ਪਟਿਆਲਾ ਪੁਲਿਸ ਵੱਲੋ ਕਾਰਾਂ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਫਾਸ਼, ਤਿੰਨ ਗ੍ਰਿਫ਼ਤਾਰ
ਪਟਿਆਲਾ, 22 ਨਵੰਬਰ - ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ ਵਰੁਣ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਬੀਰ ਸਿੰਘ ਅਟਵਾਲ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਪਟਿਆਲਾ, ਸੁਖਅਮ੍ਰਿਤ ਸਿੰਘ ਰੰਧਾਵਾ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਦੀ ਅਗਵਾਈ ਵਿਚ ਸਬ-ਇੰਸਪੈਕਟਰ ਮਨਪ੍ਰੀਤ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਸਮਾਣਾ ਦੀ ਟੀਮ ਵੱਲੋਂ ਕਾਰਾਂ ਚੋਰੀ ਕਰਨ ਵਾਲੇ ਗਿਰੋਹ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਤੇ ਹੁਣ ਤਕ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 2 ਸਵਿਫਟ ਡਿਜ਼ਾਇਰ ਕਾਰਾਂ, ਦੋ ਹਾਈ ਸਿਕਿਓਰਟੀ ਨੰਬਰ ਪਲੇਟਾਂ, 30 ਕਾਰਾਂ ਦੀਆਂ ਚਾਬੀਆਂ ਅਤੇ ਇੱਕ ਕਾਰ ਆਰ.ਸੀ. ਬ੍ਰਾਮਦ ਕੀਤੀ ਗਈ ਹੈ

ਵਰੁਣ ਸ਼ਰਮਾ ਨੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੀਆਂ ਦੱਸਿਆ ਕਿ 18 ਨਵੰਬਰ ਨੂੰ ਹੁਸ਼ਿਆਰਪੁਰ ਤੋਂ ਕਾਰ ਚੋਰੀ ਕਰਕੇ ਲੈਕੇ ਆ ਰਹੇ ਦੋਸ਼ੀਆਂ ਕਮਲਦੀਪ ਸਿੰਘ ਉਰਫ ਕਮਲ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਅੰਬਾਲਾ ਜੱਟਾ ਜ਼ਿਲ੍ਹਾ ਹੁਸ਼ਿਆਰਪੁਰ, ਮਨਦੀਪ ਸਿੰਘ ਪੁੱਤਰ ਛੱਜੂ ਸਿੰਘ ਵਾਸੀ ਪਿੰਡ ਸਮੂਰਾਂ ਥਾਣਾ ਦਿੜਬਾ ਜ਼ਿਲ੍ਹਾ ਸੰਗਰੂਰ ਅਤੇ ਸੰਦੀਪ ਸਿੰਘ ਉਰਫ ਸੀਪਾ ਪੁੱਤਰ ਮਹਿੰਦਰ ਸਿੰਘ ਵਾਸੀ ਚੌਧਰੀ ਪੱਤੀ ਪਿੰਡ ਲੰਡਾ ਥਾਣਾ ਸਦਰ ਧੂਰੀ ਜ਼ਿਲ੍ਹਾ ਸੰਗਰੂਰ ਨੂੰ ਸਮਾਣਾ ਭਵਾਨੀਗੜ ਰੋਡ ਪਿੰਡ ਚੋਆ ਬੰਮਣਾ ਵਿਖੇ ਨਾਕਾਬੰਦੀ ਕਰਕੇ ਗ੍ਰਿਫਤਾਰ ਕੀਤਾ ਗਿਆ ਦੌਰਾਨੇ ਤਫਤੀਸ਼ ਦੋਸ਼ੀਆਂ ਤੋਂ 2 ਸਵਿਫਟ ਡਿਜਾਇਰ ਕਾਰਰਾਂ, ਦੋ ਹਾਈ ਸਿਕਉਰਟੀ ਨੰਬਰ ਪਲੇਟਾਂ, 30 ਕਾਰਾਂ ਦੀਆਂ ਚਾਬੀਆਂ ਅਤੇ ਇੱਕ ਕਾਰ ਦੀ ਆਰ.ਸੀ. ਬ੍ਰਾਮਦ ਕੀਤੀ ਗਈ । ਦੋਸ਼ੀਆਂ ਨੂੰ ਅਦਾਲਤ 'ਚ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਨ੍ਹਾਂ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ।