ਪਿੰਡ ਮੁਖਲਿਆਣਾ ਗੁਰਦੁਆਰਾ ਅੰਗੀਠਾ ਸਾਹਿਬ ਵਿਖੇ‌ 35 ਵਾਂ ਖੂਨਦਾਨ ਕੈਂਪ ਲਗਾਇਆ ਗਿਆ: ਖਾਲਸਾ ਅਜਨੋਹਾ

ਹੁਸ਼ਿਆਰਪੁਰ- ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ, ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਜੀ ਅਜਨੋਹਾ ਦਾ ਜੱਦੀ ਪਿੰਡ ਅਜਨੋਹਾ ਇਹਨਾਂ ਮਹਾਂਪੁਰਖਾਂ ਦੇ ਇਲਾਕੇ ਵਿੱਚ ਸਿਰਮੌਰ ਸੰਸਥਾ ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਸੰਸਥਾ ਰਜਿ ਅਜਨੋਹਾ ਪਿਛਲੇ ਕਈ ਸਾਲਾਂ ਤੋਂ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ। ਸੰਸਥਾ ਵਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਅਪਾਰ ਮਿਹਰ ਸਦਕਾ ਇਲਾਕਾ ਨਿਵਾਸੀ ਅਤੇ ਐਨ ਆਰ ਆਈ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਪਿੰਡ ਨਰੂੜ ਵਿਖੇ ਚਲਾਈ ਜਾ ਰਹੀ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ ਨੇ ਦੱਸਿਆ ਕਿ ਗੁਰੂ ਨਾਨਕ ਡਿਸਪੈਂਸਰੀ ਅਤੇ ਲੈਬੋਰਟਰੀ ਨਰੂੜ ਦੇ ਸਹਿਯੋਗ ਨਾਲ"ਗਰੀਬ ਦਾ ਮੁੂੰਹ,ਗੁਰੂ ਦੀ ਗੋਲਕ" ਸੰਸਥਾ (ਰਜਿ.) ਅਜਨੋਹਾ ਅਤੇ ਸ਼ਹੀਦ ਭਗਤ ਸਿੰਘ ਯੂਵਕ ਸੇਵਾਵਾਂ ਕਲੱਬ ਰਜਿ.ਮੁਖਲਿਆਣਾ ਵਲੋਂ ਬ੍ਰਹਮ ਗਿਆਨੀ ਸੰਤ ਬਾਬਾ ਉਦੇ ਸਿੰਘ ਜੀ 72 ਵੀ ਸਲਾਨਾ ਬਰਸੀ ਤੇ 35 ਵਾਂ ਖੂਨਦਾਨ ਕੈਂਪ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ ਰੇਖ ਹੇਠ ਗੁਰਦੁਆਰਾ ਅੰਗੀਠਾ ਸਾਹਿਬ ਪਿੰਡ ਮੁਖਲਿਆਣਾ ਵਿਖੇ ਲਗਾਇਆ ਗਿਆ।  
ਇਸ ਮੌਕੇ ਸਵੈ ਇਛੁੱਕ 55 ਬੀਬੀਆਂ ਤੇ ਭਾਈਆਂ ਨੇ ਖੂਨ ਦਾਨ ਕੀਤਾ। ਬਲੱਡ ਟੀਮ IMA ਬਲੱਡ ਬੈਂਕ ਹੁਸ਼ਿਆਰਪੁਰ ਪਹੁੰਚੀ ਹੋਈ ਸੀ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਸਥਾ ਦੀ ਅਤੇ ਬਲੱਡ ਬੈਂਕ ਟੀਮ ਦਾ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਸਿਰਪਾਓ ਦੇ ਕੇ ਸਨਮਾਨ ਕੀਤਾ ਗਿਆ। ਖੂਨ ਦਾਨ ਮਹਾ ਦਾਨ ਸਾਨੂੰ ਖੂਨਦਾਨ ਕਰਦੇ ਰਹਿਣਾ ਚਾਹੀਦਾ ਸਾਡੇ ਖੂਨ ਨਾਲ ਕਿਸੇ ਦੀ ਜਾਨ ਬਚ ਸਕਦੀ ਹੈ। 
ਇਸ ਮੌਕੇ ਹਾਜਰ ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ, ਜਤਿੰਦਰ ਸਿੰਘ ਰਾਣਾ ਖਾਲਸਾ ਮੁਖਲਿਆਣਾ,ਤੀਰਥ ਸਿੰਘ, ਸੁਖਦੇਵ ਸਿੰਘ, ਕਰਨੈਲ ਸਿੰਘ ਓਕਾਰ ਸਿੰਘ, ਸਰਪੰਚ ਸੁਖਪਾਲ ਸਿੰਘ, ਬਲਜੀਤ ਸਿੰਘ, ਸਤਨਾਮ ਸਿੰਘ ਫੌਜੀ, ਸੁਰਿੰਦਰ ਸਿੰਘ ਫੌਜੀ, ਅਵਤਾਰ ਸਿੰਘ, ਵਰਿੰਦਰ ਸਿੰਘ, ਪਰਮਵੀਰ ਸਿੰਘ ਜਗਦੀਪ ਸਿੰਘ ,ਦਲਜੀਤ ਸਿੰਘ, ਜਸਵਿੰਦਰ ਸਿੰਘ ,ਹਰਦੀਪ ਸਿੰਘ ਦੀਪਾ ਨਸੀਰਾਬਾਦ, ਹਰਪ੍ਰੀਤ ਸਿੰਘ, ਜਤਿੰਦਰ ਸਿੰਘ, ਬਲਜੀਤ ਸਿੰਘ, ਦਲਵੀਰ ਸਿੰਘ, ਕਰਮਵੀਰ ਕੌਰ, ਮਨਜੀਤ ਕੌਰ, ਪਰਮਜੀਤ ਕੌਰ, ਇੰਦਰਜੀਤ ਸਿੰਘ, ਭੁਪਿੰਦਰ ਸਿੰਘ, ਸੁਖਦੇਵ ਸੈਣੀ, ਜਗਦੀਪ ਸੈਣੀ, ਬਲਜਿੰਦਰ ਸਿੰਘ, ਹਰਜਿੰਦਰ ਸਿੰਘ, ਇਕਬਾਲ ਸਿੰਘ, ਕਰਮਵੀਰ ਸਿੰਘ, ਕੁਲਦੀਪ ਸਿੰਘ, ਇੰਦਰਜੀਤ ਸਿੰਘ, ਹਰਵਿੰਦਰ ਸਿੰਘ ,ਤਰਨਜੀਤ ਸਿੰਘ, ਜਗਮੀਤ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।