ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਹਜ਼ਾਰ ਤੋਂ ਪਾਰ

ਪਟਿਆਲਾ, 23 ਨਵੰਬਰ - ਜ਼ਿਲ੍ਹਾ ਪਟਿਆਲਾ ਵਿੱਚ ਡੇਂਗੂ ਬੁਖ਼ਾਰ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਸੁਮੀਤ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ 16 ਨਵੇਂ ਕੇਸ ਮਿਲਣ ਨਾਲ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 1008 ਹੋ ਗਈ ਹੈ।

ਪਟਿਆਲਾ, 23 ਨਵੰਬਰ - ਜ਼ਿਲ੍ਹਾ ਪਟਿਆਲਾ ਵਿੱਚ ਡੇਂਗੂ ਬੁਖ਼ਾਰ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਸੁਮੀਤ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ 16 ਨਵੇਂ ਕੇਸ ਮਿਲਣ ਨਾਲ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 1008 ਹੋ ਗਈ ਹੈ। ਹੁਣ ਤਕ 939 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਸਮੇਂ ਐਕਟਿਵ ਮਰੀਜ਼ 60 (ਸ਼ਹਿਰੀ 32, ਦਿਹਾਤੀ 28) ਹਨ। ਦੋ ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ 4 ਸਟੇਟ ਆਡਿਟ ਅਧੀਨ ਹਨ।