ਲਿਟੀਗੇਸ਼ਨ ਮੈਨੇਜਮੈਂਟ ਸਿਸਟਮ 'ਤੇ 6 ਰੋਜ਼ਾ ਵਰਕਸ਼ਾਪ ਸਮਾਪਤ ਹੋਈ

ਊਨਾ, 21 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਡਿਜ਼ੀਟਲ ਟੈਕਨਾਲੋਜੀ ਅਤੇ ਗਵਰਨੈਂਸ ਵਿਭਾਗ ਵੱਲੋਂ ਲਿਟੀਗੇਸ਼ਨ ਮੈਨੇਜਮੈਂਟ ਸਿਸਟਮ ਤਹਿਤ ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.) ਦੇ ਵੀਡੀਓ ਕਾਨਫਰੰਸਿੰਗ ਰੂਮ ਵਿੱਚ ਜ਼ਿਲ੍ਹਾ ਪੱਧਰ 'ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਕਰਵਾਈ ਜਾ ਰਹੀ 6 ਰੋਜ਼ਾ ਸਿਖਲਾਈ ਵਰਕਸ਼ਾਪ ਸਮਾਪਤ ਹੋ ਗਈ |

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਊਨਾ ਜਤਿਨ ਨੇ ਦੱਸਿਆ ਕਿ ਇਨ੍ਹਾਂ ਵਰਕਸ਼ਾਪਾਂ ਵਿੱਚ ਜ਼ਿਲ੍ਹੇ ਦੇ ਸਮੂਹ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਕੁੱਲ 163 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲਿਟੀਗੇਸ਼ਨ ਮੈਨੇਜਮੈਂਟ ਸਿਸਟਮ (ਐਲਐਮਐਸ) ਸਬੰਧੀ ਸਿਖਲਾਈ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਵਰਕਸ਼ਾਪ ਵਿੱਚ ਲਿਟੀਗੇਸ਼ਨ ਮੈਨੇਜਮੈਂਟ ਸਿਸਟਮ ਬਾਰੇ ਜ਼ਿਲ੍ਹਾ ਅਦਾਲਤ, ਹਾਈਕੋਰਟ ਅਤੇ ਸੁਪਰੀਮ ਕੋਰਟ ਵਿੱਚ ਦਾਇਰ ਕੇਸਾਂ ਨੂੰ ਦਾਖ਼ਲ ਕਰਨ ਅਤੇ ਉਨ੍ਹਾਂ ਦੀ ਨਿਗਰਾਨੀ ਕਰਨ ਸਬੰਧੀ ਸਿਖਲਾਈ ਦਿੱਤੀ ਗਈ। ਉਨ੍ਹਾਂ ਸਮੂਹ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਣੇ ਵਿਭਾਗ ਨਾਲ ਸਬੰਧਤ ਅਦਾਲਤੀ ਕੇਸਾਂ ਨੂੰ ਐਲਐਮਐਸ 'ਤੇ ਦਾਇਰ ਕਰਨਾ ਯਕੀਨੀ ਬਣਾਉਣ ਤਾਂ ਜੋ ਉਹ ਇਨ੍ਹਾਂ ਕੇਸਾਂ ਦੀ ਸਮੇਂ ਸਿਰ ਨਿਗਰਾਨੀ ਕਰ ਸਕਣ।
ਈ-ਜ਼ਿਲ੍ਹਾ ਮੈਨੇਜਰ ਊਨਾ ਸਾਹਿਤ ਸ਼ਰਮਾ ਨੇ ਦੱਸਿਆ ਕਿ ਲਿਟੀਗੇਸ਼ਨ ਮੈਨੇਜਮੈਂਟ ਸਿਸਟਮ ਸਿਖਲਾਈ ਵਰਕਸ਼ਾਪ ਦੇ ਛੇਵੇਂ ਦਿਨ ਊਨਾ ਜ਼ਿਲ੍ਹੇ ਦੇ ਸਾਰੇ ਬੋਰਡਾਂ ਅਤੇ ਨਿਗਮਾਂ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਸਿਖਲਾਈ ਦੇ ਕੇ ਜਾਗਰੂਕ ਕੀਤਾ ਗਿਆ।