ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ - ਰਣਜੋਧ ਸਿੰਘ ਹਡਾਣਾ
ਪਟਿਆਲਾ,14 ਨਵੰਬਰ - ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਬਾਲ ਮੇਲਾ ਆਯੋਜਿਤ ਕੀਤਾ ਗਿਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਤ੍ਰਿਪੜੀ ਵਿਖੇ ਬਾਲ ਮੇਲੇ ਵਿੱਚ ਪੰਜਾਬ ਦੇ ਸੂਬਾ ਸਕੱਤਰ ਅਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਮੁੱਖ ਮਹਿਮਾਨ ਵਜੋਂ ਪਹੁੰਚੇ।

ਚੇਅਰਮੈਨ ਹਡਾਨਾ ਨੇ ਸਕੂਲੀ ਬੱਚਿਆਂ ਨੂੰ ਬਾਲ ਦਿਵਸ ਮੌਕੇ ਵਧਾਈ ਦਿੱਤੀ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਬੱਚੇ ਕੱਲ ਦਾ ਭਵਿੱਖ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਕੂਲੀ ਬੱਚਿਆਂ ਲਈ ਵਿਸ਼ੇਸ਼ ਤੌਰ ਤੇ ਸ਼ੁਰੂ ਕੀਤੀਆਂ ਵੱਖ ਵੱਖ ਯੋਜਨਾਵਾਂ ਬਾਰੇ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੜਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਰੁਚੀ ਰੱਖਣੀ ਚਾਹੀਦੀ ਹੈ। ਰਾਜ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਵਾਸਤੇ ਵੱਡੇ ਪੱਧਰ 'ਤੇ ਖੇਡ ਮੈਦਾਨ ਅਤੇ ਇਨਾਮ ਦਿੱਤੇ ਗਏ ਹਨ ਜਿਸ ਦੇ ਸਿੱਟੇ ਵਜੋਂ ਬੀਤੇ ਸਮੇਂ ਦੌਰਾਨ ਹੋਈਆਂ ਏਸ਼ੀਅਨ ਖੇਡਾਂ ਵਿੱਚ ਪੰਜਾਬ ਦੇ ਕਈ ਖਿਡਾਰੀਆਂ ਨੇ ਮੱਲਾ ਮਾਰੀਆਂ ਅਤੇ ਪੰਜਾਬ ਦਾ ਨਾਮ ਦੁਨੀਆਂ ਭਰ ਵਿੱਚ ਰੋਸ਼ਨ ਕੀਤਾ ਹੈ । ਉਨ੍ਹਾਂ ਖਾਸ ਤੌਰ 'ਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪੂਰਨ ਸਹਿਯੋਗ ਦੇਣ ਦੀ ਗੱਲ ਆਖੀ। ਇਸ ਮੌਕੇ ਮਨਵਿੰਦਰ ਕੌਰ ਭੁਲਰ ਉਪ ਜ਼ਿਲ੍ਹਾ ਸਿੱਖਿਆ ਅਫਸਰ ਡੀ.ਈ.ਓ. (ਐ.ਸਿੱ.) ਪਟਿਆਲਾ ਨੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ। ਬਾਲ ਮੇਲੇ ਦੌਰਾਨ ਅਮਰੀਕ ਸਿੰਘ ਐਨ.ਆਰ.ਆਈ. ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ, ਉਹਨਾਂ ਨੇ ਸਕੂਲ ਦੇ ਵਿਦਿਆਥੀਆਂ ਨੂੰ ਸਟੇਜ ਬਣਾ ਕੇ ਦੇਣ ਦਾ ਐਲਾਨ ਕੀਤਾ। ਬਲਾਕ ਸਿੱਖਿਆ ਅਫਸਰ ਪ੍ਰਿਥੀ ਸਿੰਘ ਨੇ ਲੋਕਾਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਉਤਸ਼ਾਹਿਤ ਕੀਤਾ। ਇਕੱਤਰ ਹੋਏ ਮਾਪਿਆਂ ਦਾ ਸਕੂਲ ਇੰਚਾਰਜ ਸੁਰੇਸ਼ ਕੁਮਾਰ ਅਤੇ ਲਖਵਿੰਦਰ ਸਿੰਘ ਸਟੇਟ ਐਵਾਰਡੀ ਨੇ ਧੰਨਵਾਦ ਕੀਤਾ।