
ਪੈਰਾਗਾਨ ਸਕੂਲ ਸੈਕਟਰ 69 ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਸਕੂਲ ਦੇ ਬੱਚਿਆਂ ਨੇ ਪਟਾਕੇ ਰਹਿਤ ਦੀਵਾਲੀ ਮਨਾਉਣ ਲਈ ਜਾਗਰੂਕਤਾ ਰੈਲੀ ਕੱਢੀ
ਐਸ ਏ ਐਸ ਨਗਰ, 11 ਨਵੰਬਰ- ਨੰਨ੍ਹੇ ਮਣਕੇ ਪਲੇਅ ਵੇਅ ਐਂਡ ਫਾਉਂਡੇਸ਼ਨ ਸਕੂਲ ਅਤੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ 69 ਮੁਹਾਲੀ ਦੇ ਬੱਚਿਆਂ ਨੇ ਦੀਵਾਲੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ।
ਐਸ ਏ ਐਸ ਨਗਰ, 11 ਨਵੰਬਰ- ਨੰਨ੍ਹੇ ਮਣਕੇ ਪਲੇਅ ਵੇਅ ਐਂਡ ਫਾਉਂਡੇਸ਼ਨ ਸਕੂਲ ਅਤੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ 69 ਮੁਹਾਲੀ ਦੇ ਬੱਚਿਆਂ ਨੇ ਦੀਵਾਲੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਬੱਚਿਆਂ ਵੱਲੋਂ ਅਧਿਆਪਕਾਂ ਦੀ ਅਗਵਾਈ ਹੇਠ ਰੈਲੀ ਕੱਢੀ ਗਈ। ਬੱਚਿਆਂ ਵੱਲੋਂ ਸਮਾਜ ਨੂੰ ਪਟਾਕੇ ਨਾ ਚਲਾਉਣ ਅਤੇ ਪ੍ਰਦੂਸ਼ਣ ਮੁਕਤ ਦਿਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਗਿਆ।
ਇਸਦੇ ਨਾਲ ਹੀ ਵੱਖ-ਵੱਖ ਜਮਾਤਾਂ ਦੇ ਬੱਚਿਆਂ ਵੱਲੋਂ ਰੰਗੋਲੀ ਬਣਾਉਣ, ਦੀਵੇ, ਮੋਮਬੱਤੀਆਂ ਸਜਾਉਣ ਦਾ ਮੁਕਾਬਲਾ ਹੋਇਆ। ਅਧਿਆਪਕਾਂ ਵੱਲੋਂ ਬੱਚਿਆਂ ਨੂੰ ਦਿਵਾਲੀ ਦੇ ਇਤਿਹਾਸ ਬਾਰੇ ਦੱਸਿਆ ਗਿਆ।
ਸਕੂਲ ਦੇ ਡਾਇਰੈਕਟਰ ਸਰਦਾਰ ਮੋਹਨਬੀਰ ਸਿੰਘ ਸ਼ੇਰਗਿੱਲ ਵੱਲੋਂ ਬੱਚਿਆਂ ਤੇ ਅਧਿਆਪਕਾਂ ਨੂੰ ਦਿਵਾਲੀ ਦੀਆਂ ਮੁਬਾਰਕਾਂ ਦਿੰਦੇ ਹੋਏ ਉਹਨਾਂ ਨੂੰ ਸਾਫ ਸੁਥਰੀ ਤੇ ਹਰੀ ਭਰੀ ਖੁਸ਼ੀਆਂ ਨਾਲ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਗਿਆ।
