
ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਥਾਂ ਆਉਣ ਲੱਗੇ ਨੌਕਰੀ ਤੋਂ ਬਰਖਾਸਤ ਕਰਨ ਦੇ ਨੋਟਿਸ
ਐਸ ਏ ਐਸ ਨਗਰ, 27 ਸਤੰਬਰ ਗੌਰਮਿੰਟ ਟੀਚਰ ਯੂਨੀਅਨ ਨੇ ਇਲਜਾਮ ਲਗਾਇਆ ਹੈ ਕਿ ਪੰਜਾਬ ਸਰਕਾਰ ਵਲੋਂ 28 ਜੁਲਾਈ ਨੂੰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਢੌਂਗ ਰਚ ਕੇ ਪੇਸ਼ਕਾਰੀ ਆਰਡਰ ਦਿੱਤੇ ਗਏ ਹਨ ਅਤੇ ਉਹ ਆਰਡਰ ਮਹਿਜ਼ ਇਕ ਡਰਾਮਾ ਸੀ ਕਿਉਂਕਿ ਉਸ ਵਿੱਚ ਸਿਰਫ ਤਨਖਾਹ ਵਾਧਾ ਅਤੇ 5 ਫੀਸਦੀ ਸਾਲਾਨਾ ਵਾਧਾ ਹੀ ਪੇਸ਼ ਕੀਤਾ ਜ਼ੋ ਕਿ ਕੱਚੇ ਅਧਿਆਪਕਾਂ ਨਾਲ ਮਜ਼ਾਕ ਕੀਤਾ ਗਿਆ ਹੈ।
ਗੌਰਮਿੰਟ ਟੀਚਰ ਯੂਨੀਅਨ ਨੇ ਇਲਜਾਮ ਲਗਾਇਆ ਹੈ ਕਿ ਪੰਜਾਬ ਸਰਕਾਰ ਵਲੋਂ 28 ਜੁਲਾਈ ਨੂੰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਢੌਂਗ ਰਚ ਕੇ ਪੇਸ਼ਕਾਰੀ ਆਰਡਰ ਦਿੱਤੇ ਗਏ ਹਨ ਅਤੇ ਉਹ ਆਰਡਰ ਮਹਿਜ਼ ਇਕ ਡਰਾਮਾ ਸੀ ਕਿਉਂਕਿ ਉਸ ਵਿੱਚ ਸਿਰਫ ਤਨਖਾਹ ਵਾਧਾ ਅਤੇ 5 ਫੀਸਦੀ ਸਾਲਾਨਾ ਵਾਧਾ ਹੀ ਪੇਸ਼ ਕੀਤਾ ਜ਼ੋ ਕਿ ਕੱਚੇ ਅਧਿਆਪਕਾਂ ਨਾਲ ਮਜ਼ਾਕ ਕੀਤਾ ਗਿਆ ਹੈ।
ਯੂਨੀਅਨ ਆਗੂ ਸੁਰਜੀਤ ਸਿੰਘ ਨੇ ਦੱਸਿਆ ਕਿ ਸੰਗਰੂਰ ਦੀ ਧਰਤੀ ਵਿਖੇ ਪਿੰਡ ਖੁਰਾਣਾ ਦੀ ਪਾਣੀ ਵਾਲੀ ਟੈਂਕੀ ਤੇ 13 ਜੂਨ ਤੋਂ ਲਗਾਤਾਰ ਧਰਨਾ ਚੱਲ ਰਿਹਾ ਅਤੇ ਇੰਦਰਜੀਤ ਸਿੰਘ ਮਾਨਸਾ ਵੀ ਲਗਾਤਾਰ ਪਾਣੀ ਵਾਲੀ ਟੈਂਕੀ ਤੇ ਡਟਿਆ ਹੋਇਆ ਹੈ। ਉਹਨਾਂ ਕਿਹਾ ਕਿ ਆਪਣੀਆਂ ਜਾਇਜ਼ ਤੇ ਹੱਕੀ ਮੰਗਾਂ ਲਈ ਟੈਂਕੀ ਉਪਰ ਡਟੇ ਹੋਏ ਸਾਥੀ ਇੰਦਰਜੀਤ ਸਿੰਘ ਮਾਨਸਾ ਨੂੰ ਨੌਕਰੀ ਤੋਂ ਬਰਖਾਸਤ ਕਰਨ ਦਾ ਨੋਟਿਸ ਕੱਢ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਆਪਣੇ ਕੰਮਾਂ ਦੇ ਵੱਡੇ ਪੱਧਰ ਤੇ ਸੋਸ਼ਲ ਮੀਡੀਆ ਰਾਹੀਂ ਢੌਂਗ ਡਰਾਮੇ ਰਚ ਰਹੀ ਹੈ ਕਿ ਕੱਚੇ ਪੱਕੇ ਕਰਤੇ ਜ਼ੋ ਕਿ ਕੀਤੇ ਨਹੀਂ ਉਲਟਾ ਕੱਚੇ ਅਧਿਆਪਕਾਂ ਨੂੰ ਨੌਕਰੀ ਤੋਂ ਕੱਢਣ ਦੇ ਨੋਟਿਸ ਜਾਰੀ ਕੀਤੇ ਜਾ ਰਹੇ ਹਨ।
ਉਹਨਾਂ ਦੱਸਿਆ ਕਿ ਇਸ ਸੰਬੰਧੀ ਯੂਨੀਅਨ ਦੇ ਪੰਜਾਬ ਪ੍ਰਧਾਨ ਮਨਪ੍ਰੀਤ ਸਿੰਘ ਮੋਗਾ ਦੀ ਨੁਮਾਇੰਦਗੀ ਹੇਠ ਕੱਚੇ ਅਧਿਆਪਕਾਂ ਵਲੋਂ ਇਸਦੇ ਰੋਸ ਵਜੋਂ ਹੈਡਕੁਆਰਟਰਾਂ ਤੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਨੌਕਰੀ ਤੋਂ ਬਰਖਾਸਤ ਕਰਨ ਵਾਲੇ ਨੋਟਿਸ ਦੀਆਂ ਕਾਪੀਆਂ ਸਾੜੀਆਂ ਗਈਆਂ। ਆਗੂਆਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ ਦੱਸ ਦੇਣਾ ਚਾਹੁੰਦੇ ਹਨ ਕਿ ਉਹਨਾਂ ਨੇ ਬਹੁਤ ਸਮਾਂ ਸ਼ਾਂਤਮਈ ਤਰੀਕੇ ਨਾਲ ਬੈਠ ਕੇ ਲੰਘਾ ਲਿਆ ਪਰ ਹੁਣ ਉਹਨਾਂ ਨੂੰ ਜਾਣਬੁੱਝ ਕੇ ਤੰਗ ਕੀਤਾ ਜਾ ਰਿਹਾ ਜ਼ੋ ਉਹ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ ਅਤੇ ਜੇਕਰ ਪੰਜਾਬ ਸਰਕਾਰ ਇਸੇ ਚਾਲ ਤੇ ਚੱਲਦੀ ਹੈ ਤਾਂ ਮਜਬੂਰਨ ਉਹਨਾਂ ਨੂੰ ਸਖ਼ਤ ਐਕਸ਼ਨ ਉਲੀਕਣੇ ਪੈਣਗੇ ਤੇ ਪੰਜਾਬ ਸਰਕਾਰ ਦਾ ਸਟੇਜਾਂ ਤੋਂ ਵਿਰੋਧ ਦੇਖਣ ਨੂੰ ਮਿਲੇਗਾ।
ਆਗੂਆਂ ਨੇ ਅਪੀਲ ਕੀਤੀ ਕਿ ਅਧਿਆਪਕਾਂ ਨੂੰ ਬਰਖਾਸਤ ਕਰਨ ਦੀ ਬਜਾਏ 29 ਸਤੰਬਰ ਦੀ ਮੁੱਖ ਮੰਤਰੀ ਦੀ ਮੀਟਿੰਗ ਵਿੱਚ ਕੋਈ ਸਾਰਥਕ ਹੱਲ ਕੱਢਿਆ ਜਾਵੇ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਮੁਹਾਲੀ ਕਰਮਵੀਰ ਸਿੰਘ, ਰਵਿੰਦਰ ਸਿੰਘ, ਸਤਿੰਦਰਪਾਲ ਸਿੰਘ, ਬਲਵਿੰਦਰ ਸਿੰਘ, ਅਵਤਾਰ ਸਿੰਘ, ਸੁਖਵੀਰ ਸਿੰਘ, ਜਗਮੋਹਨ ਸਿੰਘ, ਮੈਡਮ ਵੀਨੂੰ, ਕੁਲਜੀਤ ਕੌਰ ਮਨਪ੍ਰੀਤ ਸਿੰਘ ਹਾਜ਼ਰ ਸਨ।
