‘ਸੁਰੱਖਿਆ ਦੇ ਸਾਰੇ ਦਾਅਵੇ ਹੋਏ ਠੁੱਸ’ਰੇਲ ਹਾਦਸੇ ਤੋਂ ਬਾਅਦ ਮਲਿਕਾਰਜੁਨ ਖੜਗੇ ਨੇ ਕੇਂਦਰ ਸਰਕਾਰ ’ਤੇ ਵਿੰਨ੍ਹਿਆ ਨਿਸ਼ਾਨਾ

ਨਵੀਂ ਦਿੱਲੀ, 30 ਅਕਤੂਬਰ (ਪੈਗ਼ਾਮ-ਏ-ਜਗਤ) ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੋਮਵਾਰ ਨੂੰ ਆਂਧਰਾ ਪ੍ਰਦੇਸ਼ ’ਚ ਰੇਲ ਹਾਦਸੇ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ।

ਨਵੀਂ ਦਿੱਲੀ, 30 ਅਕਤੂਬਰ (ਪੈਗ਼ਾਮ-ਏ-ਜਗਤ) ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੋਮਵਾਰ ਨੂੰ ਆਂਧਰਾ ਪ੍ਰਦੇਸ਼ ’ਚ ਰੇਲ ਹਾਦਸੇ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਨੇ ਕੁਝ ਰੇਲ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਵਿੱਚ ਜੋਸ਼ ਵਿਖਾਇਆ, ਉਸੇ ਤਰ੍ਹਾਂ ਰੇਲਵੇ ਸੁਰੱਖਿਆ ਅਤੇ ਯਾਤਰੀਆਂ ਦੀ ਭਲਾਈ ਲਈ ਕਦਮ ਚੁੱਕਣ ਵਿੱਚ ਵੀ ਦਿਖਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) ’ਤੇ ਰੇਲ ਹਾਦਸੇ ’ਤੇ ਦੁੱਖ ਪ੍ਰਗਟ ਕਰਦੇ ਹੋਏ ਇਕ ਬਿਆਨ ਜਾਰੀ ਕੀਤਾ। ਕਾਂਗਰਸ ਪ੍ਰਧਾਨ ਖੜਗੇ ਨੇ ਕਿਹਾ ਕਿ ਉਹ ਆਂਧਰਾ ਪ੍ਰਦੇਸ਼ ਦੇ ਵਿਜਿਆਨਗਰਮ ਜ਼ਿਲ੍ਹੇ ਵਿੱਚ ਰੇਲਗੱਡੀ ਦੇ ਪਟੜੀ ਤੋਂ ਉਤਰਨ ਦੀ ਘਟਨਾ ਬਾਰੇ ਜਾਣ ਕੇ ਬਹੁਤ ਦੁਖੀ ਹਨ। ਦੁਖੀ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਸੀਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰਦੇ ਹਾਂ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਵੀ ਹਰ ਸੰਭਵ ਮਦਦ ਕਰਨ ਦੀ ਅਪੀਲ ਕੀਤੀ।