ਪਟਿਆਲਾ ਪੁਲਿਸ ਵੱਲੋਂ 8 ਕਿੱਲੋ ਅਫੀਮ ਸਮੇਤ ਚਾਰ ਗ੍ਰਿਫਤਾਰ, ਸਾਰੇ ਦੋਸ਼ੀ ਸਨੌਰ ਦੇ ਰਹਿਣ ਵਾਲੇ

ਪਟਿਆਲਾ, 1 ਨਵੰਬਰ - ਪਟਿਆਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਮੁਹਮੰਦ ਸਰਫਰਾਜ਼ ਆਲਮ ਕਪਤਾਨ ਪੁਲਿਸ ਸਿਟੀ ਪਟਿਆਲਾ ਦੀ ਨਿਗਰਾਨੀ ਹੇਠ ਗੁਰਦੇਵ ਸਿੰਘ ਧਾਲੀਵਾਲ ਪੀ.ਪੀ.ਐਸ. ਉਪ ਕਪਤਾਨ ਪੁਲਿਸ ਦਿਹਾਤੀ ਪਟਿਆਲਾ ਦੀ ਅਗਵਾਈ ਹੇਠ ਐਸ.ਆਈ. ਹਰਮਿੰਦਰ ਸਿੰਘ ਮੁੱਖ ਅਫਸਰ ਥਾਣਾ ਸਦਰ ਪਟਿਆਲਾ, ਐਸ.ਆਈ ਲਵਦੀਪ ਸਿੰਘ ਇੰਚਾਰਜ ਪੁਲਿਸ ਚੌਕੀ ਬਹਾਦਰਗੜ ਐਸ.ਆਈ. ਕਰਨੈਲ ਸਿੰਘ ਸਮੇਤ ਪੁਲਿਸ ਪਾਰਟੀ, ਪੰਜਾਬ ਸਰਕਾਰ ਵੱਲੋਂ ਚਲਾਈ ਨਸ਼ਾ ਮੁਕਤ ਪੰਜਾਬ ਮੁਹਿੰਮ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਵਹੀਕਲਾਂ ਦੀ ਚੈਕਿੰਗ ਦੌਰਾਨ ਚਾਰ ਵਿਅਕਤੀਆਂ ਕੋਲੋਂ 8 ਕਿੱਲੋ ਅਫ਼ੀਮ ਬ੍ਰਾਮਦ ਕੀਤੀ ਗਈ।

ਪਟਿਆਲਾ, 1 ਨਵੰਬਰ - ਪਟਿਆਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਮੁਹਮੰਦ ਸਰਫਰਾਜ਼ ਆਲਮ ਕਪਤਾਨ ਪੁਲਿਸ ਸਿਟੀ ਪਟਿਆਲਾ ਦੀ ਨਿਗਰਾਨੀ ਹੇਠ ਗੁਰਦੇਵ ਸਿੰਘ ਧਾਲੀਵਾਲ ਪੀ.ਪੀ.ਐਸ. ਉਪ ਕਪਤਾਨ ਪੁਲਿਸ ਦਿਹਾਤੀ ਪਟਿਆਲਾ ਦੀ ਅਗਵਾਈ ਹੇਠ ਐਸ.ਆਈ. ਹਰਮਿੰਦਰ ਸਿੰਘ ਮੁੱਖ ਅਫਸਰ ਥਾਣਾ ਸਦਰ ਪਟਿਆਲਾ, ਐਸ.ਆਈ ਲਵਦੀਪ ਸਿੰਘ ਇੰਚਾਰਜ ਪੁਲਿਸ ਚੌਕੀ ਬਹਾਦਰਗੜ ਐਸ.ਆਈ. ਕਰਨੈਲ ਸਿੰਘ ਸਮੇਤ ਪੁਲਿਸ ਪਾਰਟੀ, ਪੰਜਾਬ ਸਰਕਾਰ ਵੱਲੋਂ ਚਲਾਈ ਨਸ਼ਾ ਮੁਕਤ ਪੰਜਾਬ ਮੁਹਿੰਮ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਵਹੀਕਲਾਂ ਦੀ ਚੈਕਿੰਗ ਦੌਰਾਨ ਚਾਰ ਵਿਅਕਤੀਆਂ ਕੋਲੋਂ 8 ਕਿੱਲੋ ਅਫ਼ੀਮ ਬ੍ਰਾਮਦ ਕੀਤੀ ਗਈ। ਮੀਡੀਆ ਨਾਲ ਗੱਲਬਾਤ ਕਰਦਿਆਂ ਵਰੁਣ ਸ਼ਰਮਾ ਐਸ ਐਸ ਪੀ ਪਟਿਆਲਾ ਨੇ ਦੱਸਿਆ ਕਿ ਪਟਿਆਲਾ-ਰਾਜਪੁਰਾ ਸਾਈਡ ਵੱਲੋਂ ਆਉਂਦੀ ਨੀਲੇ ਰੰਗ ਦੀ ਇੱਕ ਕਾਰ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਡਰਾਈਵਰ ਨੇ ਕਾਰ ਹੌਲੀ ਕਰਕੇ ਇਕਦਮ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਕਾਰ ਅਚਾਨਕ ਬੰਦ ਹੋ ਗਈ, ਕਾਰ ਚਾਲਕ ਸਮੇਤ ਤਿੰਨ ਹੋਰ ਵਿਅਕਤੀ ਉਤਰ ਕੇ ਭੱਜਣ ਲੱਗੇ, ਜਿਹਨਾਂ ਨੂੰ ਪੁਲਿਸ ਪਾਰਟੀ ਨੇ ਕਾਬੂ ਕਰ ਲਿਆ। ਪੁਲਿਸ ਪਾਰਟੀ ਨੇ ਜਦੋਂ ਕਾਰ (ਪੀ.ਬੀ. 11 ਸੀ.ਵੀ 0668) ਦੀ ਤਲਾਸ਼ੀ ਲਈ ਤਾਂ  ਇੱਕ ਬੈਗ ਵਿਚਲੇ ਕਾਲੇ ਰੰਗ ਦੇ ਮੋਮੀ ਲਿਫਾਫੇ ਵਿੱਚੋਂ 8 ਕਿਲੋ ਅਫੀਮ ਬਰਾਮਦ ਹੋਈ। ਇਨ੍ਹਾਂ ਚਾਰਾਂ ਦੀ ਪਛਾਣ ਮਨਦੀਪ ਸਿੰਘ ਮੰਨਾ, ਮਨਜੀਤ ਸਿੰਘ ਗੋਲਡੀ, ਰਾਜੂ ਅਤੇ ਵਰਿੰਦਰ ਸਿੰਘ ਕਾਲਾ ਵਜੋਂ ਕੀਤੀ ਗਈ ਹੈ, ਇਹ ਸਾਰੇ ਸਨੌਰ ਦੇ ਰਹਿਣ ਵਾਲੇ ਹਨ । ਦੋਸ਼ੀਆਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਸਦਰ ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਗਿਆ। ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਨ ਮਗਰੋਂ ਪੁਲਿਸ ਰਿਮਾਂਡ ਹਾਸਿਲ ਕਰਕੇ ਪੁੱਛਗਿਛ ਕੀਤੀ ਜਾਵੇਗੀ ਕਿ ਉਹ ਇਹ ਭਾਰੀ ਮਾਤਰਾ ਵਿੱਚ ਅਫੀਮ ਕਿਸ ਪਾਸੋਂ ਲੈ ਕੇ ਆਏ ਸਨ ਅਤੇ ਅੱਗੇ ਕਿਸ ਨੂੰ ਦੇਣੀ ਸੀ।