ਗੁਰਪੁਰਬ ਅਤੇ ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ

ਗੜ੍ਹਸ਼ੰਕਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ, ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਅਤੇ ਬਾਬਾ ਖੜਕ ਸਿੰਘ ਜੀ ਨੂੰ ਸਮਰਪਿਤ 27ਵਾਂ ਸਾਲਾਨਾ ਜੋੜ ਮੇਲਾ ਸਮਾਗਮ ਸੰਤ ਚਰਨਜੀਤ ਸਿੰਘ ਜੱਸੋਵਾਲ ਮੁੱਖ ਪ੍ਰਬੰਧਕ ਦੀ ਅਗਵਾਈ ਹੇਠ ਬੱਬਰਾਂ ਦੀ ਹਾਈ ਕੋਰਟ ਪਿੰਡ ਜੱਸੋਵਾਲ ਵਿਖੇ ਸ਼ਰਧਾਪੂਰਵਕ ਕਰਵਾਇਆ ਗਿਆ।

ਗੜ੍ਹਸ਼ੰਕਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ, ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਅਤੇ ਬਾਬਾ ਖੜਕ ਸਿੰਘ ਜੀ ਨੂੰ ਸਮਰਪਿਤ 27ਵਾਂ ਸਾਲਾਨਾ ਜੋੜ ਮੇਲਾ ਸਮਾਗਮ ਸੰਤ ਚਰਨਜੀਤ ਸਿੰਘ ਜੱਸੋਵਾਲ ਮੁੱਖ ਪ੍ਰਬੰਧਕ ਦੀ ਅਗਵਾਈ ਹੇਠ ਬੱਬਰਾਂ ਦੀ ਹਾਈ ਕੋਰਟ ਪਿੰਡ ਜੱਸੋਵਾਲ ਵਿਖੇ ਸ਼ਰਧਾਪੂਰਵਕ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ਾਲ ਦੀਵਾਨ ਸਜਾਏ ਗਏ ਜਿਸ ਵਿੱਚ ਵੱਡੀ ਸੰਖਿਆ ਵਿੱਚ ਸੰਗਤ ਨੇ ਹਾਜ਼ਰੀ ਭਰੀ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪੰਜ ਪਿਆਰੇ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜਸਬੀਰ ਸਿੰਘ ਰੋਡੇ ਨੇ ਕਥਾ ਵਿਚਾਰ ਕਰਦਿਆਂ ਉਨ੍ਹਾਂ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲ ਜੁੜਨ ਅਤੇ ਨੌਜਵਾਨਾਂ ਨੂੰ ਸਿੱਖੀ ਸਰੂਪ ਧਾਰਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਤ ਅਮੀਰ ਸਿੰਘ ਜਵੱਦੀ ਟਕਸਾਲ ਵਾਲੇ, ਬਾਬਾ ਸਵਰਨਜੀਤ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੋਆਬਾ, ਸੰਤ ਪਰਮਜੀਤ ਕੌਰ ਮਾਹਿਲਪੁਰ, ਅਵਤਾਰ ਸਿੰਘ ਕਰੀਮਪੁਰੀ ਸਾਬਕਾ ਰਾਜ ਸਭਾ ਮੈਂਬਰ ਅਤੇ ਸਾਬਕਾ ਪ੍ਰਧਾਨ ਬਹੁਜਨ ਸਮਾਜ ਪਾਰਟੀ ਪੰਜਾਬ, ਸੁਖਵਿੰਦਰ ਸਿੰਘ ਅਗਵਾਨ, ਹਰਵੇਲ ਸਿੰਘ ਸੈਣੀ, ਜਥੇਦਾਰ ਬਲਵੀਰ ਸਿੰਘ ਚੰਗਿਆੜਾ, ਬਾਬਾ ਬਲਬੀਰ ਸਿੰਘ ,ਬਾਬਾ ਜੋਗਿੰਦਰ ਸਿੰਘ ਯੂਐੱਸਏ ,ਸੰਤ ਕੁਲਵੰਤ ਰਾਮ ਭਰੋਮਜਾਰਾ, ਬਾਬਾ ਬਲਵਿੰਦਰ ਸਿੰਘ ਰੋਡੇ, ਜਥੇਦਾਰ ਮੋਹਨ ਸਿੰਘ ਤਰਨਾ ਦਲ, ਤਰਲੋਕ ਸਿੰਘ ਅਰੋੜਾ, ਡਾ ਹਰਵਿੰਦਰ ਸਿੰਘ ਬਾਠ, ਲਖਬੀਰ ਸਿੰਘ ਡੲਨਸੀਵਾਲ, ਤਰਸੇਮ ਸਿੰਘ ਜੱਸੋਵਾਲ ਆਦਿ ਹਾਜ਼ਰ ਸਨ। ਚਾਹ ਪਕੌੜੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।