
ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਪਿੰਡ ਮੁੱਖੋਂਮਜਾਰਾ (ਸੂਰਾਪੁਰ) ਵਿਖੇ ਧਾਰਮਿਕ ਸਮਾਗਮ 30 ਅਕਤੂਬਰ ਦਿਨ ਸੋਮਵਾਰ ਨੂੰ
ਧੰਨ- ਧੰਨ ਸੰਤ ਬਾਬਾ ਨਿਰੰਜਨ ਦਾਸ ਜੀ ਮਾਹਾਰਾਜ ਡੇਰਾ ਸੱਚਖੰਡ ਬੱਲਾਂ ਵਾਲੇ ਸਮਾਗਮ ਵਿੱਚ ਹੋਣਗੇ ਸ਼ਾਮਿਲ
ਮਾਹਿਲਪੁਰ (27 ਅਕਤੂਬਰ) ਡਾ. ਭੀਮ ਰਾਓ ਅੰਬੇਡਕਰ ਵੈਲਫੇਅਰ ਸੋਸਾਇਟੀ ਪਿੰਡ ਮੁੱਖੋਮਜਾਰਾ ਵਲੋਂ ਗ੍ਰਾਮ ਪੰਚਾਇਤ ਅਤੇ ਪਿੰਡ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 30 ਅਕਤੂਬਰ ਦਿਨ ਸੋਮਵਾਰ ਨੂੰ ਪਿੰਡ ਮੁਖੋਮਜਾਰਾ ( ਸੂਰਾਪੁਰ) ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈl ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਰਮਨਦੀਪ, ਡਾਕਟਰ ਅਮਰਜੀਤ, ਸੁੱਖਾ, ਮਨਦੀਪ, ਸੋਨੂ, ਠੇਕੇਦਾਰ ਦਵਿੰਦਰ ਅਤੇ ਅਵਤਾਰ ਨੇ ਸਾਂਝੇ ਤੌਰ ਤੇ ਦੱਸਿਆ ਕਿ ਸਮਾਗਮ ਵਿੱਚ ਧੰਨ ਧੰਨ ਸੰਤ ਬਾਬਾ ਨਿਰੰਜਨ ਦਾਸ ਜੀ ਡੇਰਾ ਸੱਚਖੰਡ ਬੱਲਾ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨl ਇਸ ਮੌਕੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਵਲੋਂ ਉਚਾਰਨ ਕੀਤੀ ਅੰਮ੍ਰਿਤ ਬਾਣੀ ਜੀ ਦਾ ਕਥਾ ਕੀਰਤਨ ਹੋਵੇਗਾ ਅਤੇ ਇਲਾਕੇ ਦੇ ਸੰਤ ਮਹਾਂਪੁਰਸ਼ ਇਸ ਸਮਾਗਮ ਵਿੱਚ ਹਾਜਰੀ ਭਰਨਗੇl ਇਸ ਮੌਕੇ ਉਹਨਾਂ ਇਲਾਕਾ ਨਿਵਾਸੀ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਧੰਨ- ਧੰਨ ਸੰਤ ਬਾਬਾ ਨਿਰੰਜਨ ਦਾਸ ਮਹਾਰਾਜ ਜੀ ਡੇਰਾ ਸੱਚਖੰਡ ਵੱਲਾਂ ਵਾਲਿਆਂ ਦੇ ਦਰਸ਼ਨ ਕਰਕੇ ਆਪਣਾ ਜੀਵਨ ਸਫਲ ਬਣਾਉਣl ਇਸ ਮੌਕੇ ਚਾਹ ਪਕੌੜੇ ਅਤੇ ਗੁਰੂ ਦਾ ਲੰਗਰ ਅਟੁੱਟ ਚੱਲੇਗਾl ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਕਰਵਾਉਣ ਦਾ ਮੁੱਖ ਮਨੋਰਥ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਅਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਣਾ ਹੈl
