
ਪ੍ਰਨੀਤ ਕੌਰ ਵੱਲੋਂ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਨੂੰ ਸ਼ਿਫਟ ਕਰਨ ਦੀ ਸਖ਼ਤ ਨਿਖੇਧੀ
ਪਟਿਆਲਾ, 8 ਨਵੰਬਰ: ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸਥਾਪਤ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਨੂੰ ਪਟਿਆਲਾ ਤੋਂ ਬਦਲ ਕੇ ਜ਼ਿਲ੍ਹਾ ਸੰਗਰੂਰ ਦੇ ਲਹਿਰਾ ਵਿਖੇ ਲਿਜਾਣ ਦੇ ਫੈਸਲੇ ਦੀ ਨਿਖੇਧੀ ਕਰਦਿਆਂ
ਪਟਿਆਲਾ, 8 ਨਵੰਬਰ: ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸਥਾਪਤ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਨੂੰ ਪਟਿਆਲਾ ਤੋਂ ਬਦਲ ਕੇ ਜ਼ਿਲ੍ਹਾ ਸੰਗਰੂਰ ਦੇ ਲਹਿਰਾ ਵਿਖੇ ਲਿਜਾਣ ਦੇ ਫੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਰਾਜ ਸਰਕਾਰ ਨੂੰ ਚਾਹੀਦਾ ਸੀ ਕਿ ਇਸ ਯੂਨੀਵਰਸਿਟੀ ਲਈ ਜ਼ਮੀਨ ਲੈ ਕੇ ਇਸਨੂੰ ਪੱਕੇ ਤੌਰ 'ਤੇ ਪਟਿਆਲਾ ਵਿੱਚ ਹੀ ਵਿਕਸਿਤ ਕਰਦੀ ਪਰ ਸਰਕਾਰ ਤਾਂ ਪੰਜਾਬੀ ਯੂਨੀਵਰਸਿਟੀ ਨੂੰ ਵੀ ਚੰਗੀ ਤਰ੍ਹਾਂ ਸੰਭਾਲ ਨਹੀਂ ਪਾ ਰਹੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਸਨ ਵੇਲ਼ੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਗਈ ਸੀ ਤੇ ਇਸਦਾ ਲਾਭ ਪਟਿਆਲਾ ਅਤੇ ਇਸਦੇ ਆਸ ਪਾਸ ਦੇ ਵਿਦਿਆਰਥੀਆਂ ਨੂੰ ਮਿਲਿਆ। ਹੋਰਨਾਂ ਲੋਕਾਂ ਨੂੰ ਰੋਜ਼ਗਾਰ ਵੀ ਮਿਲਿਆ। ਸਰਕਾਰ ਦੇ ਗ਼ਲਤ ਫ਼ੈਸਲੇ ਨਾਲ ਕਈ ਲੋਕ ਪ੍ਰਭਾਵਿਤ ਹੋਣਗੇ। ਪ੍ਰਨੀਤ ਕੌਰ ਨੇ ਇਹ ਦੋਸ਼ ਵੀ ਲਾਇਆ ਕਿ ਸਰਕਾਰ ਝੂਠੀ ਸ਼ੋਹਰਤ ਖੱਟਣ ਦੇ ਰਾਹ 'ਤੇ ਤੁਰ ਰਹੀ ਹੈ, ਸਿੱਖਿਆ ਦੇ ਖੇਤਰ ਵਿੱਚ ਕੁਝ ਨਵਾਂ ਨਹੀਂ ਕਰ ਰਹੀ, ਬਸ ਸਮਾਰਟ ਸਕੂਲ਼ਾਂ ਦਾ ਨਾਂ ਬਦਲ ਕੇ "ਸਕੂਲ ਆਫ ਐਮੀਨੈਂਸ" ਰੱਖ ਰਹੀ ਹੈ।
