
ਪਟਿਆਲਾ ਪੁਲਿਸ ਵੱਲੋਂ ਕਤਲ ਅਤੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 5 ਮੈਂਬਰ ਹਥਿਆਰਾਂ ਸਮੇਤ ਕਾਬੂ
ਪਟਿਆਲਾ, 25 ਨਵੰਬਰ - ਸੀਨੀਅਰ ਕਪਤਾਨ ਪੁਲਿਸ ਪਟਿਆਲਾ ਵਰੁਣ ਸ਼ਰਮਾ ਨੇ ਅੱਜ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਉਸ ਵਕਤ ਕਾਮਯਾਬੀ ਮਿਲੀ ਜਦੋਂ ਸ੍ਰੀ ਹਰਬੀਰ ਸਿੰਘ ਅਟਵਾਲ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸੁਖਅਮ੍ਰਿਤ ਸਿੰਘ ਰੰਧਾਵਾ, ਉਪ ਕਪਤਾਨ ਪੁਲਿਸ (ਡਿਟੈਕਟਿਵ)ਅਤੇ ਸੁਰਿੰਦਰ ਮੋਹਨ ਉਪ ਕਪਤਾਨ ਪੁਲਿਸ ਰਾਜਪੁਰਾ ਦੀ ਅਗਵਾਈ ਵਿੱਚ ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਪਟਿਆਲਾ ਅਤੇ ਇੰਸਪੈਕਟਰ ਕਿਰਪਾਲ ਸਿੰਘ ਮੁੱਖ ਅਫਸਰ ਥਾਣਾ ਸਦਰ ਰਾਜਪੁਰਾ ਦੀ ਪੁਲਿਸ ਪਾਰਟੀ ਵਲੋਂ ਲੁੱਟਾ-ਖੋਹਾਂ ਕਰਨ ਵਾਲੇ ਅਪਰਾਧੀਆਂ ਖਿਲਾਫ ਚਲਾਈ
ਪਟਿਆਲਾ, 25 ਨਵੰਬਰ - ਸੀਨੀਅਰ ਕਪਤਾਨ ਪੁਲਿਸ ਪਟਿਆਲਾ ਵਰੁਣ ਸ਼ਰਮਾ ਨੇ ਅੱਜ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਉਸ ਵਕਤ ਕਾਮਯਾਬੀ ਮਿਲੀ ਜਦੋਂ ਸ੍ਰੀ ਹਰਬੀਰ ਸਿੰਘ ਅਟਵਾਲ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸੁਖਅਮ੍ਰਿਤ ਸਿੰਘ ਰੰਧਾਵਾ, ਉਪ ਕਪਤਾਨ ਪੁਲਿਸ (ਡਿਟੈਕਟਿਵ)ਅਤੇ ਸੁਰਿੰਦਰ ਮੋਹਨ ਉਪ ਕਪਤਾਨ ਪੁਲਿਸ ਰਾਜਪੁਰਾ ਦੀ ਅਗਵਾਈ ਵਿੱਚ ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਪਟਿਆਲਾ ਅਤੇ ਇੰਸਪੈਕਟਰ ਕਿਰਪਾਲ ਸਿੰਘ ਮੁੱਖ ਅਫਸਰ ਥਾਣਾ ਸਦਰ ਰਾਜਪੁਰਾ ਦੀ ਪੁਲਿਸ ਪਾਰਟੀ ਵਲੋਂ ਲੁੱਟਾ-ਖੋਹਾਂ ਕਰਨ ਵਾਲੇ ਅਪਰਾਧੀਆਂ ਖਿਲਾਫ ਚਲਾਈ ਮੁਹਿੰਮ ਤਹਿਤ ਬੀਤੇ ਕੱਲ੍ਹ ਗੁਰਦੀਪ ਸਿੰਘ ਦੀਪੀ, ਬਰਿੰਦਰ ਸਿੰਘ ਵਾਸੀ ਨੌਗਾਵਾਂ, ਗੁਰਦੀਪ ਸਿੰਘ ਦੀਪਾ ਸਿੰਘ ਵਾਸੀ ਬਾਲਪੁਰ ਥਾਣਾ ਮੂਲੇਪੁਰ ਜ਼ਿਲ੍ਹਾ, ਫ਼ਤਹਿਗੜ੍ਹ ਸਾਹਿਬ, ਸਰਬਜੀਤ ਕੁਮਾਰ ਸਰਬੂ ਅਤੇ ਗੁਰਵਿੰਦਰ ਸਿੰਘ ਮੋਨੂੰ ਵਾਸੀ ਬਠੋਣੀਆਂ ਖੁਰਦ ਥਾਣਾ ਸ਼ੰਭੂ ਨੂੰ ਥਾਣਾ ਸਦਰ ਰਾਜਪੁਰਾ ਦੇ ਏਰੀਆਂ ਵਿੱਚ ਗ੍ਰਿਫਤਾਰ ਕੀਤਾ ਗਿਆ, ਜਿੰਨ੍ਹਾ ਪਾਸੋਂ 3 ਪਿਸਟਲ .32 ਬੋਰ, 5 ਮੈਗਜ਼ੀਨ, 14 ਰੌਂਦ ਅਤੇ ਇਕ ਚਾਕੂ, ਵਾਰਦਾਤ ਵਿੱਚ ਵਰਤੇ 2 ਵਹੀਕਲ ਬਰਾਮਦ ਕਰਨ ਦੀ ਸਫਲਤਾ ਹਾਸਲ ਕੀਤੀ ਹੈ ਅਤੇ ਇੰਨ੍ਹਾਂ ਦੀ ਗ੍ਰਿਫਤਾਰੀ ਦੇ ਨਾਲ ਰਾਜਪੁਰਾ ਵਿਖੇ ਹੋਇਆ ਅੰਨ੍ਹਾ ਕਤਲ ਵੀ ਟਰੇਸ ਹੋਇਆ । ਇਸਤੋਂ ਇਲਾਵਾ 12 ਹੋਰ ਲੁੱਟ-ਖੋਹ ਦੀਆਂ ਵਾਰਦਾਤਾਂ ਵੀ ਟਰੇਸ ਹੋਈਆਂ ਹਨ। ਐਸ.ਐਸ.ਪੀ. ਪਟਿਆਲਾ ਨੇ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਦੋਸ਼ੀਆਂ ਦੀ ਪੁੱਛਗਿੱਛ 'ਤੇ ਖੁਲਾਸਾ ਹੋਇਆ ਕਿ ਰਾਜਪੁਰਾ ਵਿਖੇ ਡਾਕਟਰ ਦਿਨੇਸ਼ ਕੁਮਾਰ ਗੋਸੁਆਮੀ ਦਾ ਕਤਲ ਵੀ ਇਸ ਗੈਂਗ ਦੇ ਮੈਂਬਰਾਂ ਨੇ ਹੀ ਕੀਤਾ ਸੀ, ਜਿਸ ਸਬੰਧੀ ਮੁਕੱਦਮਾ ਥਾਣਾ ਸਿਟੀ ਰਾਜਪੁਰਾ ਵਿਖੇ ਦਰਜ ਕੀਤਾ ਗਿਆ ਸੀ। ਇਹ ਕਤਲ ਇਸ ਗਿਰੋਹ ਦੇ ਤਿੰਨ ਮੈਬਰਾਂ ਗੁਰਦੀਪ ਸਿੰਘ ਉਰਫ ਦੀਪੀ, ਬਰਿੰਦਰ ਸਿੰਘ ਅਤੇ ਗੁਰਦੀਪ ਸਿੰਘ ਉਰਫ ਦੀਪਾ ਵੱਲੋਂ ਕੀਤਾ ਗਿਆ ਸੀ। ਉਕਤ ਗਿਰੋਹ ਦੇ ਮੈਂਬਰ ਹੁਣ ਰਾਜਪੁਰਾ ਦੇ ਆਸ ਪਾਸ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸਨ। ਇਸ ਗੈਂਗ ਦੇ ਮੈਂਬਰ ਰਾਤ ਸਮੇਂ ਰਾਜਪੁਰਾ ਅਬਾਲਾ ਰੋਡ ਅਤੇ ਸ਼ੰਭੂ ਘਨੌਰ ਰੋਡ 'ਤੇ ਲੁੱਟ-ਖੋਹ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸ। ਗ੍ਰਿਫਤਾਰ ਦੋਸ਼ੀਆਂ ਤੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
