ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

ਮਾਹਿਲਪੁਰ 24 ਮਈ - ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿੱਚ ਡਾਕਟਰ ਵਿਪਨ ਕੁਮਾਰ ਪਚਨੰਗਲਾਂ ਵੱਲੋਂ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਪਿੰਡ ਖੁਸ਼ਹਾਲਪੁਰ, ਭਗਤੂਪੁਰ, ਪਚਨੰਗਲਾ, ਈਸਪਰ ਆਦਿ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ ਗਿਆ।

ਇਸ ਮੌਕੇ ਉਨਾਂ ਡਾਕਟਰ ਰਾਜਕੁਮਾਰ ਚੱਬੇਵਾਲ ਵੱਲੋਂ ਪਿਛਲੇ ਸਮੇਂ ਦੌਰਾਨ ਇਸ ਇਲਾਕੇ ਦੀਆਂ ਅਨੇਕਾਂ ਹੀ ਸਮੱਸਿਆਵਾਂ ਨੂੰ ਹੱਲ ਕਰਨ ਦੇ ਮੱਦੇਨਜ਼ਰ ਅਤੇ ਉਨਾਂ ਦੇ ਸਮਾਜ ਭਲਾਈ ਕਾਰਜਾਂ ਨੂੰ ਮੁੱਖ ਰੱਖਦੇ ਹੋਏ ਪਿੰਡਾਂ ਦੇ ਵੋਟਰਾਂ ਨੂੰ ਡਾਕਟਰ ਰਾਜ ਕੁਮਾਰ ਦੇ ਹੱਕ ਵਿੱਚ ਭਾਰੀ ਗਿਣਤੀ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਡਾਕਟਰ ਰਾਜ ਕੁਮਾਰ ਚੱਬੇਵਾਲ ਨੇ ਹਮੇਸ਼ਾ ਹੀ ਸਮਾਜ ਦੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਜਾਨਣ ਤੋਂ ਬਾਅਦ ਉਹਨਾਂ ਨੂੰ ਗੰਭੀਰਤਾ ਨਾਲ ਹੱਲ ਕਰਨ ਦੇ ਯਤਨ ਕੀਤੇ ਹਨ। ਇਸ ਲਈ ਵੋਟਰਾਂ ਦੀ ਸਹੀ ਵੋਟ ਦੇ ਉਹ ਹੱਕਦਾਰ ਹਨ। 
ਇਸ ਮੌਕੇ ਹਰਵਿੰਦਰ ਸਿੰਘ ਖਾਲਸਾ, ਸੰਦੀਪ ਸਿੰਘ ਬਲਾਕ ਪ੍ਰਧਾਨ ਯੂਥ, ਬਿੰਦਰ ਠੇਕੇਦਾਰ, ਸਰਪੰਚ ਕਿਰਪਾਲ ਸਿੰਘ ਜੱਸਾ ਭਗਤੂਪੁਰ, ਸੁਰਿੰਦਰ ਪਚਨੰਗਲਾ, ਪਰਮਿੰਦਰ ਸਿੰਘ ਭਗਤੂਪੁਰ, ਮਾਸਟਰ ਰਜਿੰਦਰ ਸਿੰਘ ਸਮੇਤ ਡਾਕਟਰ ਵਿਪਨ ਕੁਮਾਰ ਪਚਨੰਗਲਾਂ ਦੇ ਸਾਥੀ ਹਾਜ਼ਰ ਸਨ।