“ਨਸ਼ਿਆਂ ਨੂੰ ਤੁਹਾਡੇ ਸੁਪਨਿਆਂ ਨੂੰ ਚੁਰਾਉਣ ਨਾ ਦਿਓ” - ਸ. ਚਮਨ ਸਿੰਘ

ਬਲਾਚੌਰ - ਰੈੱਡ ਕਰਾਸ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ, ਨਵਾਂਸ਼ਹਿਰ ਵੱਲੋਂ ਸਰਕਾਰੀ ਮਿਡਲ ਸਕੂਲ, ਪਿੰਡ ਮੰਗੂਪੁਰ ਬਲਾਕ ਬਲਾਚੌਰ ਵਿਖੇ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਨਸ਼ਾ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਬਲਵਿੰਦਰ ਸਿੰਘ ਨਾਨੋਵਾਲੀਆ ਹੈੱਡ ਮਾਸਟਰ ਵਲੋਂ ਕੀਤੀ ਗਈ। ਇਸ ਮੌਕੇ ਸ: ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲ-ਦਲ ਵਿੱਚ ਬੁਰੀ ਤਰ੍ਹਾਂ ਫਸ ਚੁੱਕੀ ਹੈ।

ਜਦਕਿ ਪੰਜਾਬ ਦਾ ਇਤਿਹਾਸ ਅਜਿਹਾ ਨਹੀਂ ਹੈ। ਪੰਜਾਬ ਦੀ ਧਰਤੀ ਨੇ ਹਮੇਸ਼ਾ ਹੀ ਬਹਾਦਰ ਯੋਧਿਆਂ ਨੂੰ ਜਨਮ ਦਿੱਤਾ ਹੈ, ਪਰ ਕੁਝ ਲੋਕ ਆਪਣੇ ਫਾਇਦੇ ਲਈ ਨੌਜਵਾਨਾਂ ਨੂੰ ਨਸ਼ਿਆਂ ਦੇ ਰਾਹ 'ਤੇ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ ਤਾਂ ਜੋ ਉਹ ਲਾਇਲਾਜ ਬਿਮਾਰੀਆਂ ਤੋਂ ਬਚ ਸਕਣ। ਨਸ਼ਾ ਵਿਅਕਤੀ ਨੂੰ ਸਮਾਜ ਅਤੇ ਪਰਿਵਾਰ ਤੋਂ ਦੂਰ ਕਰ ਦਿੰਦਾ ਹੈ। ਨਸ਼ੇ ਦੇ ਆਦੀ ਵਿਅਕਤੀ ਦਾ ਮਾਨਸਿਕ ਪੱਧਰ ਇਸ ਹੱਦ ਤੱਕ ਡਿੱਗ ਜਾਂਦਾ ਹੈ, ਕਿ ਉਹ ਅਪਰਾਧ ਕਰਨ ਲੱਗ ਪੈਂਦਾ ਹੈ। ਤੁਸੀਂ ਕਦੇ ਵੀ ਨਸ਼ਿਆਂ ਦੇ ਨਰਕ ਵਿੱਚ ਰਹਿਣ ਲਈ ਨਹੀਂ ਬਣਾਏ ਗਏ। ਤੁਹਾਨੂੰ ਜਿੱਤਣ ਲਈ ਬਣਾਇਆ ਗਿਆ ਸੀ।
  ਇਸ ਮੌਕੇ ਸ੍ਰੀਮਤੀ ਕਮਲਜੀਤ ਕੌਰ (ਕੌਂਸਲਰ) ਨੇ ਕੇਂਦਰ ਦੀਆਂ ਸਹੂਲਤਾਂ ਅਤੇ ਗਤੀਵਿਧੀਆਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ। ਜੇਕਰ ਕੋਈ ਨੌਜਵਾਨ ਇਸ ਨਸ਼ੇ ਦੀ ਲਪੇਟ ਵਿੱਚ ਆਉਂਦਾ ਹੈ, ਤਾਂ ਉਸ ਨੂੰ ਇਲਾਜ ਲਈ ਸੈਂਟਰ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕੇਂਦਰ ਵਿੱਚ ਮਰੀਜ਼ਾਂ ਦੇ ਇਲਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸ. ਸੋਹਨ ਲਾਲ ਨੇ ਰੈੱਡ ਕਰਾਸ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੇ ਅਧਿਆਪਕ ਰਿੰਪੀ ਰਾਣੀ, ਕੁਲਦੀਪ ਕੁਮਾਰ, ਰਾਹੁਲ ਚੌਧਰੀ, ਅਮਰਜੀਤ, ਰੀਨਾ ਰਾਣੀ, ਆਸ਼ਾ ਰਾਣੀ ਅਤੇ ਪੰਚਾਇਤ ਮੈਂਬਰ ਤੇਲੂ ਰਾਮ, ਪਿੰਡ ਵਾਸੀ ਅਤੇ ਵਿਦਿਆਰਥੀ ਹਾਜ਼ਰ ਸਨ।