ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੋਤੀ ਜੋਤ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
ਐਸ ਏ ਐਸ ਨਗਰ, 18 ਨਵੰਬਰ - ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸ਼ਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੋਤੀ ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜੋਤੀ ਜੋਤ ਪੁਰਬ ਦੇ ਸਬੰਧ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਨਾਮ ਦੇ ਪੰਥਕ ਢਾਡੀ ਜੱਥੇ ਨੇ ਸਰਬੰਸਦਾਨੀ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ 1708 ਈ ਵਿੱਚ ਜੋਤੀ ਜੋਤ ਸਮਾਉਣ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਣ ਕਰਵਾਇਆ। ਬੀਬੀ ਜਸਲੀਨ ਕੌਰ ਲੁਧਿਆਣੇ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪਰਵਚਨਾਂ ਰਾਹੀਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਜੀ ਦੁਆਰਾ ਖਾਲਸਾ ਪੰਥ ਸਿਰਜਨਾ ਕਰਨੀ, ਦੇਸ਼, ਕੌਮ ਅਤੇ ਧਰਮ ਦੇ ਖਾਤਰ ਸਰਬੰਸ ਕੁਰਬਾਨ ਕਰਨ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਉਨਾਂ ਖੰਡੇ ਬਾਟੇ ਦੀ ਅੰਮ੍ਰਿਤ ਦੀ ਮਹਾਨਤਾ ਦਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਤੋਂ ਇਲਾਵਾ ਸ਼੍ਰੋਮਣੀ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਜਵੱਦੀ ਟਕਸਾਲ ਵਾਲੇ, ਭਾਈ ਅਮਨਪ੍ਰੀਤ ਸਿੰਘ, ਭਾਈ ਕੁਲਦੀਪ ਸਿੰਘ, ਮਾਤਾ ਸੁੰਦਰ ਕੌਰ ਸਰਬ ਸੇਵਾ ਸੋਸਾਇਟੀ, ਭਾਈ ਗੁਰਸੇਵਕ ਸਿੰਘ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜੱਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿਜਸ ਸੁਨਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।