ਸ਼ਹਿਰ ਨਿਵਾਸੀਆਂ 'ਚ ਸਹਿਮ ਤੇ ਡਰ ਦਾ ਮਾਹੌਲ

ਪਟਿਆਲਾ, 25 ਅਕਤੂਬਰ : ਪਿਛਲੇ ਕੁਝ ਸਮੇਂ ਤੋਂ ਸ਼ਹਿਰ ਵਿੱਚ ਲਗਾਤਾਰ ਚੋਰੀਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ, ਜਿਸ ਕਾਰਨ ਸ਼ਹਿਰ ਨਿਵਾਸੀਆਂ 'ਚ ਸਹਿਮ ਤੇ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਪਟਿਆਲਾ, 25 ਅਕਤੂਬਰ : ਪਿਛਲੇ ਕੁਝ ਸਮੇਂ ਤੋਂ ਸ਼ਹਿਰ ਵਿੱਚ ਲਗਾਤਾਰ ਚੋਰੀਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ, ਜਿਸ ਕਾਰਨ ਸ਼ਹਿਰ ਨਿਵਾਸੀਆਂ 'ਚ ਸਹਿਮ ਤੇ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਅਰਬਨ ਅਸਟੇਟ ਫੇਜ਼ ਇੱਕ ਦੀ ਰਾਇਲ ਇਨਕਲੇਵ ਦੇ ਨਿਵਾਸੀਆਂ ਨੇ ਇੱਕ ਵੀਡੀਓ ਜਾਰੀ ਕਰਕੇ ਚੋਰਾਂ ਕਾਰਨ ਪਾਈ ਜਾ ਰਹੀ ਦਹਿਸ਼ਤ ਨੂੰ ਬਿਆਨ ਕੀਤਾ ਹੈ। ਵੀਡਿਓ 'ਚ ਕਿਹਾ ਗਿਆ ਹੈ ਕਿ ਕੁਝ ਦਿਨਾਂ ਵਿੱਚ ਹੀ 7-8 ਚੋਰੀਆਂ ਹੋ ਚੁੱਕੀਆਂ ਹਨ ਤੇ ਕਈ ਚੋਰੀਆਂ ਦੀ ਕੋਸ਼ਿਸ਼ ਹੋ ਚੁੱਕੀ ਹੈ। ਇੱਕ ਬੁਲਾਰੇ ਨੇ ਕਿਹਾ ਕਿ ਥਾਣਾ ਅਰਬਨ ਅਸਟੇਟ ਨੂੰ ਦੋ ਵਾਰ ਸ਼ਿਕਾਇਤ ਦੇ ਚੁੱਕੇ ਹਾਂ ਪਰ ਸੁਰੱਖਿਆ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਪਟਿਆਲਾ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕੀਤੀ ਗਈ ਹੈ ਕਿ ਲੋਕਾਂ ਨੂੰ ਚੋਰੀਆਂ ਦੀ ਦਹਿਸ਼ਤ 'ਚੋਂ ਕੱਢਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ।