ਪਲੇਸਮੈਂਟ ਕੈਂਪ ਅੱਜ

ਪਟਿਆਲਾ, 7 ਅਗਸਤ - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਮਿਤੀ 8 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਕਾਈ ਇੰਟਰਨੈਸ਼ਨਲ ਕੰਪਨੀ ਵਿੱਚ ਮੈਨੇਜਮੈਂਟ ਟਰੇਨੀ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ।

ਪਟਿਆਲਾ, 7 ਅਗਸਤ - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਮਿਤੀ 8 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਕਾਈ ਇੰਟਰਨੈਸ਼ਨਲ ਕੰਪਨੀ ਵਿੱਚ ਮੈਨੇਜਮੈਂਟ ਟਰੇਨੀ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿਯੂ ਚਾਹਵਾਨ ਅਤੇ ਯੋਗ ਉਮੀਦਵਾਰ (ਲੜਕੇ ਅਤੇ ਲੜਕੀਆਂ ਦੋਵੇਂ) ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬਾਰ੍ਹਵੀਂ ਅਤੇ ਗਰੈਜੂਏਸ਼ਨ ਪਾਸ ਹੋਵੇ ਅਤੇ ਉਮਰ 18 ਤੋਂ 35 ਸਾਲ ਹੋਵੇ ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਦੌਰਾਨ ਸਿਲੈੱਕਟ ਕੀਤੇ ਗਏ ਪ੍ਰਾਰਥੀਆਂ ਨੂੰ ਇੰਟਰਵਿਊ ਦੇ ਅਧਾਰ 'ਤੇ ਤਨਖ਼ਾਹ ਦਿੱਤੀ ਜਾਵੇਗੀ। ਨੌਕਰੀ ਦੇ ਇੱਛੁਕ ਉਮੀਦਵਾਰ ਜ਼ਿਲ੍ਹਾ ਬਿਊਰੋ ਆਫ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ।