ਯੂਜ਼ ਪਲਾਸਟਿਕ 'ਤੇ ਪਾਬੰਦੀ ਲਈ ਸਵੱਛ ਭਾਰਤ ਅਭਿਆਨ ਦੁਆਰਾ ਮੋਦੀ ਕਾਲਜ ਪਟਿਆਲਾ ਦਾ ਸਨਮਾਨ

ਪਟਿਆਲਾ, 2 ਨਵੰਬਰ -ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਨੂੰ ਭਾਰਤ ਸਰਕਾਰ ਦੇ ਸਵੱਛ ਭਾਰਤ ਅਭਿਆਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿੰਗਲ ਯੂਜ਼ ਪਲਾਸਟਿਕ 'ਤੇ ਮੁਕੰਮਲ ਪਾਬੰਦੀ ਲਗਾਉਣ ਲਈ ਮਾਨਤਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਪਟਿਆਲਾ, 2 ਨਵੰਬਰ -ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਨੂੰ ਭਾਰਤ ਸਰਕਾਰ ਦੇ ਸਵੱਛ ਭਾਰਤ ਅਭਿਆਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿੰਗਲ ਯੂਜ਼ ਪਲਾਸਟਿਕ 'ਤੇ ਮੁਕੰਮਲ ਪਾਬੰਦੀ ਲਗਾਉਣ ਲਈ ਮਾਨਤਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਰਟੀਫਿਕੇਟ ਕਾਲਜ ਨੂੰ ਵਾਤਾਵਰਣ ਪੱਖੋਂ ਸਾਫ-ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਵੱਖ-ਵੱਖ ਪਹਿਲਕਦਮੀਆਂ ਦੀ ਡਿਜ਼ਾਈਨਿੰਗ, ਯੋਜਨਾਬੰਦੀ ਅਤੇ ਲਾਗੂ ਕਰਨ ਲਈ ਨਗਰ ਨਿਗਮ ਪਟਿਆਲਾ ਦੇ ਅਧਿਕਾਰੀਆਂ ਤੋਂ ਸਰਟੀਫਿਕੇਟ ਪ੍ਰਾਪਤ ਹੋਇਆ ਹੈ।
ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਸਰਟੀਫਿਕੇਟ ਪ੍ਰਾਪਤ ਕਰਦੇ ਹੋਏ ਕਿਹਾ ਕਿ ਮੋਦੀ ਕਾਲਜ ਸਰਕਾਰ ਦੇ ਸਵੱਛ ਭਾਰਤ ਅਭਿਆਨ ਦੇ ਉਦੇਸ਼ਾਂ ਅਤੇ ਦਿਸ਼ਾ ਨਿਰਦੇਸ਼ਾਂ ਪ੍ਰਤੀ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਪ੍ਰਸ਼ਾਸਨ ਨੇ ਕੈਂਪਸ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਤੰਦਰੁਸਤ ਵਾਤਾਵਰਣ ਬਣਾਈ ਰੱਖਣ ਲਈ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਬਣਾਉਣ , ਰਹਿੰਦ-ਖੂੰਹਦ ਦੀ ਰੀਸਾਈਕਲਿੰਗ ਕਰਨ ਅਤੇ ਸਿੰਗਲ ਯੂਜ਼ ਪਲਾਸਟਿਕ 'ਤੇ ਪਾਬੰਦੀ ਵਰਗੀਆਂ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ।
ਇਸ ਮੌਕੇ ਤੇ ਸ੍ਰੀ. ਅਮਨਦੀਪ ਸੇਖੋਂ, ਆਈ.ਈ.ਸੀ ਅਤੇ ਸੀਬੀ ਮਾਹਿਰ, ਨਗਰ ਨਿਗਮ ਪਟਿਆਲਾ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਕਾਲਜ ਦੁਆਰਾ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ।
ਇਸ ਸਬੰਧੀ ਸਵੱਛਤਾ ਨੋਡਲ ਅਫ਼ਸਰ ਡਾ: ਮਨੀਸ਼ ਸ਼ਰਮਾ ਨੇ ਕਿਹਾ ਕਿ ਕਾਲਜ ਵੱਖ-ਵੱਖ ਗਤੀਵਿਧੀਆਂ ਅਤੇ ਕਮਿਊਨਿਟੀ ਪ੍ਰੋਗਰਾਮਾਂ ਰਾਹੀਂ ਸਿੰਗਲ ਯੂਜ਼ ਅਤੇ ਪਲਾਸਟਿਕ ਦੇ ਹੋਰ ਨੁਕਸਾਨਦੇਹ ਪ੍ਰਭਾਵਾਂ ਬਾਰੇ ਸਮਾਜਿਕ ਜਾਗਰੂਕਤਾ ਫੈਲਾ ਰਿਹਾ ਹੈ।