
ਸਿਵਲ ਸਰਜਨ ਨੇ ਸਿਵਲ ਹਸਪਤਾਲ ਰਾਜਪੁਰਾ ਦਾ ਦੌਰਾ ਕਰਕੇ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
ਪਟਿਆਲਾ, 17 ਨਵੰਬਰ - ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੁਲਤਾਂ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਵਲ ਹਸਪਤਾਲ ਰਾਜਪੁਰਾ ਦਾ ਦੌਰਾ ਕੀਤਾ ਗਿਆ।
ਪਟਿਆਲਾ, 17 ਨਵੰਬਰ - ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੁਲਤਾਂ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਵਲ ਹਸਪਤਾਲ ਰਾਜਪੁਰਾ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਸਭ ਤੋਂ ਪਹਿਲਾ ਉਹਨਾਂ ਵੱਲੋਂ ਸਟਾਫ ਦੀ ਹਾਜ਼ਰੀ ਚੈਕ ਕੀਤੀ। ਇਸ ਉਪਰੰਤ ਉਹ ਵੱਖ ਵੱਖ ਬਿਮਾਰੀਆਂ ਦੇ ਮਾਹਿਰਾਂ ਦੀ ਓ.ਪੀ.ਡੀ. ਵਿੱਚ ਜਾ ਕੇ ਡਾਕਟਰਾਂ ਨਾਲ ਰੂਬਰੂ ਹੋਏ ਅਤੇ ਇਲਾਜ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਮਰੀਜ਼ਾਂ ਤੋਂ ਹਸਪਤਾਲ ਵਿੱਚ ਉਹਨਾਂ ਦੇ ਕੀਤੇ ਜਾ ਰਹੇ ਇਲਾਜ ਬਾਰੇ ਜਾਣਕਾਰੀ ਲਈ। ਸਿਵਲ ਹਸਪਤਾਲ ਦੇ ਐਮਰਜੈਂਸੀ, ਡੇਂਗੁ ਵਾਰਡ , ਐਮ.ਸੀ.ਐਚ ਵਿੰਗ, ਮੇਲ ਫੀਮੇਲ ਵਾਰਡ, ਲੇਬਰ ਰੂਮ, ਡੀ ਅਡਿਕਸ਼ਨ ਸੈਂਟਰ ਆਦਿ ਦਾ ਵੀ ਨਿਰੀਖਣ ਕੀਤਾ। ਵਾਰਡਾਂ ਦੇ ਦੋਰੇ ਦੋਰਾਣ ਉਹਨਾਂ ਦਾਖਲ ਮਰੀਜਾਂ ਦਾ ਹਾਲਚਾਲ ਪੁੱਛਿਆ। ਉਨ੍ਹਾਂ ਸਮੂਹ ਮੈਡੀਕਲ ਅਫਸਰਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਮਰੀਜ਼ਾਂ ਦੇ ਇਲਾਜ ਵਿੱਚ ਕਿਸੇ ਕਿਸਮ ਦੀ ਕੁਤਾਹੀ ਨਾ ਵਰਤਣ, ਮਰੀਜ਼ਾਂ ਦੇ ਲੈਬ ਟੈਸਟ ਅਤੇ ਦਵਾਈਆਂ ਸਰਕਾਰੀ ਹਸਪਤਾਲ ਵਿੱਚ ਹੀ ਦੇਣੀਆਂ ਯਕੀਨੀ ਬਣਾਉਣ, ਡਿਊਟੀ ਦੌਰਾਨ ਸਮੇਂ ਦੀ ਪਾਬੰਦੀ ਅਤੇ ਹਸਪਤਾਲ ਵਿੱਚ ਸਾਫ ਸਫਾਈ ਦਾ ਖਾਸ ਧਿਆਨ ਰੱਖਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ। ਉਹਨਾਂ ਕਿਹਾ ਕਿ ਸਰਕਾਰੀ ਡਾਕਟਰਾਂ ਨੁੰ ਨਿੱਜੀ ਪ੍ਰੈਕਟਿਸ ਦੀ ਮਨਾਹੀ ਹੈ ਅਤੇ ਜੇਕਰ ਕਿਸੇ ਡਾਕਟਰ ਵਿੱਰੁਧ ਅਜਿਹੀ ਸ਼ਿਕਾਇਤ ਪਾਈ ਗਈ ਤਾਂ ਸਬੰਧਤ ਡਾਕਟਰ ਵਿੱਰੁਧ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਡਾ. ਹਰਮੀਤ ਬੋਪਾਰਾਏ ਵੀ ਹਾਜ਼ਰ ਸਨ।
