
ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, 1 ਨਵੰਬਰ ਤੋਂ ਲਾਗੂ ਹੋਵੇਗੀ ਨਵੀਂ ਸਮਾਂ
ਜਲੰਧਰ/ਚੰਡੀਗੜ੍ਹ : ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਪਾਰਾ ਲਗਾਤਾਰ ਹੇਠਾਂ ਜਾ ਰਿਹਾ ਹੈ ਤੇ ਠੰਡ ਵਧ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਧੁੰਦ ਪੈਣ ਦੇ ਵੀ ਆਸਾਰ ਹਨ।
ਜਲੰਧਰ/ਚੰਡੀਗੜ੍ਹ : ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਪਾਰਾ ਲਗਾਤਾਰ ਹੇਠਾਂ ਜਾ ਰਿਹਾ ਹੈ ਤੇ ਠੰਡ ਵਧ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਧੁੰਦ ਪੈਣ ਦੇ ਵੀ ਆਸਾਰ ਹਨ। ਇਸ ਦੇ ਚੱਲਦਿਆਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 1 ਨਵੰਬਰ ਤੋਂ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ 1 ਨਵੰਬਰ 2023 ਤੋਂ 28 ਫਰਵਰੀ 2024 ਤੱਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਇਕ ਪੱਤਰ ਅਨੁਸਾਰ ਹੁਣ ਪ੍ਰਾਇਮਰੀ ਸਕੂਲ ਸਵੇਰੇ 9.00 ਵਜੇ ਲੱਗਿਆ ਕਰਨਗੇ ਅਤੇ ਦੁਪਹਿਰ 3.00 ਵਜੇ ਛੁੱਟੀ ਹੋਇਆ ਕਰੇਗੀ। ਮਿਡਲ, ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ।
