25 ਨਵੰਬਰ ਨੂੰ ਚੰਡੀਗੜ੍ਹ ਵਿੱਚ ਆਰੀਅਨਜ਼ ਦੀ 12ਵੀਂ ਕਾਨਵੋਕੇਸ਼ਨ ਵਿੱਚ ਸ਼ਿਰਕਤ ਕਰਨਗੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤਰਾਯ

ਐਸ.ਏ.ਐਸ.ਨਗਰ, 21 ਨਵੰਬਰ - ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ ਵਲੋਂ 25 ਨਵੰਬਰ ਨੂੰ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ, ਸੈਕਟਰ 31, ਚੰਡੀਗੜ੍ਹ ਵਿੱਚ ਕਰਵਾਈ ਜਾ ਰਹੀ 12ਵੀਂ ਕਨਵੋਕੇਸ਼ਨ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤਰਾਯ ਮੁੰਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਐਸ.ਏ.ਐਸ.ਨਗਰ, 21 ਨਵੰਬਰ - ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ ਵਲੋਂ 25 ਨਵੰਬਰ ਨੂੰ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ, ਸੈਕਟਰ 31, ਚੰਡੀਗੜ੍ਹ ਵਿੱਚ ਕਰਵਾਈ ਜਾ ਰਹੀ 12ਵੀਂ ਕਨਵੋਕੇਸ਼ਨ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤਰਾਯ ਮੁੰਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਪ੍ਰੋ. ਰਾਜੀਵ ਕੁਮਾਰ, ਮੈਂਬਰ ਸਕੱਤਰ, ਆਲ ਇੰਡੀਆ ਕੌਂਸਲ ਆਫ਼ ਟੈਕਨੀਕਲ ਐਜੂਕੇਸ਼ਨ (ਏ.ਆਈ.ਸੀ.ਟੀ.ਈ.), ਨਵੀਂ ਦਿੱਲੀ ਵਿਸ਼ੇਸ਼ ਮਹਿਮਾਨ ਹੋਣਗੇ। ਆਰੀਅਨਜ਼ ਗਰੁੱਪ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ ਨੇ ਇਸ ਸਬੰਧੀ ਹਰਿਆਣਾ ਰਾਜ ਭਵਨ, ਚੰਡੀਗੜ੍ਹ ਵਿੱਚ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਇਸ ਗ੍ਰੈਜੂਏਸ਼ਨ ਸਮਾਰੋਹ ਦੇ ਮੁੱਖ ਮਹਿਮਾਨ ਬਣਨ ਲਈ ਸਹਿਮਤੀ ਦਿੱਤੀ।