
ਬੰਬੀਹਾ ਗੈਂਗ ਦੇ ਕੈਨੇਡਾ ਆਧਾਰਤ ਗੈਂਗਸਟਰ ਪ੍ਰਿੰਸ ਚੌਹਾਨ ਨਾਲ ਜੁੜੇ ਗਿਰੋਹ ਦੇ 2 ਹੋਰ ਸੰਚਾਲਕ ਗ੍ਰਿਫਤਾਰ ਪੰਜਾਬ ਪੁਲੀਸ ਵਲੋਂ ਫਿਰੌਤੀ ਰੈਕੇਟ ਦਾ ਪਰਦਾਫਾਸ਼, ਗੈਰਕਾਨੂੰਨੀ ਹਥਿਆਰ ਵੀ ਬਰਾਮਦ
ਐਸ.ਏ.ਐਸ.ਨਗਰ, 4 ਨਵੰਬਰ-ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈਲ ਵਲੋਂ ਬੰਬੀਹਾ ਗੈਂਗ ਦੇ ਕੈਨੇਡਾ ਆਧਾਰਤ ਗੈਂਗਸਟਰ ਪ੍ਰਿੰਸ ਚੌਹਾਨ ਨਾਲ ਜੁੜੇ ਗਿਰੋਹ ਦੇ ਸੰਚਾਲਕ ਹਰਮਨਪ੍ਰੀਤ ਸਿੰਘ ਉਰਫ ਹੈਮੀ ਵਾਸੀ ਮਾਈ ਗੋਦੜੀ ਸਾਹਿਬ ਮੁਹੱਲਾ ਨੂੰ ਗ੍ਰਿਫਤਾਰ ਕੀਤਾ ਹੈ।
ਐਸ.ਏ.ਐਸ.ਨਗਰ, 4 ਨਵੰਬਰ-ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈਲ ਵਲੋਂ ਬੰਬੀਹਾ ਗੈਂਗ ਦੇ ਕੈਨੇਡਾ ਆਧਾਰਤ ਗੈਂਗਸਟਰ ਪ੍ਰਿੰਸ ਚੌਹਾਨ ਨਾਲ ਜੁੜੇ ਗਿਰੋਹ ਦੇ ਸੰਚਾਲਕ ਹਰਮਨਪ੍ਰੀਤ ਸਿੰਘ ਉਰਫ ਹੈਮੀ ਵਾਸੀ ਮਾਈ ਗੋਦੜੀ ਸਾਹਿਬ ਮੁਹੱਲਾ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਵਲੋਂ ਹਰਮਨਪ੍ਰੀਤ ਉਰਫ਼ ਹੈਮੀ ਕੋਲੋਂ 1 ਪਿਸਤੌਲ (32 ਬੋਰ) ਅਤੇ ਅਸਲਾ ਬਰਾਮਦ ਹੋਇਆ ਹੈ।
ਐਸ.ਐਸ.ਓ.ਸੀ., ਐਸ.ਏ.ਐਸ. ਨਗਰ ਦੇ ਏ ਆਈ ਜੀ ਸ. ਹਰਮਨਦੀਪ ਸਿੰਘ ਹੰਸ ਨੇ ਦੱਸਿਆ ਕਿ ਪੁਲੀਸ ਵਲੋਂ ਪਹਿਲਾਂ ਲਵਪ੍ਰੀਤ ਸਿੰਘ ਉਰਫ਼ ਗਗਨ ਢਿੱਲੋਂ ਵਾਸੀ ਤਾਲ ਵਾਲੀ ਗਲੀ, ਹੁੱਕੀ ਵਾਲਾ ਚੌਕ, ਫਰੀਦਕੋਟ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 1 ਪਿਸਤੌਲ ਅਤੇ 5 ਜਿੰਦਾ ਰੌਂਦ ਬਰਾਮਦ ਕੀਤੇ ਸਨ। ਉਹਨਾਂ ਦੱਸਿਆ ਕਿ ਲਵਪ੍ਰੀਤ ਬੰਬੀਹਾ ਗੈਂਗ ਦਾ ਮੁੱਖ ਸਰਗਨਾ ਸੀ ਅਤੇ ਕੈਨੇਡਾ ਸਥਿਤ ਗੈਂਗਸਟਰ ਪ੍ਰਿੰਸ ਚੌਹਾਨ ਦੇ ਨਿਰਦੇਸ਼ਾਂ ਤੇ ਕੰਮ ਕਰ ਰਿਹਾ ਸੀ ਅਤੇ ਪੰਜਾਬ ਰਾਜ ਦੇ ਕਾਰੋਬਾਰੀਆਂ, ਪ੍ਰਭਾਵਸ਼ਾਲੀ ਵਿਅਕਤੀ ਅਤੇ ਸੰਗੀਤ ਉਦਯੋਗ ਦੇ ਗਾਇਕਾਂ ਤੋਂ ਫਿਰੌਤੀ ਲੈ ਕੇ ਪੰਜਾਬ ਦੇ ਖੇਤਰ ਵਿੱਚ ਸਰਗਰਮ ਜਬਰੀ ਵਸੂਲੀ ਦਾ ਮਾਡਿਊਲ ਚਲਾ ਰਿਹਾ ਹੈ। ਇਸ ਸੰਬੰਧੀ ਪੁਲੀਸ ਵਲੋਂ ਆਈ.ਪੀ.ਸੀ. 384,506,120-ਬੀ, ਅਸਲਾ ਐਕਟ 25, 25(7) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਇਸ ਮਾਮਲੇ ਦੀ ਤਫਤੀਸ਼ ਦੌਰਾਨ ਹਰਮਨਪ੍ਰੀਤ ਸਿੰਘ ਉਰਫ਼ ਹੈਮੀ ਨੂੰ ਕਾਬੂ ਕੀਤਾ ਗਿਆ।
ਉਹਨਾਂ ਦੱਸਿਆ ਕਿ ਮੁਲਜ਼ਮ ਹਰਮਨਪ੍ਰੀਤ ਸਿੰਘ ਉਰਫ਼ ਹੇਮੀ ਤੋਂ ਮੁੱਢਲੀ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਹਰਮਨਪ੍ਰੀਤ ਉਰਫ਼ ਹੇਮੀ ਨੇ ਬੰਬੀਹਾ ਗੈਂਗ ਦੇ ਗੈਂਗਸਟਰ ਪ੍ਰਿੰਸ ਚੌਹਾਨ ਦੇ ਇਸ਼ਾਰੇ ਤੇ ਕੰਮ ਕਰਦੇ ਹੋਏ ਪੰਜਾਬੀ ਮਿਊਜਿਕ ਇੰਡਸਟ੍ਰੀ ਵਿੱਚ ਕੰਮ ਕਰਦੇ ਕੁਝ ਨਾਮੀ ਵਿਅਕਤੀਆਂ ਨੂੰ ਧਮਕੀਆਂ ਦਿੱਤੀਆਂ ਸਨ। ਹਰਮਨਪ੍ਰੀਤ ਹੇਮੀ ਅਤੇ ਲਵਪ੍ਰੀਤ ਉਰਫ਼ ਗਗਨ ਢਿੱਲੋਂ ਨੂੰ ਗੈਂਗਸਟਰ ਪ੍ਰਿੰਸ ਚੌਹਾਨ ਵੱਲੋਂ ਹਥਿਆਰ ਅਤੇ ਗੋਲਾ-ਬਾਰੂਦ ਮੁਹੱਈਆ ਕਰਵਾਇਆ ਗਿਆ ਸੀ, ਜਿਸ ਨਾਲ ਉਨ੍ਹਾਂ ਨੇ ਦਿੱਤੇ ਕੰਮਾਂ ਨੂੰ ਪੂਰਾ ਕਰਨਾ ਸੀ।
ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਨੇ ਸੁਖਵੀਰ ਸਿੰਘ ਵਾਸੀ ਪਿੰਡ ਬੱਗੇਆਣਾ, ਕੋਟਕਪੂਰਾ, ਫਰੀਦਕੋਟ ਨੂੰ ਵੀ ਗ੍ਰਿਫਤਾਰ ਕੀਤਾ ਹੈ। ਸੁਖਵੀਰ ਸਿੰਘ, ਇਹਨਾਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨੂੰ ਲੁਕਣ, ਲੌਜਿਸਟਿਕ ਅਤੇ ਹੋਰ ਸਹਾਇਤਾ ਪ੍ਰਣਾਲੀ ਪ੍ਰਦਾਨ ਕਰਨ ਮਦਦ ਕਰਨ ਵਿੱਚ ਸ਼ਾਮਲ ਸੀ। ਉਹਨਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਮਾਡਿਊਲ ਨੇ ਪਹਿਲਾਂ ਹੀ ਕੁਝ ਗਾਇਕਾਂ ਦੇ ਘਰਾਂ ਦੀ ਰੇਕੀ ਕੀਤੀ ਹੈ ਜੋ ਉਨ੍ਹਾਂ ਦੇ ਨਿਸ਼ਾਨੇ ਤੇ ਸਨ।
ਉਹਨਾਂ ਦੱਸਿਆ ਕਿ ਹਰਮਨਪ੍ਰੀਤ ਉਰਫ਼ ਹੇਮੀ ਅਤੇ ਸੁਖਵੀਰ ਸਿੰਘ ਨੂੰ ਅੱਜ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਪੁਲੀਸ ਰਿਮਾਂਡ ਲੈਣ ਲਈ ਪੇਸ਼ ਕੀਤਾ ਜਾ ਰਿਹਾ ਹੈ। ਅਗਲੇਰੀ ਜਾਂਚ ਪ੍ਰਕਿਰਿਆ ਅਧੀਨ ਹੈ।
