ਸਿਹਤ ਟੀਮਾਂ ਨੇ 30 ਹਜ਼ਾਰ ਘਰਾਂ ਦਾ ਦੌਰਾ ਕਰਕੇ 233 ਥਾਂਵਾਂ 'ਤੇ ਮਿਲਿਆ ਲਾਰਵਾ ਕਰਵਾਇਆ ਨਸ਼ਟ

ਪਟਿਆਲਾ, 17 ਨਵੰਬਰ - ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ "ਹਰ ਸ਼ੁਕਰਵਾਰ-ਡੇਂਗੂ 'ਤੇ ਵਾਰ" ਤਹਿਤ ਸਿਹਤ ਵਿਭਾਗ ਦੀਆ ਟੀਮਾਂ ਵੱਲੋਂ ਅੱਜ ਤਿਪੜੀ, ਲਾਹੌਰੀ ਗੇਟ, ਸਫਾਬਾਦੀ ਗੇਟ, ਅਬਚਲ ਨਗਰ, ਦਾਰੂ ਕੁਟੀਆ, ਪ੍ਰਤਾਪ ਨਗਰ, ਅਰਬਨ ਅਸਟੇਟ, ਬਿਸ਼ਨ ਨਗਰ ਤੋਂ ਇਲਾਵਾ ਪ੍ਰਾਈਵੇਟ ਕਲੀਨਿਕਾਂ ਅਤੇ ਹਸਪਤਾਲਾਂ ਵਿੱਚ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਚੈਕਿੰਗ ਦੌਰਾਨ ਹਫਤੇ ਵਿੱਚ ਇੱਕ ਵਾਰ ਖੜੇ ਪਾਣੀ ਦੇ ਸਰੋਤਾਂ ਨੂੰ ਖਤਮ ਕਰਨ ਲਈ ਜਾਗਰੂਕ ਵੀ ਕੀਤਾ ਗਿਆ।

ਪਟਿਆਲਾ, 17 ਨਵੰਬਰ -  ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ "ਹਰ ਸ਼ੁਕਰਵਾਰ-ਡੇਂਗੂ 'ਤੇ ਵਾਰ" ਤਹਿਤ ਸਿਹਤ ਵਿਭਾਗ ਦੀਆ ਟੀਮਾਂ ਵੱਲੋਂ ਅੱਜ ਤਿਪੜੀ, ਲਾਹੌਰੀ ਗੇਟ, ਸਫਾਬਾਦੀ ਗੇਟ, ਅਬਚਲ ਨਗਰ, ਦਾਰੂ ਕੁਟੀਆ, ਪ੍ਰਤਾਪ ਨਗਰ, ਅਰਬਨ ਅਸਟੇਟ, ਬਿਸ਼ਨ ਨਗਰ ਤੋਂ ਇਲਾਵਾ ਪ੍ਰਾਈਵੇਟ ਕਲੀਨਿਕਾਂ ਅਤੇ ਹਸਪਤਾਲਾਂ ਵਿੱਚ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਚੈਕਿੰਗ ਦੌਰਾਨ ਹਫਤੇ ਵਿੱਚ ਇੱਕ ਵਾਰ ਖੜੇ ਪਾਣੀ ਦੇ ਸਰੋਤਾਂ ਨੂੰ ਖਤਮ ਕਰਨ ਲਈ ਜਾਗਰੂਕ ਵੀ ਕੀਤਾ ਗਿਆ। ਇਨ੍ਹਾਂ ਟੀਮਾਂ ਦਾ ਨਿਰੀਖਣ ਜ਼ਿਲ੍ਹਾ ਨੋਡਲ ਅਫਸਰ ਡਾ. ਸੁਮੀਤ ਸਿੰਘ ਵੱਲੋਂ ਕੀਤਾ ਗਿਆ। ਸਿਵਲ ਸਰਜਨ ਡਾ. ਰਮਿੰਦਰ ਕੋਰ ਨੇ ਦੱਸਿਆ ਕਿ ਭਾਵੇ ਹੁਣ ਮੌਸਮ ਵਿੱਚ ਠੰਡਕ ਆਉਣ ਨਾਲ ਭਾਵੇਂ ਡੇਂਗੂ ਕੇਸਾਂ ਵਿੱਚ ਗਿਰਾਵਟ ਆਈ ਹੈ ਪ੍ਰੰਤੂ ਟੀਮਾਂ ਵੱਲੋਂ ਘਰ ਘਰ  ਚੈਕਿੰਗ ਦੌਰਾਨ ਅਜੇ ਵੀ ਖੜੇ ਪਾਣੀ ਦੇ ਸਰੋਤਾਂ ਵਿੱਚ ਲਾਰਵਾ ਪਾਇਆ ਜਾ ਰਿਹਾ ਹੈ ਜਿਸ ਲਈ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ। ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਇਸ ਹਫਤੇ ਦੌਰਾਨ ਸਿਹਤ ਟੀਮਾਂ ਵੱਲੋਂ 29 ਹਜ਼ਾਰ 957  ਘਰਾਂ/ ਥਾਵਾਂ ਦਾ ਦੌਰਾ ਕਰਕੇ 233 ਥਾਵਾਂ 'ਤੇ ਮਿਲਿਆ ਲਾਰਵਾ ਨਸ਼ਟ ਕਰਵਾਇਆ ਜਾ ਚੁੱਕਾ ਹੈ ਅਤੇ ਜ਼ਿਲ੍ਹੇ ਵਿੱਚ ਅੱਜ 13 ਹੋਰ ਨਵੇਂ ਡੇਂਗੂ ਕੇਸ ਰਿਪੋਰਟ ਹੋਣ ਨਾਲ ਕੁੱਲ ਡੇਂਗੂ ਪੋਜ਼ੀਟਿਵ ਕੇਸਾਂ ਦੀ ਗਿਣਤੀ 944 ਹੋ ਗਈ ਹੈ।ਜਿਹਨਾਂ ਵਿਚੋਂ 891 ਮਰੀਜ਼ ਡੇਂਗੂ ਤੋਂ ਠੀਕ ਹੋ ਚੁਕੇ ਹਨ ।