ਖਰੜ ਨਗਰ ਕੌਂਸਲ ਵੱਲੋਂ ਦੁਕਾਨਾਂ ਦੀ ਚੈਕਿੰਗ

ਖਰੜ, 24 ਨਵੰਬਰ - ਖਰੜ ਨਗਰ ਕੌਂਸਲ ਦੀ ਸੈਨੀਟੇਸ਼ਨ ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਮਾਰਕੀਟਾਂ ਵਿੱਚ ਸਿੰਗਲ ਯੂਜ ਪਲਾਸਟਿਕ ਅਤੇ ਥਰਮੋਕੋਲ ਦੀ ਰੋਕਥਾਮ ਲਈ ਰੇਹੜੀਆ ਅਤੇ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਪਲਾਸਟਿਕ ਥਰਮੋਕੋਲ ਦੀ ਵਰਤੋਂ ਨਾ ਕਰਨ ਲਈ ਜਾਗਰੂਕ ਕੀਤਾ ਗਿਆ। ਇਸ ਦੌਰਾਨ ਦੁਕਾਨਦਾਰਾਂ ਅਤੇ ਰੇਹੜੀਆਂ ਵਾਲਿਆਂ ਦੇ ਸਿੰਗਲ ਯੂਜ ਪਲਾਸਟਿਕ ਅਤੇ ਥਰਮਾਕੋਲ ਦੇ 7 ਚਲਾਨ ਕੱਟੇ ਗਏ ਅਤੇ 8 ਕਿਲੋਗ੍ਰਾਮ ਪਲਾਸਟਿਕ ਨੂੰ ਸੀਜ ਕੀਤਾ ਗਿਆ।

ਨਗਰ ਕੌਂਸਲ ਖਰੜ ਦੇ ਸੀ. ਐਫ ਨਰਿੰਦਰ ਸਿੰਘ ਨੇ ਦੱਸਿਆ ਕਿ ਉਹ ਸ਼ਹਿਰਵਾਸੀਆਂ ਨੂੰ ਘਰ-ਘਰ ਜਾ ਕੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ ਕਰਨ, ਘਰ ਵਿੱਚ ਹੀ ਗਿੱਲੇ ਕੂੜੇ ਦੀ ਖਾਦ ਬਣਾਉਣ ਅਤੇ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਜਾਗਰੂਕ ਕਰਦੇ ਹਨ ਤਾਂ ਜੋ ਖਰੜ ਸ਼ਹਿਰ ਨੂੰ ਸਵੱਛ ਅਤੇ ਸੁੰਦਰ ਬਣਾਇਆ ਜਾ ਸਕੇ।
ਇਸ ਮੌਕੇ ਸੁਪਰਵਾਈਜ਼ਰ ਅਵਤਾਰ ਸਿੰਘ, ਬਲਜਿੰਦਰ ਸਿੰਘ ਵੀ ਮੌਜੂਦ ਸਨ।