
ਗਿਆਨ ਜੋਤੀ ਗਲੋਬਲ ਸਕੂਲ ਦਾ ਤਿੰਨ ਦਿਨਾਂ ਸਾਲਾਨਾ ਸਮਾਗਮ ਮੁਕਮਲ
ਐਸ ਏ ਐਸ ਨਗਰ, 23 ਨਵੰਬਰ - ਗਿਆਨ ਜੋਤੀ ਗਲੋਬਲ ਸਕੂਲ, ਫੇਜ਼ 2 ਦੇ ਕੈਂਪਸ ਦਾ ਤਿੰਨ ਦਿਨਾਂ ਸਾਲਾਨਾ ਸਮਾਗਮ ਮੁਕੰਮਲ ਹੋ ਗਿਆ। ਇਨ੍ਹਾਂ ਤਿੰਨ ਦਿਨਾਂ ਸਮਾਗਮਾਂ ਦੌਰਾਨ ਛੋਟੇ ਬੱਚਿਆਂ ਨੇ ਸਟੇਜ ਅਤੇ ਆਪਣੀ ਪ੍ਰਤਿਭਾਵਾਂ ਦਾ ਖ਼ੂਬਸੂਰਤ ਪ੍ਰਦਰਸ਼ਨ ਕੀਤਾ।
ਐਸ ਏ ਐਸ ਨਗਰ, 23 ਨਵੰਬਰ - ਗਿਆਨ ਜੋਤੀ ਗਲੋਬਲ ਸਕੂਲ, ਫੇਜ਼ 2 ਦੇ ਕੈਂਪਸ ਦਾ ਤਿੰਨ ਦਿਨਾਂ ਸਾਲਾਨਾ ਸਮਾਗਮ ਮੁਕੰਮਲ ਹੋ ਗਿਆ। ਇਨ੍ਹਾਂ ਤਿੰਨ ਦਿਨਾਂ ਸਮਾਗਮਾਂ ਦੌਰਾਨ ਛੋਟੇ ਬੱਚਿਆਂ ਨੇ ਸਟੇਜ ਅਤੇ ਆਪਣੀ ਪ੍ਰਤਿਭਾਵਾਂ ਦਾ ਖ਼ੂਬਸੂਰਤ ਪ੍ਰਦਰਸ਼ਨ ਕੀਤਾ। ਅਖੀਰਲੇ ਦਿਨ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਸੋਸ਼ਲ ਮੀਡੀਆ ਅਤੇ ਇਸ ਦੇ ਮਾੜੇ ਪ੍ਰਭਾਵਾਂ ਦੇ ਵਿਸ਼ੇ ਤੇ ਪੇਸ਼ਕਾਰੀ ਦਿੱਤੀ ਅਤੇ ਸੋਸ਼ਲ ਮੀਡੀਆ ਅਤੇ ਨਿੱਜੀ ਜੀਵਨ ਵਿਚ ਸੰਤੁਲਨ ਬਣਾਈ ਰੱਖਣ ਦਾ ਸੰਦੇਸ਼ ਦਿੱਤਾ। ਬੱਚਿਆਂ ਨੇ ਰੋਜ਼ਾਨਾ ਦੀ ਜ਼ਿੰਦਗੀ ਤੇ ਸੋਸ਼ਲ ਮੀਡੀਆ ਦੇ ਪ੍ਰਭਾਵ ਬਾਰੇ ਕੋਰੀਓਗ੍ਰਾਫੀ ਅਤੇ ਨਾਟਕ ਵੀ ਪੇਸ਼ ਕੀਤਾ ਗਿਆ।
ਸਕੂਲ ਦੀ ਪ੍ਰਿੰਸੀਪਲ ਗਿਆਨ ਜੋਤ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਅਸਲ ਜੀਵਨ ਸਿੱਖਣ ਦਾ ਪਲੇਟਫ਼ਾਰਮ ਪ੍ਰਦਾਨ ਕਰਦੇ ਹਨ।
