ਸਕੂਲਾਂ ਦੇ ਰਾਜ ਪੱਧਰੀ ਕ੍ਰਿਕਟ ਮੁਕਾਬਲੇ ਆਰੰਭ ਉਦਘਾਟਨੀ ਮੈਚ ਵਿੱਚ ਐਸ. ਏ. ਐਸ. ਨਗਰ ਦੀ ਟੀਮ ਨੇ ਮੋਗਾ ਨੂੰ ਹਰਾਇਆ
ਐਸ ਏ ਐਸ ਨਗਰ, 20 ਨਵੰਬਰ - ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾਣ ਵਾਲੇ ਸਕੂਲਾਂ ਦੇ ਰਾਜ ਪੱਧਰੀ ਕ੍ਰਿਕਟ ਮੁਕਾਬਲੇ ਅੱਜ ਚੱਪੜਚਿੜੀ ਦੀ ਚੈਂਪੀਅਨਜ਼ ਕ੍ਰਿਕਟ ਅਕੈਡਮੀ ਦੇ ਮੈਦਾਨ ਵਿੱਚ ਸ਼ੁਰੂ ਹੋ ਗਏ। ਇਸ ਕ੍ਰਿਕਟ ਮੁਕਾਬਲੇ ਵਿੱਚ 19 ਸਾਲ ਵਰਗ ਦੀਆਂ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਪੰਜ ਰੋਜ਼ਾ ਇਨ੍ਹਾਂ ਕ੍ਰਿਕਟ ਮੁਕਾਬਲਿਆਂ ਦਾ ਉਦਘਾਟਨ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਇੰਦੂ ਬਾਲਾ ਅਤੇ ਪ੍ਰਿੰਸੀਪਲ ਭੁਪਿੰਦਰ ਸਿੰਘ ਵਲੋਂ ਸਾਂਝੇ ਤੌਰ ਤੇ ਕੀਤਾ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਅਧਿਆਤਮ ਪ੍ਰਕਾਸ਼ ਤਿਊੜ ਨੇ ਦੱਸਿਆ ਕਿ ਲੜਕਿਆਂ ਦਾ ਉਦਘਾਟਨੀ ਮੈਚ ਐਸ.ਏ.ਐਸ.ਨਗਰ ਅਤੇ ਮੋਗਾ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ। ਉਹਨਾਂ ਦੱਸਿਆ ਕਿ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਐਸ. ਏ. ਐਸ. ਨਗਰ ਦੀ ਟੀਮ ਨੇ ਨਿਰਧਾਰਿਤ 20 ਓਵਰਾਂ ਵਿੱਚ 184 ਦੌੜਾਂ ਬਣਾਈਆਂ ਜਿਸ ਦੇ ਜਵਾਬ ਵਿੱਚ ਖੇਡਦਿਆਂ ਮੋਗਾ ਦੀ ਟੀਮ ਨਿਰਧਾਰਿਤ ਓਵਰਾਂ ਵਿੱਚ 9 ਵਿਕਟਾਂ ਗਵਾ ਕੇ 131 ਦੌੜਾਂ ਹੀ ਬਣਾ ਪਾਈ ਅਤੇ ਐਸ. ਏ. ਐਸ. ਨਗਰ ਨੇ ਇਹ ਮੈਚ 53 ਦੌੜਾਂ ਦੇ ਅੰਤਰ ਨਾਲ ਜਿੱਤ ਲਿਆ। ਉਹਨਾਂ ਦੱਸਿਆ ਕਿ ਹੋਰਨਾਂ ਮੈਚਾਂ ਵਿੱਚ ਮਲੇਕੋਟਲਾ ਦੀ ਟੀਮ ਨੇ ਹੁਸ਼ਿਆਪੁਰ ਨੂੰ 9 ਵਿਕਟਾਂ ਨਾਲ, ਮਾਨਸਾ ਨੇ ਮੋਗਾ ਨੂੰ 47 ਦੌੜਾਂ ਦੇ ਫਰਕ ਨਾਲ ਅਤੇ ਲੁਧਿਆਣਾ ਦੀ ਟੀਮ ਨੇ ਫਤਿਹਗੜ੍ਹ ਸਾਹਿਬ ਨੂੰ 9 ਵਿਕਟਾਂ ਨਾਲ ਮਾਤ ਦਿੱਤੀ। ਲੜਕੀਆਂ ਦੇ ਮੁਕਾਬਲੇ ਵਿੱਚ ਪਟਿਆਲਾ ਦੀ ਟੀਮ ਨੇ ਮੋਗਾ ਨੂੰ ਹਰਾ ਕੇ ਅਗਲੇ ਗੇੜ ਵਿੱਚ ਥਾਂ ਬਣਾਈ।
ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਇੰਦੂ ਬਾਲਾ ਅਤੇ ਕ੍ਰਿਸ਼ਨ ਮਹਿਤਾ ਨੇ ਦੱਸਿਆ ਕਿ ਰਾਜ ਪੱਧਰੀ ਮੁਕਾਬਲਿਆਂ ਵਿੱਚ ਲੜਕਿਆਂ ਦੀਆਂ 17 ਅਤੇ ਲੜਕੀਆਂ ਦੀਆਂ 12 ਟੀਮਾਂ ਭਾਗ ਲੈ ਰਹੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਅਧਿਆਪਕਾ ਮਨਪ੍ਰੀਤ ਕੌਰ ਲਾਂਡਰਾਂ, ਪਲਵਿੰਦਰ ਕੌਰ,ਹਰ੍ਰਪੀਤ ਕੌਰ, ਸਰਬਜੀਤ ਕੌਰ, ਅਮਨਪ੍ਰੀਤ ਕੌਰ, ਵੀਰਪਾਲ ਕੌਰ, ਸਮਸ਼ੇਰ ਸਿੰਘ, ਮਨਮੋਹਨ ਸਿੰਘ, ਹਰਵਿੰਦਰ ਸਿੰਘ ਮੀਆਂਪੁਰ ਚੰਗਰ, ਸਤਵਿੰਦਰ ਕੌਰ, ਸ਼ਰਨਜੀਤ ਕੌਰ, ਰੁਪਿੰਦਰ ਕੌਰ, ਸ਼ਰਨਜੀਤ ਕੌਰ, ਰਾਜਵੀਰ ਕੌਰ, ਨਰਿੰਦਰ ਕੌਰ, ਤਰਿੰਦਰ ਸੰਧੂ, ਨਿਰਮਲਜੀਤ ਕੌਰ, ਵੀਨਾ ਕੁਮਾਰੀ ਵੀ ਹਾਜ਼ਰ ਸਨ।