
ਚੋਣ ਕਮਿਸ਼ਨ ਵੱਲੋਂ ਪਿ੍ਰਯੰਕਾ ਗਾਂਧੀ ਨੂੰ ਕਾਰਨ ਦੱਸੋ ਨੋਟਿਸ
ਨਵੀਂ ਦਿੱਲੀ, 14 ਨਵੰਬਰ- ਚੋਣ ਕਮਿਸ਼ਨ ਨੇ ਅੱਜ ਕਾਂਗਰਸ ਆਗੂ ਪਿ੍ਰਯੰਕਾ ਗਾਂਧੀ ਵਾਡਰਾ ਨੂੰ ਕਥਿਤ ਤੌਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਬੰਧਤ ਬੇਬੁਨਿਆਦ ਤੇ ਝੂਠੀ ਬਿਆਨਬਾਜ਼ੀ ਕਰਨ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।
ਨਵੀਂ ਦਿੱਲੀ, 14 ਨਵੰਬਰ- ਚੋਣ ਕਮਿਸ਼ਨ ਨੇ ਅੱਜ ਕਾਂਗਰਸ ਆਗੂ ਪਿ੍ਰਯੰਕਾ ਗਾਂਧੀ ਵਾਡਰਾ ਨੂੰ ਕਥਿਤ ਤੌਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਬੰਧਤ ਬੇਬੁਨਿਆਦ ਤੇ ਝੂਠੀ ਬਿਆਨਬਾਜ਼ੀ ਕਰਨ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਭਾਜਪਾ ਵੱਲੋਂ ਦਿੱਤੀ ਸ਼ਿਕਾਇਤ ’ਤੇ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਪਾਰਟੀ ਨੇ ਦੋਸ਼ ਲਾਇਆ ਹੈ ਕਿ ਹਾਲ ਹੀ ਵਿਚ ਮੱਧ ਪ੍ਰਦੇਸ਼ ਦੀ ਚੋਣ ਰੈਲੀ ਵਿਚ ਪਿ੍ਰਯੰਕਾ ਨੇ ਇਹ ਟਿੱਪਣੀਆਂ ਕੀਤੀਆਂ ਸਨ। ਚੋਣ ਕਮਿਸ਼ਨ ਨੇ ਪਿ੍ਰਯੰਕਾ ਨੂੰ ਵੀਰਵਾਰ ਰਾਤ 8 ਵਜੇ ਤੱਕ ਜਵਾਬ ਦੇਣ ਲਈ ਕਿਹਾ ਹੈ।
