ਜੱਜਾਂ ਦੀ ਨਿਯੁਕਤੀ ਦੇ ਅਮਲ ਵਿੱਚ ਸਿੱਖਾਂ ਨਾਲ ਵਿਤਕਰਾ ਕਿਉਂ : ਹਰਮਿੰਦਰ ਸਿੰਘ ਪੱਤੋ
ਐਸ ਏ ਐਸ ਨਗਰ, 22 ਨਵੰਬਰ - ਪੰਥਕ ਅਕਾਲੀ ਲਹਿਰ ਦੇ ਮੁਹਾਲੀ ਤੋਂ ਮੁੱਖ ਸੇਵਾਦਾਰ ਹਰਮਿੰਦਰ ਸਿੰਘ ਪੱਤੋ ਨੇ ਭਾਰਤ ਸਰਕਾਰ ਵੱਲੋਂ ਦੋ ਸਿੱਖ ਜੱਜਾਂ ਦੀ ਨਿਯੁਕਤੀ ਨਾ ਕਰਨ ਤੇ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਭਾਰਤ ਸਰਕਾਰ ਸਿੱਖਾਂ ਨਾਲ ਵਿਤਕਰਾ ਕਰ ਰਹੀ ਹੈ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦੀਆਂ ਸਫਾਰਸ਼ਾਂ ਤੋਂ ਬਾਅਦ ਸਰਕਾਰ ਵਲੋਂ ਤਿੰਨ ਹਿੰਦੂ ਜੱਜਾਂ ਦੀ ਨਿਯੁਕਤੀ ਕਰ ਦਿੱਤੀ ਗਈ ਜਦੋਂਕਿ ਦੋ ਸਿੱਖਾਂ ਦੀ ਨਿਯੁਕਤੀ ਨਹੀਂ ਕੀਤੀ ਗਈ ਜਿਸ ਨਾਲ ਜਾਹਿਰ ਹੁੰਦਾ ਹੈ ਕਿ ਕੇਂਦਰ ਸਰਕਾਰ ਸਿੱਖ ਸਮਾਜ ਨਾਲ ਵਿਤਕਰਾ ਕਰ ਰਹੀ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਕਾਰਵਾਈ ਨਾਲ ਪੂਰੀ ਸਿੱਖ ਕੌਮ ਵਿੱਚ ਭਾਰੀ ਰੋਸ ਹੈ।
ਸ. ਪੱਤੋ ਨੇ ਕਿਹਾ ਕਿ ਇਸ ਮੁੱਦੇ ਤੇ ਕੇਂਦਰ ਸਰਕਾਰ ਨੂੰ ਸਿੱਖ ਭਾਈਚਾਰੇ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਸਿੱਖ ਜੱਜਾਂ ਦੀ ਤੁਰੰਤ ਨਿਯੁਕਤੀ ਕਰਨੀ ਚਾਹੀਦੀ ਹੈ।