
ਗੁਰੂ ਰਵਿਦਾਸ ਨੌਜਵਾਨ ਸਭਾ ਵੱਲੋਂ ਆਪਣੇ ਮੈਂਬਰਾਂ ਦਾ ਸਨਮਾਨ
ਮਾਹਿਰਪੁਰ - ਲਾਗਲੇ ਪਿੰਡ ਮਹਿਮਦਵਾਲ ਕਲਾਂ ਦੀ ਗੁਰੂ ਰਵਿਦਾਸ ਨੌਜਵਾਨ ਸਭਾ ਵੱਲੋਂ ਆਪਣੇ ਸੀਨੀਅਰ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਇਸ ਸਨਮਾਨ ਸਮਾਰੋਹ ਵਿੱਚ ਸਮੂਹ ਮੈਂਬਰਾਂ ਨੇ ਵੱਧ ਚੜਕੇ ਭਾਗ ਲਿਆ ਅਤੇ ਆਪਣੇ ਵਿਚਾਰ ਪੇਸ਼ ਕੀਤੇ
ਮਾਹਿਰਪੁਰ - ਲਾਗਲੇ ਪਿੰਡ ਮਹਿਮਦਵਾਲ ਕਲਾਂ ਦੀ ਗੁਰੂ ਰਵਿਦਾਸ ਨੌਜਵਾਨ ਸਭਾ ਵੱਲੋਂ ਆਪਣੇ ਸੀਨੀਅਰ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਇਸ ਸਨਮਾਨ ਸਮਾਰੋਹ ਵਿੱਚ ਸਮੂਹ ਮੈਂਬਰਾਂ ਨੇ ਵੱਧ ਚੜਕੇ ਭਾਗ ਲਿਆ ਅਤੇ ਆਪਣੇ ਵਿਚਾਰ ਪੇਸ਼ ਕੀਤੇ l ਸਭਾ ਦੇ ਪ੍ਰਧਾਨ ਗੁਰਦੀਪ ਚੰਦ ਨੇ ਕਿਹਾ ਕਿ ਸਭਾ ਵੱਲੋਂ ਲੋੜਵੰਦਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ। ਸਕੱਤਰ ਕੁਲਵੰਤ ਸਿੰਘ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਮੈਂਬਰਾਂ ਦੀ ਸਹਿਯੋਗ ਨਾਲ ਸਭਾ ਤਰੱਕੀ ਕਰ ਰਹੀ ਹੈ l ਇਸ ਮੌਕੇ ਸਨਮਾਨ ਪ੍ਰਾਪਤ ਕਰਨ ਵਾਲਿਆਂ ਵਿੱਚ ਸੀਨੀਅਰ ਮੈਂਬਰ ਮਹਿੰਦਰ ਪਾਲ, ਪਰਮਜੀਤ ਕੌਰ, ਸਰਬਜੀਤ ਸਿੰਘ, ਕਮਲਜੀਤ ਸਿੰਘ, ਸ਼ਾਂਤੀ ਦੇਵੀ, ਰਾਮ ਆਸਰਾ, ਸੋਮਨਾਥ, ਸੁਰਿੰਦਰ ਕੌਰ, ਪਰਮਜੀਤ ਕੌਰ, ਰਸ਼ਪਾਲ ਕੌਰ ਆਦਿ ਸ਼ਾਮਿਲ ਸਨ। ਅੰਤ ਵਿੱਚ ਸਭ ਦਾ ਧੰਨਵਾਦ ਓਡੀਟਰ ਸੰਜੀਵ ਕੁਮਾਰ ਵੱਲੋਂ ਕੀਤਾ ਗਿਆ l
