ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 11 ਵਿਖੇ ਗ੍ਰੰਥੀ ਦੀ ਸੇਵਾ ਨਿਭਾ ਰਹੇ ਭਾਈ ਪਰਮਜੀਤ ਸਿੰਘ ਦਾ ਸੜਕ ਹਾਦਸੇ ਵਿੱਚ ਦਿਹਾਂਤ

ਐਸ ਏ ਐਸ ਨਗਰ, 16 ਨਵੰਬਰ - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 11 ਵਿਖੇ ਬਤੌਰ ਗ੍ਰੰਥੀ ਦੀ ਸੇਵਾ ਨਿਭਾ ਰਹੇ ਭਾਈ ਪਰਮਜੀਤ ਸਿੰਘ ਦਾ ਸੜਕ ਹਾਦਸੇ ਵਿੱਚ ਦਿਹਾਂਤ ਹੋ ਗਿਆ। ਉਹਨਾਂ ਦਾ ਅੰਤਮ ਸਸਕਾਰ ਅੱਜ ਬਲੌਂਗੀ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ ਅਤੇ ਪੁੱਤਰ ਇੰਦਰਪ੍ਰੀਤ ਸਿੰਘ ਵਲੋਂ ਅਗਨਭੇਟ ਦਿੱਤੀ ਗਈ।

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 11 ਦੇ ਮੁੱਖ ਸੇਵਾਦਾਰ ਸz. ਹਰਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਬਤੌਰ ਗ੍ਰੰਥੀ ਦੀ ਸੇਵਾ ਨਿਭਾ ਰਹੇ ਭਾਈ ਪਰਮਜੀਤ ਸਿੰਘ 2 ਦਿਨ ਦੀ ਛੁੱਟੀ ਲੈ ਕੇ ਆਪਣੇ ਪਰਿਵਾਰ ਨੂੰ ਮਿਲਣ ਜਾ ਰਹੇ ਸਨ ਜਦੋਂ ਅਚਾਨਕ ਰਾਹ ਵਿਚ ਉਹਨਾਂ ਦਾ ਐਕਸੀਡੈਂਟ ਹੋਣ ਕਾਰਨ ਉਹਨਾਂ ਦੀ ਮੌਤ ਹੋ ਗਈ।

ਅੰਤਮ ਸਸਕਾਰ ਮੌਕੇ ਭਾਈ ਪਰਮਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ, ਨਜਦੀਕੀ ਰਿਸ਼ਤੇਦਾਰਾਂ, ਗੁਰੂਦੁਆਰਾ ਸਾਹਿਬ ਫੇਜ਼ 11 ਦੇ ਮੁੱਖ ਸੇਵਾਦਾਰ ਹਰਜੀਤ ਸਿੰਘ, ਹਰਚੇਤ ਸਿੰਘ, ਹਰਪਾਲ ਸਿੰਘ, ਐਸ ਐਸ ਵਾਲੀਆ, ਪੁੰਨੂੰ ਨਰੂਲਾ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ, ਬੀਬੀ ਸੁਰਿੰਦਰ ਕੌਰ ਮਨਪ੍ਰੀਤ ਸਿੰਘ ਅਤੇ ਫੇਜ਼ 11 ਦੀ ਸੰਗਤ ਵਲੋਂ ਉਨਾਂ ਨੂੰ ਅੰਤਮ ਵਿਦਾਇਗੀ ਦਿੱਤੀ ਗਈ।