ਮਰਾਠਾ ਅੰਦੋਲਨ : ਸ਼ਿਵ ਸੈਨਾ ਨੇ ਰਾਸ਼ਟਰਪਤੀ ਤੋਂ ਮੰਗਿਆ ਸਮਾਂ, ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਕੀਤੀ ਮੰਗ
ਮੁੰਬਈ (ਪੈਗ਼ਾਮ-ਏ-ਜਗਤ)-ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਚਿੱਠੀ ਲਿਖ ਕੇ ਉਨ੍ਹਾਂ ਨੂੰ ਮਿਲਣ ਦਾ ਸਮਾਂ ਮੰਗਿਆ ਹੈ। ਉਨ੍ਹਾਂ ਮਰਾਠਾ ਅਤੇ ਧਨਗਰ ਭਾਈਚਾਰਿਆਂ ਲਈ ਰਾਖਵਾਂਕਰਨ ਦੇ ਮੁੱਦੇ ’ਤੇ ਚਰਚਾ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ। ਇਹ ਚਿੱਠੀ 31 ਅਕਤੂਬਰ ਨੂੰ ਲਿਖੀ ਗਈ।

ਚਿੱਠੀ ਵਿਚ ਕਿਹਾ ਗਿਆ ਹੈ ਕਿ ਸ਼ਿਵ ਸੈਨਾ ਦੇ ਰਾਜ ਸਭਾ ਮੈਂਬਰ ਸੰਜੇ ਰਾਊਤ ਦੀ ਅਗਵਾਈ ਵਿਚ 11 ਮੈਂਬਰੀ ਵਫ਼ਦ 5 ਜਾਂ 6 ਨਵੰਬਰ ਨੂੰ ਰਾਸ਼ਟਰਪਤੀ ਨੂੰ ਮਿਲਣਾ ਚਾਹੁੰਦੇ ਹਨ। ਦਰਅਸਲ ਮਰਾਠਾ ਹੋਰ ਪਿਛੜਾ ਵਰਗ ਸ਼੍ਰੇਣੀ ਤਹਿਤ ਸਰਕਾਰੀ ਨੌਕਰੀਆਂ ਅਤੇ ਸਿੱਖਿਆ ਵਿਚ ਰਾਖਵਾਂਕਰਨ ਦੀ ਮੰਗ ਕਰ ਰਹੇ ਹਨ, ਜਦਕਿ ਧਨਗਰ ਭਾਈਚਾਰਾ ਅਨੁਸੂਚਿਤ ਜਨਜਾਤੀ ਦਾ ਦਰਜਾ ਚਾਹੁੰਦਾ ਹੈ।
ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ ਨੇ ਕਿਹਾ ਕਿ ਸੰਸਦ ਦੇ ਵਿਸ਼ੇਸ਼ ਸੈਸ਼ਨ ਦੀ ਮੰਗ ਕੀਤੀ ਹੈ ਅਤੇ ਇਸ ਮੁੱਦੇ ਨੂੰ ਕੇਂਦਰ ਵਲੋਂ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਮਹਾਰਾਸ਼ਟਰ ਦੇ ਸਾਰੇ ਕੇਂਦਰੀ ਮੰਤਰੀਆਂ ਨੂੰ ਕੈਬਨਿਟ ਦੀ ਬੈਠਕ ਵਿਚ ਰਾਖਵਾਂਕਰਨ ਦਾ ਮੁੱਦਾ ਚੁੱਕਣਾ ਚਾਹੀਦਾ ਹੈ। ਠਾਕਰੇ ਨੇ ਕੇਂਦਰੀ ਮੰਤਰੀਆਂ ਤੋਂ ਮਰਾਠਾ ਰਾਖਵਾਂਕਰਨ ਦੀ ਮੰਗ ਪੂਰੀ ਨਾ ਹੋਣ ’ਤੇ ਅਸਤੀਫ਼ਾ ਦੇਣ ਦੀ ਵੀ ਅਪੀਲ ਕੀਤੀ।