ਸਿਹਤ ਟੀਮਾਂ ਦੇ ਦੌਰੇ ਦੌਰਾਨ 240 ਥਾਂਵਾਂ 'ਤੇ ਮਿਲਿਆ ਲਾਰਵਾ, ਕਰਵਾਇਆ ਨਸ਼ਟ, : ਡਾ. ਰਮਿੰਦਰ ਕੌਰ

ਪਟਿਆਲਾ, 3 ਨਵੰਬਰ - ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ “ਹਰ ਸ਼ੁਕਰਵਾਰ-ਡੇਂਗੂ 'ਤੇ ਵਾਰ’’ ਤਹਿਤ ਸਿਹਤ ਵਿਭਾਗ ਵੱਲੋਂ ਫੀਲਖਾਨਾ ਸਕੂਲ ਅਤੇ ਪਲੇਅਵੇਅ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸਤੋਂ ਇਲਾਵਾ ਤ੍ਰਿਪੜੀ ਕਰਤਾਰ ਕਲੋਨੀ, ਸਮਾਣਾ, ਘਨੌਰ ਸਮੇਤ ਤਕਰੀਬਨ 45 ਸਕੂਲਾਂ ਵਿਚ ਅਜਿਹੀਆ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆ।

ਸਕੂਲਾਂ ਵਿਚ ਲਗਾਏ ਗਏ ਜਾਗਰੂਕਤਾ ਕੈਂਪ
ਪਟਿਆਲਾ, 3 ਨਵੰਬਰ - ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ “ਹਰ ਸ਼ੁਕਰਵਾਰ-ਡੇਂਗੂ 'ਤੇ ਵਾਰ’’ ਤਹਿਤ ਸਿਹਤ ਵਿਭਾਗ ਵੱਲੋਂ ਫੀਲਖਾਨਾ ਸਕੂਲ ਅਤੇ ਪਲੇਅਵੇਅ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸਤੋਂ ਇਲਾਵਾ  ਤ੍ਰਿਪੜੀ ਕਰਤਾਰ ਕਲੋਨੀ, ਸਮਾਣਾ, ਘਨੌਰ ਸਮੇਤ  ਤਕਰੀਬਨ 45 ਸਕੂਲਾਂ ਵਿਚ ਅਜਿਹੀਆ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆ। ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਸਭਨਾਂ ਦੇ ਸਹਿਯੋਗ ਨਾਲ ਹੀ ਇਸ ਬਿਮਾਰੀ ਤੋਂ ਨਿਜਾਤ ਪਾਈ ਸਕਦੀ  ਹੈ। ਉਹਨਾਂ ਕਿਹਾ ਕਿ ਕਿਸੇ ਵੀ  ਤਰਾਂ ਦਾ ਬੁਖਾਰ ਹੋਣ ਤੇ ਉਸ ਦੀ ਜਾਂਚ ਕਰਵਾਉਣੀ ਬਹੁਤ ਜ਼ਰੂਰੀ ਹੈ ਤਾਂ ਜੋ ਸਮੇਂ ਸਿਰ ਮਰੀਜ਼ ਦਾ ਸਹੀ ਇਲਾਜ ਹੋ ਸਕੇ। ਉਹਨਾਂ ਕਿਹਾ ਭਾਵੇਂ ਸਰਕਾਰ ਵੱਲੋਂ ਜ਼ਿਲ਼੍ਹੇੇ ਵਿੱਚ ਡੇਂਗੂ ਦੀ ਜਾਂਚ ਅਤੇ ਇਲਾਜ ਲਈ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਪ੍ਰਬੰਧ ਮੋਜੂਦ ਹਨ ਪਰੰਤੂ ਫਿਰ ਵੀ ਬਿਮਾਰੀ ਦੇ ਫੈਲਣ ਨੂੰ ਰੋਕਣ ਲਈ ਮੱਛਰਾਂ ਦੀ ਪੈਦਾਇਸ਼ ਨੂੰ ਖਤਮ ਕਰਨਾ ਜ਼ਰੂਰੀ ਹੈ। ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਡੇਂਗੂ ਬੂਖਾਰ ਦੀ ਜਾਂਚ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ  ਡੇਂਗੂ ਦੇ ਵਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ ਅਧੀਨ ਆਉਂਦੇ ਏਰੀਏ ਵਿੱਚ ਡੇਂਗੂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਗੁਰਦੁਆਰਿਆਂ, ਮੰਦਿਰਾਂ, ਮਸਜਿਦਾਂ ਆਦਿ ਰਾਹੀਂ ਸਵੇਰੇ-ਸ਼ਾਮ ਅਨਾਊਂਸਮੈਂਟਸ ਕਰਵਾਈਆਂ ਜਾ ਸਕਦੀਆਂ ਹਨ। ਫੀਲਡ ਸਿਹਤ ਸਟਾਫ ਅਤੇ ਆਸ਼ਾ ਵਰਕਰਾਂ ਵੱਲੋਂ ਆਪਣੇ ਆਪਣੇ ਏਰੀਏ ਵਿਚ  ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ।
        ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਵਿਭਾਗ ਵੱਲੋਂ ਚਲਾਏ ਗਏ ਵਿਸ਼ੇਸ਼ ਅਭਿਆਨ ਦੌਰਾਨ ਲਾਰਵਾ ਮਿਲਣਾ ਜਾਰੀ ਹੈ। ਇਸ ਲਈ ਵਿਭਾਗ ਦੀ ਅਪੀਲ ਹੈ ਕਿ ਆਪਣੇ ਘਰਾਂ ਦੇ ਆਲੇ੍ ਦੁਆਲੇ ਅਤੇ ਘਰਾਂ ਵਿੱਚ ਟੁੱਟੇ ਫੁੱਟੇ ਬਰਤਨਾਂ, ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟਰੇਆਂ ਆਦਿ ਵਿੱਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਹਰੇਕ ਸ਼ੁਕਰਵਾਰ ਨੂੰ ਖੁਸ਼ਕ ਦਿਵਸ ਮਨਾ ਕੇ ਪਾਣੀ ਦੇ ਖੜੇ ਸਰੋਤਾਂ ਨੂੰ ਨਸ਼ਟ ਕਰਨਾ ਯਕੀਨੀ ਬਣਾਇਆ ਜਾਵੇ। ਅੱਜ ਫੇਰ ਸ਼ੁਕਰਵਾਰ ਖੁਸ਼ਕ ਦਿਵਸ ਹੋਣ ਕਾਰਣ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਜਾ ਕੇ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਗਈ । 240 ਘਰਾਂ/ਥਾਂਵਾ 'ਤੇ ਲਾਰਵਾ ਪਾਏ ਜਾਣ ਤੇ ਉਸ ਨੂੰ ਮੌਕੇ 'ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਰਾਕੇਸ਼ ਗੁਪਤਾ, ਡਾਇਰੈਕਟਰ ਰਾਜਦੀਪ ਸਿੰਘ, ਸਹਾਇਕ ਮਲੇਰੀਆ ਅਫਸਰ ਮਲਕੀਅਤ ਸਿੰਘ, ਗੁਰਜੰਟ ਸਿੰਘ, ਹੈਲਥ ਸੁਪਰਵਾਇਜ਼ਰ ਰਣ ਸਿੰਘ, ਅਨਿਲ ਗੁਰੂ, ਅਵਤਾਰ ਸਿੰਘ ਅਤੇ ਬਲਜੀਤ ਸਿੰਘ ਐਮ.ਪੀ.ਡਬਲਿਊ. ਆਦਿ ਹਾਜ਼ਰ ਸਨ।