਆ ਮੰਤਰੀ ਨੇ ਜਾਰੀ ਕੀਤੇ ਹੁਕਮ
ਮੋਹਾਲੀ : ਸਿੱਖਿਆ ਵਿਭਾਗ ਨੇ 162 ਲੈਕਚਰਾਰ ਤੇ ਅਧਿਆਪਕਾਂ ਦੀਆਂ ਸਕੂਲ ਆਫ਼ ਐਮੀਨੈਂਸ ’ਚ ਹੋਈਆਂ ਬਦਲੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸਿੱਖਿਆ ਮੰਤਰੀ ਹਰੋਜਤ ਸਿੰਘ ਬੈਂਸ ਨੇ ਹੁਕਮ ਜਾਰੀ ਕਰ ਦਿੱਤੇ ਹਨ।
ਮੋਹਾਲੀ : ਸਿੱਖਿਆ ਵਿਭਾਗ ਨੇ 162 ਲੈਕਚਰਾਰ ਤੇ ਅਧਿਆਪਕਾਂ ਦੀਆਂ ਸਕੂਲ ਆਫ਼ ਐਮੀਨੈਂਸ ’ਚ ਹੋਈਆਂ ਬਦਲੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸਿੱਖਿਆ ਮੰਤਰੀ ਹਰੋਜਤ ਸਿੰਘ ਬੈਂਸ ਨੇ ਹੁਕਮ ਜਾਰੀ ਕਰ ਦਿੱਤੇ ਹਨ।
ਪੰਜਾਬ ਦੇ ਸਿੱਖਿਆ ਵਿਭਾਗ ਨੇ ਵੱਡੇ ਕਲੇਸ਼ ਤੋਂ ਬਾਅਦ ਸਕੂਲ ਆਫ ਐਮੀਨੈਂਸ ’ਚ ਲੈਕਚਰਾਰਾਂ, ਅਧਿਆਪਕਾਂ ਦੇ ਕੀਤੇ ਤਬਾਦਲਿਆਂ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ। ਵੇਰਵਿਆਂ ਅਨੁਸਾਰ ਇਨ੍ਹਾਂ ਅਧਿਆਪਕਾਂ ਨੂੰ ਪੰਜਾਬ ਦੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ’ਚੋਂ ਪੰਜਾਬ ਦੇ ਵੱਖ-ਵੱਖ ਐਮੀਨੈਂਸ ਸਕੂਲਾਂ ’ਚ ਟਰਾਂਸਫਰ ਕੀਤਾ ਗਿਆ ਸੀ। ਪਰ ਕਿਉਂਕਿ ਪੰਜਾਬ ’ਚ ਇਨ੍ਹਾਂ ਤਬਦਾਲਿਆਂ ਕਾਰਨ ਵੱਡਾ ਵਿਵਾਦ ਹੋ ਗਿਆ ਜਿਸ ਕਰਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਤਬਾਦਲਿਆਂ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ।
ਦੱਸਣਾ ਬਣਦਾ ਹੈ ਕਿ ਐਤਵਾਰ ਨੂੰ 1158 ਅਸਿਸਟੈਂਟ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਗੌਰਮਿੰਟ ਕਾਲਜ ਯੂਨੀਅਨ ਦੀ ਮੈਂਬਰ ਬਲਵਿੰਦਰ ਕੌਰ ਨੇ ਸਰਹਿੰਦ ਨਹਿਰ ਦੇ ਲੋਹੇ ਵਾਲੇ ਪੁਲ ਨੇੜਿਓਂ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ। ਉਸ ਨੇ ਇਕ ਸੁਸਾਈਡ ਨੋਟ ਵੀ ਛੱਡਿਆ ਜਿਸ ਵਿਚ ਖੁਦਕੁਸ਼ੀ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਬਲਵਿੰਦਰ ਕੌਰ ਦੀ ਲਾਸ਼ ਸੋਮਵਾਰ ਸਰਹਿੰਦ ਨਹਿਰ ’ਚੋਂ ਬਰਾਮਦ ਹੋਈ।
