ਨੌਜਵਾਨ ਲੜਕੀਆਂ ਦਾ ਰਾਸ਼ਟਰੀ ਏਕਤਾ ਕੈਂਪ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨਾ ਮਾਣ ਵਾਲੀ ਗੱਲ : ਡਿਪਟੀ ਕਮਿਸ਼ਨਰ

ਪਟਿਆਲਾ, 6 ਨਵੰਬਰ - ਪਟਿਆਲਾ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਪਾਵਰ ਹਾਊਸ ਯੂਥ ਕਲੱਬ ਅਤੇ ਯੂਥ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਨੈਸ਼ਨਲ ਯੂਥ ਪ੍ਰੋਜੈਕਟ ਦੇ ਸਹਿਯੋਗ ਨਾਲ ਫ਼ਰੀਦਾਬਾਦ ਵਿਖੇ ਸੱਤ ਰੋਜ਼ਾ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਏਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਸੀ ਜਿਸ ਵਿਚ ਭਾਰਤ ਦੇ ਵੱਖ ਵੱਖ ਰਾਜਾਂ ਤੋਂ 200 ਵਲੰਟੀਅਰ ਅਤੇ ਪੰਜ ਦੇਸ਼ਾਂ ਦੇ ਪੰਜਾਹ ਡੈਲੀਗੇਟ ਨੇ ਭਾਗ ਲਿਆ ਸੀ,

ਪਟਿਆਲਾ, 6 ਨਵੰਬਰ - ਪਟਿਆਲਾ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਪਾਵਰ ਹਾਊਸ ਯੂਥ ਕਲੱਬ ਅਤੇ ਯੂਥ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਨੈਸ਼ਨਲ ਯੂਥ ਪ੍ਰੋਜੈਕਟ ਦੇ ਸਹਿਯੋਗ ਨਾਲ ਫ਼ਰੀਦਾਬਾਦ ਵਿਖੇ ਸੱਤ ਰੋਜ਼ਾ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਏਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਸੀ ਜਿਸ ਵਿਚ ਭਾਰਤ ਦੇ ਵੱਖ ਵੱਖ ਰਾਜਾਂ ਤੋਂ 200 ਵਲੰਟੀਅਰ ਅਤੇ ਪੰਜ ਦੇਸ਼ਾਂ ਦੇ ਪੰਜਾਹ ਡੈਲੀਗੇਟ ਨੇ ਭਾਗ ਲਿਆ ਸੀ, ਜਿਸ ਵਿਚ ਸਰਕਾਰੀ ਆਈ ਟੀ ਆਈ ਲੜਕਿਆਂ ਦੀ 12 ਮੈਂਬਰੀ ਟੀਮ ਨੇ ਵੀ ਸ਼ਮੂਲੀਅਤ ਕੀਤੀ ।  ਇਸ ਕੈਂਪ ਵਿੱਚ ਸਭਿਆਚਾਰ, ਸਮਾਜਿਕ ਮੁੱਦਿਆਂ ਅਤੇ ਹੋਰ ਵੱਖ ਵੱਖ ਵਿਸ਼ਿਆਂ 'ਤੇ ਵਿਚਾਰ ਚਰਚਾ ਕੀਤੀ ਗਈ ਜਿਸ ਵਿੱਚ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਇਸ ਟੀਮ ਨਾਲ ਪਟਿਆਲਾ ਪਹੁੰਚਣ ਤੇ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨਾਲ ਮੁਲਾਕਾਤ ਕੀਤੀ।
  ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ  ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਲਈ ਮਾਣ ਵਾਲੀ ਗੱਲ ਹੈ ਕਿ ਰਾਸ਼ਟਰੀ ਏਕਤਾ ਕੈਂਪ ਵਿੱਚ ਨੌਜਵਾਨ ਲੜਕੀਆਂ ਅਤੇ ਲੜਕਿਆਂ ਨੇ ਅੰਤਰਰਾਸ਼ਟਰੀ ਕੈਂਪ ਵਿੱਚ ਪਹਿਲਾਂ ਸਥਾਨ ਪ੍ਰਾਪਤ ਕਰਕੇ ਪਟਿਆਲਾ ਦਾ ਨਾਮ ਪੂਰੇ ਭਾਰਤ ਵਿਚ ਰੋਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਨੌਜਵਾਨਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ,  ਉਹਨਾਂ ਕਿਹਾ ਕਿ ਇਹਨਾਂ ਰਾਸ਼ਟਰੀ ਕੈਂਪਾਂ ਵਿੱਚ ਵੱਖ ਵੱਖ ਸੈਸ਼ਨਾਂ ਰਾਹੀਂ ਨੌਜਵਾਨਾਂ ਨੂੰ ਸਮਾਜ ਸੇਵਾ, ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ, ਅਤੇ ਹੋਰ ਵੱਖ ਸਮਾਜਿਕ ਮੁੱਦਿਆਂ ਤੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੋਰਨਾਂ ਨੌਜਵਾਨਾਂ ਨੂੰ ਵੀ ਦੇਸ਼ ਦੀ ਏਕਤਾ ਅਤੇ ਅਖੰਡਤਾ ਬਣਾਈ ਰੱਖਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ,, ਇਸ ਮੌਕੇ ਜਾਣਕਾਰੀ ਦਿੰਦਿਆਂ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਯੂ ਐਨ ਵਲੰਟੀਅਰ ਅਤੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਨੇ ਕਿਹਾ ਕਿ ਇਹ ਰਾਸ਼ਟਰੀ ਏਕਤਾ ਕੈਂਪ ਨੈਸ਼ਨਲ ਯੂਥ ਪ੍ਰੋਜੈਕਟ ਦੇ ਸਹਿਯੋਗ ਨਾਲ ਭਾਰਤ ਦੇ ਵੱਖ ਵੱਖ ਸੂਬਿਆਂ ਵਿਚ ਆਯੋਜਨ ਕੀਤੇ ਜਾ ਰਹੇ ਹਨ। ਇਸ ਮੌਕੇ ਅੰਤਰਰਾਸ਼ਟਰੀ ਕੈਂਪ ਵਿੱਚ ਪਹਿਲਾਂ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਮੈਂਬਰਾਂ ਸੰਦੀਪ ਕੌਰ , ਹਿਮਾਨੀ, ਲਖਵਿੰਦਰ, ਨਵਜੋਤ, ਕਮਲਜੀਤ, ਸੋਨੀਆ, ਜਸ਼ਨ, ਸੋਨੀਆ, ਫ਼ਰਮਾਨ, ਅਜੈ, ਮਨਜੀਤ, ਰੁਦਰਪ੍ਰਤਾਪ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ।