108 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਔਰਤ ਨੂੰ ਕੀਤਾ ਕਾਬੂ , ਮਾਮਲਾ ਦਰਜ।

ਗੜ੍ਹਸ਼ੰਕਰ 03 ਫਰਵਰੀ- ਜਿਲ੍ਹਾਂ ਪੁਲਿਸ ਮੁੱਖੀ ਸੁਰੇਂਦਰ ਲਾਂਬਾ ( ਐਸ.ਐਸ.ਪੀ ) ਵਲੋ ਨਸ਼ੇ ਦੇ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ.ਪੀ.ਡੀ ਹੁਸ਼ਿਆਰਪੁਰ ਜੀ ਅਗਵਾਈ ਹੇਠ ਜਸਪ੍ਰੀਤ ਸਿੰਘ ਉਪ ਕਪਤਾਨ ਪੁਲਿਸ ਸਬ. ਡਵੀਜਨ ਗੜ੍ਹਸ਼ੰਕਰ ਜੀ ਦੀ ਹਦਾਇਤ ਅਨੁਸਾਰ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ

ਗੜ੍ਹਸ਼ੰਕਰ 03 ਫਰਵਰੀ- ਜਿਲ੍ਹਾਂ ਪੁਲਿਸ ਮੁੱਖੀ ਸੁਰੇਂਦਰ ਲਾਂਬਾ ( ਐਸ.ਐਸ.ਪੀ ) ਵਲੋ ਨਸ਼ੇ ਦੇ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ.ਪੀ.ਡੀ ਹੁਸ਼ਿਆਰਪੁਰ ਜੀ ਅਗਵਾਈ ਹੇਠ ਜਸਪ੍ਰੀਤ ਸਿੰਘ ਉਪ ਕਪਤਾਨ ਪੁਲਿਸ ਸਬ. ਡਵੀਜਨ ਗੜ੍ਹਸ਼ੰਕਰ ਜੀ ਦੀ ਹਦਾਇਤ ਅਨੁਸਾਰ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਇੰਸਪੈਕਟਰ ਕੁਲਦੀਪ ਸਿੰਘ ਥਾਣਾ ਗੜ੍ਹਸ਼ੰਕਰ ਨੇ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਦੋਰਾਨ ਟੀ-ਪੁਆਇੰਟ ਦੇਨੋਵਾਲ ਖੁਰਦ ਤੋ ਇਕ ਔਰਤ ਸਰਬਜੀਤ ਕੌਰ ਉਰਫ ਪ੍ਰੀਤੀ ਪਤਨੀ ਸੋਰਵ ਵਾਸੀ ਦੇਨੋਵਾਲ ਖੁਰਦ ਥਾਣਾ ਗੜ੍ਹਸ਼ੰਕਰ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋ 108 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ| 
ਥਾਣਾ ਗੜਸ਼ੰਕਰ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਵੱਖ ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ। ਕਾਬੂ ਕੀਤੇ ਮਹਿਲ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ ਕਿ ਉਕਤ ਦੋਸ਼ਣ ਇਹ ਨਸ਼ੀਲਾ ਪਦਾਰਥ ਕਿਸ ਪਾਸੇ ਖਰੀਦ ਕਰਦੀ ਹੈ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆ ਨੂੰ ਵੇਚਦੀ ਹੈ।