
ਧਾਰਮਿਕ ਸਮਾਗਮ ਦੌਰਾਨ ਸੰਤ ਪ੍ਰੀਤਮ ਸਿੰਘ ਬਾੜੀਆ ਅਤੇ ਸੰਤ ਵਿਕਰਮਜੀਤ ਸਿੰਘ ਨੰਗਲ ਨੂੰ ਕੀਤਾ ਸਨਮਾਨਿਤ
ਮਾਹਿਲਪੁਰ (5 ਨਵੰਬਰ) ਧੰਨ ਧੰਨ ਸੰਤ ਬਾਬਾ ਕੁੰਦਨ ਸਿੰਘ ਜੀ ਦੀ ਯਾਦ ਵਿੱਚ ਠਾਠ ਮਜਾਰੀ ਨਾਨਕਸਰ ਵਿਖੇ ਇਸ ਅਸਥਾਨ ਦੇ ਮੁੱਖ ਸੰਚਾਲਕ ਸੰਤ ਬਾਬਾ ਸੰਦੀਪ ਸਿੰਘ ਜੀ ਦੀ ਦੇਖ ਰੇਖ ਹੇਠ ਹੋਏ ਧਾਰਮਿਕ ਸਮਾਗਮ
ਮਾਹਿਲਪੁਰ (5 ਨਵੰਬਰ) ਧੰਨ ਧੰਨ ਸੰਤ ਬਾਬਾ ਕੁੰਦਨ ਸਿੰਘ ਜੀ ਦੀ ਯਾਦ ਵਿੱਚ ਠਾਠ ਮਜਾਰੀ ਨਾਨਕਸਰ ਵਿਖੇ ਇਸ ਅਸਥਾਨ ਦੇ ਮੁੱਖ ਸੰਚਾਲਕ ਸੰਤ ਬਾਬਾ ਸੰਦੀਪ ਸਿੰਘ ਜੀ ਦੀ ਦੇਖ ਰੇਖ ਹੇਠ ਹੋਏ ਧਾਰਮਿਕ ਸਮਾਗਮ ਦੌਰਾਨ ਸੰਤ ਬਾਬਾ ਪ੍ਰੀਤਮ ਸਿੰਘ ਜੀ ਸੰਚਾਲਕ ਡੇਰਾ ਪ੍ਰੇਮਸਰ ਬਾੜੀਆ ਮੀਤ ਪ੍ਰਧਾਨ ਨਿਰਮਲ ਭੇਖ ਗੁਰਮਤਿ ਪ੍ਰਚਾਰ ਮੰਡਲ ਅਤੇ ਸੰਤ ਵਿਕਰਮਜੀਤ ਸਿੰਘ ਮੁੱਖ ਸੇਵਾਦਾਰ ਡੇਰਾ ਬਿਸ਼ਨਪੁਰੀ ਨੰਗਲ ਸਕੱਤਰ ਨਿਰਮਲ ਭੇਖ ਗੁਰਮਤਿ ਪ੍ਰਚਾਰ ਮੰਡਲ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆl ਇਸ ਮੌਕੇ ਗੱਲਬਾਤ ਕਰਦਿਆਂ ਸੰਤ ਪ੍ਰੀਤਮ ਸਿੰਘ ਬਾੜੀਆ ਨੇ ਕਿਹਾ ਕਿ ਸੰਤਾਂ ਮਹਾਂਪੁਰਸ਼ਾਂ ਵੱਲੋਂ ਕਰਵਾਏ ਜਾਂਦੇ ਗੁਰਮਤਿ ਸਮਾਗਮ ਜਿੱਥੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਨਾਲ ਜੋੜਦੇ ਹੋਏ ਸੇਵਾ- ਸਿਮਰਨ ਤੇ ਪਰਉਪਕਾਰੀ ਜ਼ਿੰਦਗੀ ਜਿਉਣ ਦਾ ਸੰਦੇਸ਼ ਦਿੰਦੇ ਹਨ, ਉਥੇ ਨਾਲ ਹੀ ਇਹਨਾਂ ਸਮਾਗਮਾਂ ਦੇ ਮਾਧਿਅਮ ਰਾਹੀਂ ਆਪਸੀ ਪ੍ਰੇਮ ਪਿਆਰ ਅਤੇ ਭਾਈਚਾਰਕ ਸਾਂਝ ਵਿੱਚ ਹੋਰ ਵੀ ਵਾਧਾ ਹੁੰਦਾ ਹੈl ਉਹਨਾਂ ਕਿਹਾ ਕਿ ਸਾਨੂੰ ਸੰਤਾਂ ਮਹਾਂਪੁਰਸ਼ਾਂ ਵੱਲੋਂ ਦਰਸਾਏ ਮਾਰਗ ਤੇ ਚਲਦੇ ਹੋਏ ਇਕ ਪ੍ਰਭੂ ਦੇ ਲੜ ਲੱਗਣ, ਰੋਜਾਨਾ ਅੰਮ੍ਰਿਤ ਵੇਲੇ ਉੱਠ ਕੇ ਇਸ਼ਨਾਨ ਕਰਨ ਉਪਰੰਤ ਨਾਮ ਸਿਮਰਨ ਦਾ ਅਭਿਆਸ ਕਰਨ, ਹਰ ਤਰ੍ਹਾਂ ਦੇ ਨਸ਼ਿਆਂ ਦਾ ਤਿਆਗ ਕਰਨ, ਗੁਰਸਿੱਖੀ ਜੀਵਨ ਜਿਉਣ,ਇਸਤਰੀ ਜਾਤੀ ਦਾ ਸਤਿਕਾਰ ਕਰਨ ਅਤੇ ਇੱਕ ਦੂਜੇ ਦੇ ਦੁੱਖ ਸੁੱਖ ਵਿੱਚ ਸਹਾਇਕ ਹੋਣ ਅਤੇ ਹੋਰ ਚੰਗੇ ਸੰਸਕਾਰ ਧਾਰਨ ਦੀ ਆਦਤ ਪਾਣੀ ਚਾਹੀਦੀ ਹੈl ਉਹਨਾਂ ਕਿਹਾ ਕਿ ਡੇਰਾ ਪ੍ਰੇਮਸਰ ਬਾੜੀਆਂ ਵਿਖੇ ਵੀ ਮਹਾਂਪੁਰਸ਼ਾਂ ਦੀ ਯਾਦ ਵਿੱਚ ਸਮੇਂ ਸਮੇਂ ਤੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨl
