ਲਗਾਤਾਰ ਵੱਧ ਰਿਹਾ ਹੈ ਆਮ ਆਦਮੀ ਪਾਰਟੀ ਦਾ ਪਰਿਵਾਰ : ਕੁਲਵੰਤ ਸਿੰਘ ਜੁਝਾਰ ਨਗਰ ਵਿਖੇ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

ਐਸ ਏ ਐਸ ਨਗਰ, 9 ਨਵੰਬਰ- ਮੁਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਵਿਕਾਸ ਮੁਖੀ ਕੰਮਾਂ ਦੇ ਚਲਦਿਆਂ ਵੱਖ-ਵੱਖ ਵਰਗਾਂ ਅਤੇ ਸਮਾਜ ਦੇ ਹਰ ਖਿੱਤੇ ਨਾਲ ਜੁੜੇ ਲੋਕ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਰਹੇ ਹਨ ਜਿਸ ਨਾਲ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ।

ਐਸ ਏ ਐਸ ਨਗਰ, 9 ਨਵੰਬਰ- ਮੁਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਵਿਕਾਸ ਮੁਖੀ ਕੰਮਾਂ ਦੇ ਚਲਦਿਆਂ ਵੱਖ-ਵੱਖ ਵਰਗਾਂ ਅਤੇ ਸਮਾਜ ਦੇ ਹਰ ਖਿੱਤੇ ਨਾਲ ਜੁੜੇ ਲੋਕ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਰਹੇ ਹਨ ਜਿਸ ਨਾਲ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਨਜਦੀਕੀ ਪਿੰਡ ਜੁਝਾਰ ਨਗਰ ਵਿਖੇ ਦਿਨੇਸ਼, ਵਿਨੋਦ, ਅਤੇ ਵਸੀਮ ਦੇ ਪਰਿਵਾਰਿਕ ਮੈਂਬਰਾਂ ਸਮੇਤ ਵੱਡੀ ਗਿਣਤੀ ਦੇ ਵਿੱਚ ਹਲਕੇ ਭਰ ਦੇ ਵਸਿੰਦਿਆਂ ਨੂੰ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਕਰਨ ਸਬੰਧੀ ਰੱਖੇ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਸਰਕਾਰ ਦੀ ਕਾਰਗੁਜਾਰੀ ਦਾ ਅੰਦਾਜਾ ਇਸ ਨਾਲ ਵੀ ਲਗਾਇਆ ਜਾ ਸਕਦਾ ਹੈ ਕਿ ਪਿਛਲੇ 20 ਤੋਂ 25 ਸਾਲਾਂ ਦੌਰਾਨ ਸਮੇਂ ਦੀਆਂ ਸਰਕਾਰਾਂ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਨਾਂ ਉੱਤੇ ਪੂਣੀ ਤੱਕ ਨਹੀਂ ਕੱਤੀ ਸੀ, ਪ੍ਰੰਤੂ ਆਮ ਆਦਮੀ ਪਾਰਟੀ ਪਾਰਟੀ ਵਲੋਂ ਆਪਣੇ ਡੇਢ ਵਰਿਆਂ ਦੇ ਕਾਰਜਕਾਲ ਦੇ ਦੌਰਾਨ ਹੀ 40 ਹਜਾਰ ਤੋਂ ਵੀ ਵੱਧ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦਿੱਤਾ ਜਾ ਚੁੱਕਾ ਹੈ। ਇਸ ਮੌਕੇ ਉਹਨਾਂ ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਦੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਦੇ ਵਿੱਚ ਉਹਨਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਆਰ.ਪੀ ਸ਼ਰਮਾ, ਮਲਕੀਤ ਸਿੰਘ ਜੁਝਾਰ ਨਗਰ, ਕੁਲਦੀਪ ਸਿੰਘ ਸਮਾਣਾ, ਕੌਂਸਲਰ ਅਤੇ ਆਮ ਆਦਮੀ ਪਾਰਟੀ ਦੇ ਯੂਥ ਨੇਤਾ ਸਰਬਜੀਤ ਸਿੰਘ ਸਮਾਣਾ, ਸਾਬਕਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਵਤਾਰ ਸਿੰਘ ਮੌਲੀ, ਗੁਰਦੇਵ ਸਿੰਘ ਸਰਪੰਚ, ਜਤਿੰਦਰ ਸਿੰਘ, ਮਨਪ੍ਰੀਤ ਸਿੰਘ, ਮਲਕੀਤ ਸਿੰਘ, ਪ੍ਰਧਾਨ ਰਾਏਪੁਰ, ਦਿਨੇਸ਼, ਜੀਤੂ ਕਲੌਨੀ, ਮਨੋਜ, ਵਸੀਮ, ਸਾਬਕਾ ਕੌਂਸਲਰ- ਹਰਪਾਲ ਸਿੰਘ ਚੰਨਾ, ਜਸਪਾਲ ਮਟੌਰ, ਗੁਰਦੇਵ ਸਿੰਘ, ਜਤਿੰਦਰ ਸਿੰਘ, ਮਨਪ੍ਰੀਤ ਸਿੰਘ, ਰਾਜੂ ਪ੍ਰਧਾਨ ਟਰੱਕ ਯੂਨੀਅਨ, ਗੁਰਨਾਮ ਸਿੰਘ, ਬੀਰਾ ਸਿੱਧੂ, ਅਮਨਦੀਪ ਸਿੰਘ ਸੰਨੀ, ਤਰਲੋਚਨ ਸਿੰਘ ਵੀ ਹਾਜ਼ਰ ਸਨ।