
51 ਹਜ਼ਾਰ ਮੁਲਾਜ਼ਮਾਂ ਨੂੰ ਅੱਜ ਪਟਿਆਲਾ 'ਚ ਮਿਲਣਗੇ ਨਿਯੁਕਤੀ ਪੱਤਰ
ਪਟਿਆਲਾ, 27 ਅਕਤੂਬਰ : ਕੇਂਦਰ ਸਰਕਾਰ ਦੇ 10 ਲੱਖ ਨਵੀਆਂ ਨੌਕਰੀਆਂ ਦੇਣ ਦੇ ਟੀਚੇ ਤਹਿਤ 28 ਅਕਤੂਬਰ ਨੂੰ ਇਥੇ ਪਟਿਆਲਾ ਲੋਕੋਮੋਟਿਵ ਵਰਕਸ (ਪੀ.ਐੱਲ. ਡਬਲਿਊ.) ਵਿਖੇ ਵਿਸ਼ੇਸ਼ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਤੇ ਆਸ-ਪਾਸ ਦੇ 51 ਹਜ਼ਾਰ ਨਵ ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ।
ਪਟਿਆਲਾ, 27 ਅਕਤੂਬਰ : ਕੇਂਦਰ ਸਰਕਾਰ ਦੇ 10 ਲੱਖ ਨਵੀਆਂ ਨੌਕਰੀਆਂ ਦੇਣ ਦੇ ਟੀਚੇ ਤਹਿਤ 28 ਅਕਤੂਬਰ ਨੂੰ ਇਥੇ ਪਟਿਆਲਾ ਲੋਕੋਮੋਟਿਵ ਵਰਕਸ (ਪੀ.ਐੱਲ. ਡਬਲਿਊ.) ਵਿਖੇ ਵਿਸ਼ੇਸ਼ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਤੇ ਆਸ-ਪਾਸ ਦੇ 51 ਹਜ਼ਾਰ ਨਵ ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਸ ਮੌਕੇ ਕੇਂਦਰੀ ਵਣਜ ਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਪੀ. ਐੱਲ. ਡਬਲਿਊ. ਦੇ ਲੋਕ ਸੰਪਰਕ ਅਧਿਕਾਰੀ ਰਵਿੰਦਰ ਸਿੰਘ ਦੁਆਰਾ ਭੇਜੀ ਗਈ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਨਵ ਨਿਯੁਕਤ ਮੁਲਾਜ਼ਮਾਂ ਨੂੰ ਸੰਬੋਧਨ ਵੀ ਕਰਨਗੇ।
