ਸਿੱਖਿਆ ਬੋਰਡ ਦੇ ਸੇਵਾ ਮੁਕਤ ਅਫਸਰ ਐਸੋਸੀਏਸ਼ਨ ਵੱਲੋ 15 ਨਵੰਬਰ ਨੂੰ ਪੈਨਸਨਰਜ਼ ਨੂੰ ਦਰਪੇਸ਼ ਸਮੱਸਿਆਵਾਂ ਤੇ ਵਿਚਾਰਾਂ ਲਈ ਬੋਰਡ ਵਿੱਚ ਸੰਮੇਲਨ ਕਰਵਾਉਣ ਦਾ ਐਲਾਨ
ਐਸ ਏ ਐਸ ਨਗਰ, 3 ਨਵੰਬਰ - ਪੰਜਾਬ ਸਕੂਲ ਸਿੱਖਿਆ ਬੋਰਡ ਸੇਵਾ ਮੁਕਤ ਆਫੀਸਰ ਵੈਲਫੇਅਰ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿਗ ਰਣਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ 15 ਨਵੰਬਰ ਨੂੰ 11 ਵਜੇ ਬੋਰਡ ਦੇ ਆਡੀਟੋਰਅਮ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਸੇਵਾ ਮੁਕਤ ਆਫੀਸਰ ਸੰਮੇਲਨ ਦੀਆਂ ਤਿਆਰੀਆਂ ਸਬੰਧੀ ਵਿਸ਼ੇਸ਼ ਵਿਚਾਰਾਂ ਕੀਤੀਆਂ ਗਈਆਂ।

ਸ੍ਰੀ ਮਾਨ ਨੇ ਦੱਸਿਆ ਕਿ ਇਸ ਸੰਮੇਲਨ ਵਿੱਚ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਿਬੀਰ ਬੇਦੀ ਸੇਵਾ ਮੁਕਤ ਆਈ.ਏ.ਐਸ, ਬੋਰਡ ਦੇ ਸਕੱਤਰ ਅਵਿਕੇਸ਼ ਗੁਪਤਾ, ਪੀ.ਸੀ.ਐਸ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਸੰਮੇਲਨ ਵਿੱਚ ਪੈਨਸ਼ਨਰਾਂ ਨੂੰ ਪੇਸ਼ ਪੈਨਸ਼ਨ, ਮੈਡੀਕਲ ਬਿਲ ਅਤੇ ਐਲ.ਟੀ. ਸੀ ਸਬੰਧੀ ਸਮੱਸਿਆਵਾਂ ਤੇ ਵਿਚਾਰ ਕੀਤਾ ਜਾਵੇਗਾ।
ਮੀਟਿੰਗ ਵਿੱਚ ਇਕ ਮਤਾ ਪਾਸ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਿਬੀਰ ਬੇਦੀ ਵਲੋਂ ਪੰਜਾਬ ਮਾਂ ਬੋਲੀ ਨੂੰ ਪ੍ਰਫੁਲਤ ਕਰਨ ਲਈ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪਿਅਡ ਦਾ ਸੁਆਗਤ ਕੀਤਾ ਗਈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ ਢਿਲੋਂ, ਗੁਰਮੀਤ ਸਿੰਘ ਰੰਧਾਵਾ, ਹਰਬੰਸ ਬਾਗੜੀ, ਗੁਰਦੇਵ ਸਿੰਘ, ਮੇਘ ਰਾਜ ਗੋਇਲ, ਮਲੂਕ ਸਿੰਘ, ਹਰਵਿੰਦਰ ਸਿੰਘ, ਜਤਿੰਦਰਪਾਲ ਸਿੰਘ, ਜਸਬੀਰ ਸਿੰਘ, ਜਗਦੀਸ਼ ਸ਼ਾਰਦਾ, ਰਾਮ ਨਾਥ ਗੋਇਲ ਅਤੇ ਵਰਿੰਦਰ ਸਿੰਘ ਆਦਿ ਸਾਮਲ ਸਨ।