ਪੁਲੀਸ ਵਲੋਂ ਮੁਹਾਲੀ ਦੇ ਨੌਜਵਾਨਾਂ ਨੂੰ ਹੈਰੋਇਨ ਵੇਚਣ ਵਾਲਾ ਫਿਰੋਜਪੁਰੀਆ ਕਾਬੂ

ਐਸ ਏ ਐਸ ਨਗਰ, 20 ਮਾਰਚ- ਮੁਹਾਲੀ ਪੁਲੀਸ ਵਲੋਂ ਨਸ਼ਿਆ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਵਿਅਕਤੀ ਦੀ ਪਛਾਣ ਅਕਾਸ਼ਦੀਪ ਸਿੰਘ ਵਾਸੀ ਫਿਰੋਜਪੁਰ (ਹਾਲ ਵਾਸੀ ਪਿੰਡ ਕੁੰਭੜਾ ਜਿਲ੍ਹਾ ਮੁਹਾਲੀ) ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡੀ ਐਸ ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਥਾਣਾ ਫੇਜ਼ 8 ਦੇ ਮੁਖੀ ਨਵਦੀਪ ਸ਼ਰਮਾ ਦੀ ਅਗਵਾਈ ਵਾਲੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਜੋ ਕਿ ਪਿੰਡ ਕੁੰਭੜਾ ਵਿੱਚ ਰਹਿੰਦਾ ਹੈ ਅਤੇ ਹੈਰੋਇਨ ਦੀ ਤਸਕਰੀ ਕਰਦਾ ਹੈ। ਉਹਨਾਂ ਦੱਸਿਆ ਕਿ ਪੁਲੀਸ ਨੇ ਨਾਕਾਬੰਦੀ ਦੌਰਾਨ ਅਕਾਸ਼ਦੀਪ ਸਿੰਘ ਨਾਂ ਦੇ ਵਿਅਕਤੀ ਨੂੰ 11 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।

ਐਸ ਏ ਐਸ ਨਗਰ, 20 ਮਾਰਚ- ਮੁਹਾਲੀ ਪੁਲੀਸ ਵਲੋਂ ਨਸ਼ਿਆ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਵਿਅਕਤੀ ਦੀ ਪਛਾਣ ਅਕਾਸ਼ਦੀਪ ਸਿੰਘ ਵਾਸੀ ਫਿਰੋਜਪੁਰ (ਹਾਲ ਵਾਸੀ ਪਿੰਡ ਕੁੰਭੜਾ ਜਿਲ੍ਹਾ ਮੁਹਾਲੀ) ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਡੀ ਐਸ ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਥਾਣਾ ਫੇਜ਼ 8 ਦੇ ਮੁਖੀ ਨਵਦੀਪ ਸ਼ਰਮਾ ਦੀ ਅਗਵਾਈ ਵਾਲੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਜੋ ਕਿ ਪਿੰਡ ਕੁੰਭੜਾ ਵਿੱਚ ਰਹਿੰਦਾ ਹੈ ਅਤੇ ਹੈਰੋਇਨ ਦੀ ਤਸਕਰੀ ਕਰਦਾ ਹੈ। ਉਹਨਾਂ ਦੱਸਿਆ ਕਿ ਪੁਲੀਸ ਨੇ ਨਾਕਾਬੰਦੀ ਦੌਰਾਨ ਅਕਾਸ਼ਦੀਪ ਸਿੰਘ ਨਾਂ ਦੇ ਵਿਅਕਤੀ ਨੂੰ 11 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।
ਉਨਾਂ ਦੱਸਿਆ ਕਿ ਮੁਲਜਮ ਅਕਾਸ਼ਦੀਪ ਸਿੰਘ ਨੇ ਮੁਢਲੀ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਫਿਰੋਜਪੁਰ ਤੋਂ 2 ਹਜ਼ਾਰ ਰੁਪਏ ਪ੍ਰਤੀ ਗ੍ਰਾਮ ਦੇ ਹਿਸਾਬ ਨਾਲ ਹੈਰੋਇਨ ਖਰੀਦ ਕੇ ਲਿਆਉਂਦਾ ਹੈ ਅਤੇ ਮੁਹਾਲੀ ਵਿਖੇ 4500 ਰੁਪਏ ਪ੍ਰਤੀ ਗ੍ਰਾਮ ਦੇ ਹਿਸਾਬ ਨਾਲ ਆਪਣੇ ਪੱਕੇ ਗ੍ਰਾਹਕਾਂ ਨੂੰ ਵੇਚਦਾ ਹੈ।
ਡੀਐਸਪੀ ਬੱਲ ਨੇ ਦੱਸਿਆ ਕਿ ਮੁਲਜਮ ਮੁਹਾਲੀ ਵਿੱਚ ਕੁਝ ਦਿਨਾਂ ਬਾਅਦ ਹੀ ਪੀ ਜੀ ਬਦਲ ਬਦਲ ਕੇ ਰਹਿੰਦਾ ਰਿਹਾ ਹੈ ਅਤੇ ਇਸ ਸਮੇਂ ਉਹ ਆਪਣੀ ਪਤਨੀ ਦੇ ਨਾਲ ਪਿੰਡ ਕੁੰਭੜਾ ਦੇ ਇਕ ਪੀ ਜੀ ਵਿਚ ਰਹਿ ਰਿਹਾ ਸੀ। ਅਕਾਸ਼ਦੀਪ ਸਿੰਘ ਦੀ ਪੁੱਛਗਿੱਛ ਦੌਰਾਨ ਇਸ ਗੱਲ ਦਾ ਵੀ ਖੁਲਾਸਾ ਹੋਇਆ ਹੈ ਕਿ ਉਸ ਵਿਰੁੱਧ ਪਹਿਲਾਂ ਤੋਂ ਹੀ ਮੁਹਾਲੀ ਵਿਚ ਇਕ ਅਤੇ ਫਿਰੋਜਪੁਰ ਵਿਖੇ ਵੀ ਨਸ਼ਾ ਤਸਕਰੀ ਦਾ ਇਕ ਮਾਮਲਾ ਦਰਜ ਹੈ।
ਉਹਨਾਂ ਦੱਸਿਆ ਕਿ ਪੁਲੀਸ ਨੇ ਅਕਾਸ਼ਦੀਪ ਸਿੰਘ ਨੂੰ ਅਦਾਲਤ ਵਿਚ ਪੇਸ਼ ਕੀਤਾ ਅਤੇ ਅਦਾਲਤ ਵਲੋਂ ਉਸ ਨੂੰ 2 ਦਿਨ ਦੇ ਪੁਲੀਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਪੁਲੀਸ ਰਿਮਾਂਡ ਦੌਰਾਨ ਇਸ ਗੱਲ ਦਾ ਪਤਾ ਲਗਾਇਆ ਜਾਵੇਗਾ ਕਿ ਅਕਾਸ਼ਦੀਪ ਸਿੰਘ ਫਿਰੋਜਪੁਰ ਤੋਂ ਕਿਸ ਕੋਲੋਂ ਹੈਰੋਇਨ ਖਰੀਦ ਕੇ ਲਿਆਉਂਦਾ ਸੀ।.