ਬਿਕਰਮ ਮਜੀਠੀਆ ਖ਼ਿਲਾਫ਼ 40,000 ਪੰਨਿਆਂ ਦੀ ਚਾਰਜਸ਼ੀਟ, ਪੰਜਾਬ ਪੁਲਿਸ ਨੇ ਕੀਤਾ 700 ਕਰੋੜ ਰੁਪਏ ਦੀ ਬੇਨਾਮੀ ਜਾਇਦਾਦ ਦਾ ਪਰਦਾਫਾਸ਼

ਚੰਡੀਗੜ੍ਹ- ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਨਸ਼ਾ ਤਸਕਰਾਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜੰਗ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ 140 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ।

ਜਾਂਚ ਤੋਂ ਬਾਅਦ ਤਿਆਰ ਕੀਤੀ ਗਈ ਇਸ ਅੰਤਿਮ ਰਿਪੋਰਟ ਵਿੱਚ ਲਗਭਗ 45,000 ਪੰਨਿਆਂ ਦੇ ਦਸਤਾਵੇਜ਼ੀ ਸਬੂਤ ਸ਼ਾਮਲ ਹਨ। ਅਤੇ ਲਗਭਗ 400 ਬੈਂਕ ਖਾਤਿਆਂ ਦੀ ਜਾਂਚ ਕੀਤੀ ਗਈ ਹੈ। ਰਿਪੋਰਟ ਵਿੱਚ 200 ਤੋਂ ਵੱਧ ਗਵਾਹਾਂ ਦੇ ਬਿਆਨ ਸ਼ਾਮਲ ਕੀਤੇ ਗਏ ਹਨ।
ਇਸ ਜਾਂਚ ਦੌਰਾਨ ਦੇਸ਼ ਦੇ ਕਈ ਰਾਜਾਂ ਵਿੱਚ 15 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ, ਜਿਸ ਵਿੱਚ ਮਜੀਠੀਆ ਨਾਲ ਸਬੰਧਤ 30 ਅਚੱਲ ਜਾਇਦਾਦਾਂ, 10 ਵਾਹਨ ਅਤੇ 15 ਕੰਪਨੀਆਂ ਜਾਂ ਫਰਮਾਂ ਮਿਲੀਆਂ, ਜੋ ਕਿ ਉਨ੍ਹਾਂ ਦੇ ਮੰਤਰੀ ਕਾਰਜਕਾਲ ਦੌਰਾਨ ਹਾਸਲ ਕੀਤੀ ਗੈਰ-ਕਾਨੂੰਨੀ ਜਾਇਦਾਦ ਨਾਲ ਸਬੰਧਤ ਹਨ।
 ਚਾਰਜਸ਼ੀਟ ਵਿੱਚ ਕਿਹਾ ਗਿਆ ਹੈ ਕਿ ਬਿਕਰਮ ਸਿੰਘ ਮਜੀਠੀਆ ਨੇ ਜਾਂਚ ਦੌਰਾਨ ਆਪਣੀ ਆਮਦਨ ਤੋਂ ਵੱਧ 1200% ਜਾਇਦਾਦ ਹਾਸਲ ਕੀਤੀ, ਜਿਸਦੀ ਕੁੱਲ ਅਨੁਮਾਨਿਤ ਕੀਮਤ 700 ਕਰੋੜ ਰੁਪਏ ਹੈ। ਇਹ ਪੂਰਾ ਮਾਮਲਾ ਸਬੂਤਾਂ ਸਮੇਤ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।