
ਮਹਾਂਪੁਰਸ਼ਾਂ ਦੀ ਯਾਦ ਵਿੱਚ ਹੋ ਰਹੇ ਗੁਰਮਤਿ ਸਮਾਗਮ ਸਬੰਧੀ ਨਿਰਮਲ ਕੁਟੀਆ ਟੂਟੋਮਜਾਰਾ ਵਿਖੇ ਆਖੰਡ ਪਾਠਾਂ ਦੀ ਲੜੀ ਸ਼ੁਰੂ
ਮਾਹਿਲਪੁਰ, (11 ਨਵੰਬਰ) ਨਿਰਮਲ ਕੁਟੀਆ ਟੂਟੋਮਜਾਰਾ ਜਨਮ ਅਸਥਾਨ ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ ਜੀ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 555ਵੇ ਪ੍ਰਕਾਸ਼ ਪੁਰਬ ,ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ ਮਹਾਰਾਜ ਜੀ ਦੀ 24 ਵੀਂ ਸਲਾਨਾ ਬਰਸੀ, ਸੰਤ ਬਾਬਾ ਸਤਿਨਾਮ ਜੀ ਦੀ ਸਲਾਨਾ ਬਰਸੀ ਅਤੇ ਸੰਤ ਬਾਬਾ ਜਗਦੇਵ ਸਿੰਘ ਮੋਨੀ ਜੀ ਦੀ 14 ਵੀ ਪਵਿੱਤਰ ਅਤੇ ਨਿੱਘੀ ਯਾਦ ਵਿੱਚ ਅੱਜ ਸ੍ਰੀ ਅਖੰਡ ਪਾਠਾਂ ਦੀ ਲੜੀ ਸ਼ੁਰੂ ਕੀਤੀ ਗਈ l
ਮਾਹਿਲਪੁਰ, (11 ਨਵੰਬਰ) ਨਿਰਮਲ ਕੁਟੀਆ ਟੂਟੋਮਜਾਰਾ ਜਨਮ ਅਸਥਾਨ ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ ਜੀ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 555ਵੇ ਪ੍ਰਕਾਸ਼ ਪੁਰਬ ,ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ ਮਹਾਰਾਜ ਜੀ ਦੀ 24 ਵੀਂ ਸਲਾਨਾ ਬਰਸੀ, ਸੰਤ ਬਾਬਾ ਸਤਿਨਾਮ ਜੀ ਦੀ ਸਲਾਨਾ ਬਰਸੀ ਅਤੇ ਸੰਤ ਬਾਬਾ ਜਗਦੇਵ ਸਿੰਘ ਮੋਨੀ ਜੀ ਦੀ 14 ਵੀ ਪਵਿੱਤਰ ਅਤੇ ਨਿੱਘੀ ਯਾਦ ਵਿੱਚ ਅੱਜ ਸ੍ਰੀ ਅਖੰਡ ਪਾਠਾਂ ਦੀ ਲੜੀ ਸ਼ੁਰੂ ਕੀਤੀ ਗਈ lਇਸ ਸਬੰਧੀ ਜਾਣਕਾਰੀ ਦਿੰਦਿਆਂ ਇਸ ਅਸਥਾਨ ਦੇ ਮੁੱਖ ਸੰਚਾਲਕ ਸੰਤ ਬਾਬਾ ਮੱਖਣ ਸਿੰਘ ਜੀ ਅਤੇ ਉਨਾਂ ਦੇ ਸਹਿਯੋਗੀ ਸੰਤ ਬਾਬਾ ਬਲਬੀਰ ਸਿੰਘ ਜੀ ਸ਼ਾਸਤਰੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸਲਾਨਾ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਹਰਿਦੁਆਰ ਅਤੇ ਵਰਿੰਦਾਵਨ ਤੋਂ ਮੰਡਲੇਸ਼ਵਰ ਸੁਆਮੀ ਨਰਾਇਣ ਗਿਰੀ ਜੀ ਦੀ ਅਗਵਾਈ ਹੇਠ ਸੰਤ ਮੰਡਲੀ ਨਿਰਮਲ ਕੁਟੀਆ ਟੂਟੋਮਜਾਰਾ ਵਿਖੇ ਪਹੁੰਚ ਗਈ ਹੈl ਸੰਤਾਂ ਮਹਾਂਪੁਰਸ਼ਾਂ ਦੇ ਆਣ ਨਾਲ ਇਹ ਇਲਾਕਾ ਅਧਿਆਤਮਿਕ ਰੰਗ ਵਿੱਚ ਰੰਗਿਆ ਗਿਆ ਹੈl ਉਹਨਾਂ ਦੱਸਿਆ ਕਿ ਮੁੱਖ ਸਮਾਗਮ 21 ਨਵੰਬਰ ਨੂੰ ਹੋਵੇਗਾ l 20 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾl 14 ਨਵੰਬਰ ਨੂੰ ਰਾਤ ਦੇ ਦੀਵਾਨ ਵਿੱਚ ਭਾਈ ਗੁਰਨੇਕ ਸਿੰਘ ਸਕਰੂਲੀ ਵਾਲੇ ਅਤੇ ਭਾਈ ਚਰਨਜੀਤ ਸਿੰਘ ਹੱਲੂਵਾਲ ਵਾਲੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਉਸ ਅਕਾਲ ਪੁਰਖ ਨਾਲ ਜੋੜਨਗੇ, ਜੋ ਇਸ ਬ੍ਰਹਿਮੰਡ ਦੇ ਕਣ -ਕਣ ਵਿੱਚ ਮੌਜੂਦ ਹੈl ਇਸੇ ਤਰ੍ਹਾਂ 15 ਨਵੰਬਰ ਦੇ ਰਾਤਰੀ ਦੀਵਾਨ ਵਿੱਚ ਸੰਤ ਬਾਬਾ ਬਲਵੀਰ ਸਿੰਘ ਵੈਰਾਗੀ ਜਲੰਧਰ ਵਾਲੇ, 16 ਨਵੰਬਰ ਨੂੰ ਸੰਤ ਬਾਬਾ ਹਰੀ ਸਿੰਘ ਜੀ ਰੰਧਾਵੇ ਵਾਲੇ, 17 ਨਵੰਬਰ ਨੂੰ ਸੰਤ ਬਾਬਾ ਕੁਲਦੀਪ ਸਿੰਘ ਨਾਨਕਸਰ ਮਜਾਰੀ ਵਾਲੇ, 18 ਨਵੰਬਰ ਨੂੰ ਸੰਤ ਬਾਬਾ ਹਰਜੀਤ ਸਿੰਘ ਮੰਡੀ ਗੋਬਿੰਦਗੜ੍ਹ ਵਾਲੇ ਅਤੇ 19 ਨਵੰਬਰ ਨੂੰ ਸੰਤ ਬਾਬਾ ਬਲਵੀਰ ਸਿੰਘ ਸ਼ਾਸਤਰੀ ਜੀ ਰਾਤਰੀ ਦੇ ਦੀਵਾਨਾਂ ਵਿੱਚ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਸੰਤਾਂ ਮਹਾਂਪੁਰਸ਼ਾਂ ਦੇ ਪਰਉਪਕਾਰੀ ਕਾਰਜਾਂ ਤੋਂ ਜਾਣੂ ਕਰਵਾਉਣਗੇl ਇਸ ਮੌਕੇ ਉਹਨਾਂ ਇਲਾਕਾ ਨਿਵਾਸੀ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਰਾਤ ਦੇ ਦੀਵਾਨਾਂ ਨੂੰ ਮੁੱਖ ਰੱਖਦੇ ਹੋਏ ਸਮਾਗਮ ਵਿੱਚ ਸ਼ਾਮਿਲ ਹੋ ਕੇ ਗੁਰ ਇਤਿਹਾਸ ਤੋਂ ਜਾਣੂ ਹੋਣl ਉਹਨਾਂ ਦੱਸਿਆ ਕਿ ਇਸ ਸਮਾਗਮ ਨੂੰ ਮੁੱਖ ਰੱਖਦੇ ਹੋਏ ਨਿਰਮਲ ਕੁਟੀਆ ਜਨਮ ਅਸਥਾਨ ਸੰਤ ਬਾਬਾ ਦਲੇਲ ਸਿੰਘ ਟੂਟੋਮਜ਼ਾਰਾ ਵਿਖੇ ਕਨੇਡਾ, ਅਮਰੀਕਾ ਅਤੇ ਇੰਗਲੈਂਡ ਤੋਂ ਸੰਗਤਾਂ ਸੇਵਾ ਕਰਨ ਲਈ ਪਹੁੰਚ ਗਈਆਂ ਹਨ l ਸੰਗਤਾਂ ਸੇਵਾ ਕਰਕੇ ਆਪਣਾ ਜਨਮ ਸਫਲ ਬਣਾ ਰਹੀਆਂ ਹਨ l
New-15
